ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Navjot Sidhu and Prashant Kishor: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਤੇ ਪ੍ਰਸ਼ਾਂਤ ਕਿਸ਼ੋਰ (Prashant Kishor) ਵਿਚਾਲੇ ਹੋਈ ਮੁਲਾਕਾਤ ਨੇ ਨਵੀਆਂ ਅਟਕਲਾਂ ਨੂੰ ਜਨਮ ਦਿੱਤਾ ਹੈ। ਨਵਜੋਤ ਸਿੱਧੂ 'ਤੇ ਪਹਿਲਾਂ ਹੀ ਪਾਰਟੀ ਲਾਈਨ ਦੇ ਉਲਟ ਕੰਮ ਕਰਨ ਦੇ ਦੋਸ਼ ਲੱਗ ਰਹੇ ਹਨ। ਇਸ ਦੌਰਾਨ ਪ੍ਰਸ਼ਾਂਤ ਕਿਸ਼ੋਰ ਨਾਲ ਉਨ੍ਹਾਂ ਦੀ ਮੁਲਾਕਾਤ ਪੰਜਾਬ ਦੀ ਸਿਆਸਤ (Punjab Politics) ਵਿੱਚ ਨਵੀਆਂ ਸੰਭਾਵਨਾਵਾਂ ਖੋਲ੍ਹ ਸਕਦੀ ਹੈ।
ਪ੍ਰਸ਼ਾਂਤ ਕਿਸ਼ੋਰ ਨੇ ਮੰਗਲਵਾਰ ਨੂੰ ਹੀ ਕਾਂਗਰਸ 'ਚ ਸ਼ਾਮਲ ਹੋਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ। ਇਸ ਦੇ ਸਾਹਮਣੇ ਆਉਣ ਤੋਂ ਕੁਝ ਦੇਰ ਬਾਅਦ ਹੀ ਨਵਜੋਤ ਸਿੱਧੂ ਨੇ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ। ਉਦੋਂ ਤੋਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਨਵਜੋਤ ਸਿੱਧੂ ਪੰਜਾਬ ਵਿੱਚ ਨਵਾਂ ਫਰੰਟ ਬਣਾ ਸਕਦੇ ਹਨ।
ਨਵਜੋਤ ਸਿੱਧੂ ਲਗਾਤਾਰ ਉਨ੍ਹਾਂ ਆਗੂਆਂ ਨੂੰ ਮਿਲ ਰਹੇ ਹਨ, ਜਿਨ੍ਹਾਂ 'ਤੇ ਕਾਂਗਰਸ ਪਾਰਟੀ ਖਿਲਾਫ ਕੰਮ ਕਰਨ ਦੇ ਦੋਸ਼ਾਂ 'ਤੇ ਕਾਰਵਾਈ ਕਰ ਰਹੀ ਹੈ। ਕੁਝ ਸਮਾਂ ਪਹਿਲਾਂ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵੀ ਇਨ੍ਹਾਂ ਆਗੂਆਂ ਨਾਲ ਮੁਲਾਕਾਤ ਕਰਕੇ ਸਿੱਧੂ ਖ਼ਿਲਾਫ਼ ਕਾਰਵਾਈ ਕਰਨ ਦੇ ਸੰਕੇਤ ਦਿੱਤੇ ਸੀ।
ਸਿੱਧੂ ਵੱਖਰਾ ਫਰੰਟ ਬਣਾ ਸਕਦੇ
ਕਾਂਗਰਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਸੁਨੀਲ ਜਾਖੜ ਨਾਲ ਤਮਾਮ ਮਤਭੇਦਾਂ ਦੇ ਬਾਵਜੂਦ ਨਵਜੋਤ ਸਿੱਧੂ ਨੇ ਹਾਲ ਹੀ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸੇ ਲਈ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਨਵਜੋਤ ਸਿੱਧੂ ਇਨ੍ਹਾਂ ਆਗੂਆਂ ਨੂੰ ਨਾਲ ਲੈ ਕੇ ਪੰਜਾਬ ਦੇ ਮੁੱਦਿਆਂ 'ਤੇ ਮੋਰਚਾ ਬਣਾ ਸਕਦੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਨਵਜੋਤ ਸਿੱਧੂ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰ ਰਹੇ ਹਨ। ਹਾਲ ਹੀ ਵਿੱਚ ਨਵਜੋਤ ਸਿੱਧੂ ਨੇ ਸਾਬਕਾ ਵਿਧਾਇਕਾਂ ਦੇ ਇੱਕ ਸਮੂਹ ਨਾਲ ਰਾਜਪਾਲ ਨਾਲ ਮੁਲਾਕਾਤ ਵੀ ਕੀਤੀ ਸੀ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਸ ਮੀਟਿੰਗ ਬਾਰੇ ਕੋਈ ਜਾਣਕਾਰੀ ਨਹੀਂ ਸੀ। ਨਵਜੋਤ ਸਿੱਧੂ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ 2024 ਵਿੱਚ ਵਾਪਸੀ ਵਜੋਂ ਵੀ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Corona cases in Punjab: ਪੰਜਾਬ 'ਚ ਮੁੜ ਚੜ੍ਹਿਆ ਕੋਰੋਨਾ ਦਾ ਗ੍ਰਾਫ, ਮੋਹਾਲੀ 'ਚ ਵਿਸਫੋਟਕ ਹਾਲਾਤ