ਪੜਚੋਲ ਕਰੋ

Sidhu Vs AAP: ਸਿੱਧੂ ਦਾ ਭਗਵੰਤ ਮਾਨ - ਕੇਜਰੀਵਾਲ 'ਤੇ ਵੱਡਾ ਹਮਲਾ, ਕਿਹਾ ਇੱਕ ਬਣਿਆ ਇਵੈਂਟ ਮੈਨਜਰ ਤੇ ਦੂਜਾ ਮਾਫ਼ੀਆ ਮੈਨੇਜਰ 

Navjot Sidhu Vs CM Mann: ਦਰਅਸਲ ਨਵਜੋਤ ਸਿੰਘ ਸਿੱਧੂ ਜ਼ੀਰਾ ਹਲਕੇ ਵਿੱਚ ਪਹੁੰਚੇ ਹੋਏ ਸਨ। ਜਿਸ ਦੌਰਾਨ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਪਿਛਲੇ ਤਿੰਨ ਦਹਾਕਿਆਂ ਤੋਂ ਲੁੱਟਿਆ ਜਾ ਰਿਹਾ ਹੈ। 100 ਬੰਦੇ ਮਿਲ ਕੇ

Navjot Sidhu Vs CM Mann: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ 2 ਸਾਲ ਦੇ ਕਰੀਬ ਸਮਾਂ ਹੋ ਗਿਆ ਹੈ। ਹੁਣ ਸਰਕਾਰ 'ਤੇ ਵਿਰੋਧੀ ਸਵਾਲ ਖੜ੍ਹੇ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਣ ਦੀ ਕੋਸ਼ਿਸ਼ ਕੀਤੀ ਹੈ। ਨਵਜੋਤ ਸਿੰਘ ਸਿੱਧੂ ਨੇ ਬਿਨਾ ਨਾਲ ਲਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਵੈਂਟ ਮੈਨਜਰ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਮਾਫੀਆ ਮੈਨਜਰ ਕਰਾਰ ਦਿੱਤਾ ਹੈ। 

ਦਰਅਸਲ ਨਵਜੋਤ ਸਿੰਘ ਸਿੱਧੂ ਜ਼ੀਰਾ ਹਲਕੇ ਵਿੱਚ ਪਹੁੰਚੇ ਹੋਏ ਸਨ। ਜਿਸ ਦੌਰਾਨ ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਪਿਛਲੇ ਤਿੰਨ ਦਹਾਕਿਆਂ ਤੋਂ ਲੁੱਟਿਆ ਜਾ ਰਿਹਾ ਹੈ। 100 ਬੰਦੇ ਮਿਲ ਕੇ ਪੰਜਾਬ ਨੂੰ ਖਾ ਰਹੇ ਹਨ। ਹੱਲ ਕੋਈ ਨਹੀਂ ਕੱਢ ਰਿਹਾ ਸਿਰਫ਼ ਆਪਣੇ ਖ਼ਜ਼ਾਨੇ ਭਰਨ 'ਚ ਲੱਗੇ ਹੋਏ ਹਨ।

 ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਕੇ ਸਰਕਾਰ ਬਣਾਈ। ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ ਉਹ ਪੂਰੇ ਨਹੀਂ ਕੀਤੇ। ਮਾਈਨਿੰਗ ਮਾਫ਼ੀਆ ਨੂੰ ਖ਼ਤਮ ਕਰਕੇ ਰੇਤਾ 'ਚੋਂ ਸਲਾਨਾ 20 ਹਜ਼ਾਰ ਕਰੋੜ ਰੁਪਏ ਕਮਾਉਣ ਦੀ ਗੱਲ ਕੇਜਰੀਵਾਲ ਨੇ ਕਹੀ ਸੀ। ਹੁਣ ਕਿੱਥੇ ਹੈ 20 ਹਜ਼ਾਰ ਕਰੋੜ ਅਤੇ ਕਿੱਥੇ ਹੈ ਉਹ ਵਾਅਦਾ ਜੋ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਗਿਆ ਸੀ ਇੱਕ ਇੱਕ ਹਜ਼ਾਰ ਰੁਪਏ ਦੇਣ ਦਾ। 

ਨਵਜੋਤ ਸਿੱਧੂ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਦਿਖਾਵੇ ਵਾਲੀ ਹੀ ਰਹਿ ਗਈ ਹੈ। ਇੱਕ ਇਵੈਂਟ ਮੈਨਜਰ ਬਣ ਗਿਆ ਤੇ ਦੂਜਾ ਮਾਫੀਆ ਮੈਨਜਰ ਬਣ ਗਿਆ ਹੈ। ਨਵਜੋਤ ਸਿੱਧੂ ਅਕਸਰ ਦਾਅਵਾ ਕਰਦੇ ਹਨ ਕਿ ਪੰਜਾਬ ਦੇ ਰੇਤਾ ਚੋਂ ਕਮਾਇਆ ਪੈਸਾ ਦਿੱਲੀ ਭੇਜਿਆ ਜਾ ਰਿਹਾ ਹੈ ਅਤੇ ਦਿੱਲੀ 'ਚ ਆਪ ਦੀ ਹਾਈਕਮਾਨ ਪੰਜਾਬ ਦੇ ਇਸ ਪੈਸੇ ਨੂੰ ਚੋਣ ਪ੍ਰਚਾਰ 'ਤੇ ਵਰਤ ਰਹੀ ਹੈ। 

ਲੋਕ ਸਭਾ 2024 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਪੈਦਾ ਹੋਏ ਕਾਟੋ ਕਲੇਸ਼ 'ਤੇ ਬੋਲਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਮੈਂ ਕਿਸੇ ਵੀ ਵਰਕਰ ਨੂੰ ਮਾੜਾ ਨਹੀਂ ਬੋਲਿਆ ਹੈ। ਇਹ ਵਿਚਾਰਾਂ ਦੀ ਲੜਾਈ ਹੈ। ਮੇਰੀ ਕਿਸੇ ਨਾਲ ਨਿੱਜੀ ਲੜਾਈ ਨਹੀਂ ਹੈ। ਜਿਸ ਦੇ ਵਿਚਾਰ ਪੰਜਾਬ ਨੂੰ ਬਚਾਉਣ ਵੱਲ ਹਨ ਉਹ ਸਾਡੇ ਨਾਲ ਹੈ। ਸਿੱਧੂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਗਠਜੋੜ ਹੋਣਾ ਚਾਹੀਦਾ ਹੈ ਨਹੀਂ ਤਾਂ ਕੇਂਦਰ ਸਰਕਾਰ ਸਾਰੀਆਂ ਪਾਰਟੀਆਂ ਨੂੰ ਹੀ ਖ਼ਤਮ ਕਰ ਦੇਵੇਗੀ। ਸਰਕਾਰੀ ਤੰਤਰ ਉਹਨਾਂ ਦੇ ਕੋਲ ਹੈ। 

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget