ਨਵਜੋਤ ਸਿੱਧੂ ਦੀ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਨੇ ਛੇੜੀ ਨਵੀਂ ਚਰਚਾ, ਹਾਈਕਮਾਨ ਦੀ ਅਨੁਸ਼ਾਸਨੀ ਕਾਰਵਾਈ ਤੋਂ ਪਹਿਲਾਂ ਹਿੱਲਜੁਲ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਨੇ ਸਿਆਸੀ ਹਲਕਿਆਂ ਵਿੱਚ ਨਹੀਂ ਚਰਚਾ ਛੇੜ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਨੇ ਸਿਆਸੀ ਹਲਕਿਆਂ ਵਿੱਚ ਨਹੀਂ ਚਰਚਾ ਛੇੜ ਦਿੱਤੀ ਹੈ। ਅਹਿਮ ਗੱਲ ਹੈ ਕਿ ਨਵਜੋਤ ਸਿੱਧੂ ਇਸ ਵੇਲੇ ਨਾ ਤਾਂ ਵਿਧਾਇਕ ਹਨ ਤੇ ਨਾ ਹੀ ਉਨ੍ਹਾਂ ਕੋਲ ਕਾਂਗਰਸ ਪਾਰਟੀ ਦੀ ਕੋਈ ਅਹੁਦਾ ਹੈ। ਉਧਰੋਂ ਇਹ ਮੁਲਾਕਾਤ ਉਸ ਵੇਲੇ ਹੋ ਰਹੀ ਹੈ ਜਦੋਂ ਕਾਂਗਰਸ ਹਾਈਕਮਾਂਡ ਵੱਲੋਂ ਨਵਜੋਤ ਸਿੱਧੂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਨਵਜੋਤ ਸਿੱਧੂ ਨੇ ਐਤਵਾਰ ਨੂੰ ਖੁਦ ਟਵੀਟ ਕਰਕੇ ਐਲਾਨ ਕੀਤਾ ਸੀ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਕਰਕੇ ਪੰਜਾਬ ਦੇ ਮਸਲਿਆਂ ’ਤੇ ਵਿਚਾਰ-ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਪੰਜਾਬ ਦੇ ਅਰਥਚਾਰੇ ਦੀ ਬਹਾਲੀ ਦੇ ਮੁੱਦੇ ਉਠਾਏ ਜਾਣਗੇ। ਸਿੱਧੂ ਨੇ ਕਿਹਾ ਹੈ ਕਿ ਇਮਾਨਦਾਰ ਲੋਕਾਂ ਦੇ ਸਮੂਹਿਕ ਉਪਰਾਲੇ ਨਾਲ ਹੀ ਪੰਜਾਬ ਮੁੜ ਉੱਭਰ ਸਕਦਾ ਹੈ।
ਨਵਜੋਤ ਸਿੱਧੂ ਨੇ ਆਖਿਆ ਹੈ ਕਿ ਉਨ੍ਹਾਂ ਲਈ ਪੰਜਾਬ ਦੇ ਮੁੱਦੇ ਅਹਿਮ ਹਨ, ਜਿਨ੍ਹਾਂ ਦੇ ਹੱਲ ਲਈ ਉਹ ਯਤਨਸ਼ੀਲ ਹਨ। ਸਿੱਧੂ ਨੇ ਇੱਕ ਹੋਰ ਟਵੀਟ ਕਰ ਕੇ ਕਿਹਾ, ‘‘ਹੁਨਰ ਹੋਵੇਗਾ ਤਾਂ ਦੁਨੀਆ ਕਦਰ ਕਰੇਗੀ, ਅੱਡੀਆਂ ਚੁੱਕਣ ਨਾਲ ਕਿਰਦਾਰ ਉੱਚਾ ਨਹੀਂ ਹੁੰਦਾ।’’
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਚੁੱਕੇ ਹਨ ਪਰ ਉਨ੍ਹਾਂ ਰਸਮੀ ਮਿਲਣੀ ਕੀਤੀ ਸੀ। ਨਵਜੋਤ ਸਿੱਧੂ ਆਖਦੇ ਹਨ ਕਿ ਉਹ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਮਿਲ ਰਹੇ ਹਨ ਪਰ ਇਸ ਦੀ ਕਈ ਸਿਆਸੀ ਅਰਥ ਕੱਢੇ ਜਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਨਵਜੋਤ ਸਿੱਧੂ ਕੋਈ ਨਵਾਂ ਫਰੰਟ ਬਣਾ ਸਕਦੇ ਹਨ। ਇਸ ਲਈ ਉਹ ਆਮ ਆਦਮੀ ਪਾਰਟੀ ਨਾਲ ਨੇੜਤਾ ਵਧਾ ਸਕਦੇ ਹਨ।