Navjot Sidhu: ਪੰਜਾਬ ਕਾਂਗਰਸ ਤੋਂ ਦੂਰੀ ਬਣਾ ਕੇ ਰੱਖ ਰਹੇ ਸੀਨੀਅਰ ਆਗੂ ਨਵਜੋਤ ਸਿੱਧੂ ਨੇ ਇੱਕ ਵਾਰ ਮੁੜ ਆਪਣੀ ਪਾਰਟੀ ਦੇ ਆਗੂਆਂ ਨੂੰ ਨਿਸ਼ਾਨੇ ਤੇ ਲਿਆ ਹੈ। ਹਾਲਾਂਕਿ, ਅਪਨਵ ਤਰੀਕੇ ਵਿੱਚ ਥੋੜ੍ਹਾ ਜਿਹਾ ਬਦਲਾਅ ਕੀਤਾ ਹੈ। ਹੁਣ ਉਹ ਕਿਸੇ 'ਤੇ ਸਿੱਧਾ ਹਮਲਾ ਕਰਨ ਦੀ ਬਜਾਏ ਵਿਅੰਗ ਦਾ ਸਹਾਰਾ ਲੈ ਰਹੇ ਹਨ । ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਕੀਤੀ ਹੈ ਇਸ 'ਚ ਲਿਖਿਆ ਹੈ ਕਿ 'ਜੇਕਰ ਤੁਹਾਡੇ 'ਚ ਹੁਨਰ ਹੈ ਤਾਂ ਦੁਨੀਆ ਕਦਰ ਕਰੇਗੀ, ਅੱਡੀ ਚੁੱਕਣ ਨਾਲ  ਕਿਰਦਾਰ ਉੱਚਾ ਨਹੀਂ ਹੁੰਦਾ'।


ਹਾਲਾਂਕਿ ਉਨ੍ਹਾਂ ਨੇ ਇਹ ਸੋਸ਼ਲ ਮੀਡੀਆ ਪੋਸਟ ਅਜਿਹੇ ਸਮੇਂ ਕੀਤੀ ਹੈ ਜਦੋਂ ਕਾਂਗਰਸ 'ਚ ਘਮਸਾਨ  ਮਚਿਆ ਹੋਇਆ ਹੈ। ਪਾਰਟੀ ਵਿੱਚ ਚੱਲ ਰਹੀ ਧੜੇਬੰਦੀ ਸੀਨੀਅਰ ਕਾਂਗਰਸੀ ਆਗੂਆਂ ਦੇ ਸਾਹਮਣੇ ਆ ਗਈ ਹੈ। ਇਸ ਦੇ ਉਲਟ ਸਿੱਧੂ ਦੀਆਂ ਰੈਲੀਆਂ ਪੂਰੀ ਤਰ੍ਹਾਂ ਸਫਲ ਰਹੀਆਂ ਹਨ। ਇਸ ਦੇ ਨਾਲ ਹੀ ਸਿੱਧੂ ਉਹਨਾਂ ਤੋਂ ਜ਼ਿਆਦਾ ਭੀੜ ਇਕੱਠੀ ਕਰਨ ਵਿੱਚ ਸਫਲ ਰਹੇ ਹਨ।



ਤਿੰਨ ਥਾਵਾਂ ’ਤੇ ਕਾਂਗਰਸੀ ਆਪਸ ਵਿੱਚ ਭਿੜ ਗਏ


ਇਨ੍ਹੀਂ ਦਿਨੀਂ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਲੋਕ ਸਭ ਹਲਕਿਆਂ 'ਚ ਜਾ ਕੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਆਏ ਹਨ। ਜਿੱਥੇ ਜ਼ਿਆਦਾਤਰ ਥਾਵਾਂ 'ਤੇ ਪਾਰਟੀ ਧੜੇਬੰਦੀ ਸਾਹਮਣੇ ਆ ਚੁੱਕੀ ਹੈ। ਫਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਕਾਂਗਰਸੀ ਵਰਕਰ ਆਪਸ ਵਿੱਚ ਭਿੜ ਗਏ।


ਇਸ ਤੋਂ ਇਲਾਵਾ ਸੀਨੀਅਰ ਆਗੂਆਂ ਨੂੰ ਦਖਲ ਵੀ ਦੇਣਾ ਪਿਆ। ਅਜਿਹੇ 'ਚ ਪਾਰਟੀ 'ਚ ਸਭ ਕੁਝ ਠੀਕ ਨਾ ਹੋਣ ਦੇ ਸੰਕੇਤ ਸਾਫ ਹਨ। ਜਦਕਿ ਪਾਰਟੀ ਇੰਚਾਰਜ ਦੇਵੇਂਦਰ ਯਾਦਵ ਦਾ ਇਸ ਮਾਮਲੇ 'ਚ ਕਹਿਣਾ ਸੀ ਕਿ ਰੈਲੀਆਂ 'ਚ ਕੋਈ ਹੰਗਾਮਾ ਨਹੀਂ ਹੋਇਆ, ਜੇਕਰ ਵਰਕਰ ਆਪਣਾ ਗੁੱਸਾ ਘਰ 'ਚ ਨਹੀਂ ਕੱਢਿਣਗੇ ਤਾਂ ਉਹ ਹੋਰ ਕਿੱਥੇ ਕੱਢਣਗੇ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial