ਮੌੜ ਮੰਡੀ: ਰਾਜਾ ਵੜਿੰਗ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਇੱਕ ਵਾਰ ਫਿਰ ਨਵਜੋਤ ਸਿੰਘ ਸਿੱਧੂ ਐਕਟਿਵ ਨਜ਼ਰ ਆ ਰਹੇ ਹਨ। ਸਿੱਧੂ ਵੱਲੋਂ ਧੜੱਲੇ ਨਾਲ ਥਾਂ-ਥਾਂ ਦੌਰੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨਾਲ ਵੀ ਰਾਬਤਾ ਕੀਤਾ ਜਾ ਰਿਹਾ ਹੈ।
ਇਸੇ ਤਹਿਤ ਅੱਜ ਬਠਿੰਡਾ ਦੌਰੇ 'ਤੇ ਸਿੱਧੂ ਮਾਈਸਰਖਾਨਾ ਵਿਖੇ ਖੁਦਕੁਸ਼ੀ ਕਰ ਗਏ ਕਿਸਾਨ ਜਸਪਾਲ ਸਿੰਘ ਦੇ ਘਰ ਪਹੁੰਚੇ। ਜਿੱਥੇ ਉਹਨਾਂ ਵੱਲੋਂ ਪਰਿਵਾਰਕ ਮੈਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਉੱਥੇ ਹੀ ਪੰਜਾਬ ਸਰਕਾਰ ਨੂੰ ਵੀ ਨਿਸ਼ਾਨੇ 'ਤੇ ਲਿਆ ਗਿਆ।
ਮੀਡੀਆ ਨਾਲ ਗੱਲਬਾਤ ਕਰਦੇ ਸਿੱਧੂ ਨੇ ਕਿਹਾ ਕਿ ਸਰਕਾਰ ਨੂੰ ਪੀੜਤ ਪਰਿਵਾਰਾਂ ਦਾ ਦਰਦ ਸਮਝਣਾ ਚਾਹੀਦਾ ਹੈ। ਕੇਜਰੀਵਾਲ ਨੂੰ ਲੰਮੇ ਹੱਥੀਂ ਲੈਂਦਿਆਂ ਉਹਨਾਂ ਕਿਹਾ ਕਿ ਕੇਜਰੀਵਾਲ ਵੱਲੋਂ ਬਿਆਨ ਦਿੱਤੇ ਜਾਂਦੇ ਹਨ ਉਹ ਪੰਜਾਬ ਵਿੱਚ ਖੁਦਕੁਸ਼ੀਆਂ ਨਹੀਂ ਹੋਣ ਦੇਣਗੇ ਪਰ ਹਾਲੇ ਵੀ ਕਿਸਾਨ ਖੁਦਕੁਸ਼ੀਆਂ ਦੇ ਰਾਹ 'ਤੇ ਹਨ। ਪਰਿਵਾਰ ਦੀ ਹੱਡ ਬੀਤੀ ਸੁਣਾਉਂਦੇ ਸਿੱਧੂ ਨੇ ਦੱਸਿਆ ਕਿ ਦੱਸ ਸਾਲ ਪਹਿਲਾ ਇਸ ਪਰਿਵਾਰ ਦਾ ਛੋਟਾ ਬੇਟਾ ਖੁਦਕੁਸ਼ੀ ਕਰ ਗਿਆ ਸੀ ਅਤੇ ਹੁਣ ਕਣਕ ਦਾ ਝਾੜ ਚੰਗਾ ਨਾ ਹੋਣ ਇੱਕ ਹੋਰ ਪਰਿਵਾਰ ਦਾ ਜੀਅ ਖੁਦਕੁਸ਼ੀ ਕਰ ਗਿਆ। ਉਹਨਾਂ ਕਿਹਾ ਕਿ ਸਾਨੂੰ ਕਿਸਾਨਾਂ ਲਈ ਕੋਈ ਪਾਲਸੀ ਬਣਾਉਣੀ ਪਵੇਗੀ । ਉਹਨਾਂ ਕਿਹਾ ਕਿ ਜਦੋਂ ਤੱਕ ਕਿਸਾਨੀ ਨਹੀਂ ਉੱਠਦੀ ਓਦੋਂ ਤੱਕ ਪੰਜਾਬ ਨਹੀਂ ਉੱਭਰਦਾ ਇਸ ਲਈ ਸਭ ਨੂੰ ਮਿਲ ਕੇ ਕੰਮ ਕਰਨਾ ਪਵੇਗਾ।
ਇਹ ਵੀ ਪੜ੍ਹੋ :ਨਵਜੋਤ ਸਿੱਧੂ ਦੇ ਬਦਲੇ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਤੇਵਰ, ਸੀਐਮ ਭਗਵੰਤ ਨੂੰ ਕਿਹਾ 'ਇਮਾਨਦਾਰ ਬੰਦਾ'
ਇਹ ਵੀ ਪੜ੍ਹੋ: ਹੁਣ ਮੈਰਿਜ ਪੈਲੇਸਾਂ 'ਚ ਨਹੀਂ ਜਾਵੇਗਾ ਅਸਲਾ , ਜ਼ਿਲ੍ਹਾ ਮੈਜਿਸਟ੍ਰੇਟ ਨੇ ਲਈ ਪਾਬੰਦੀ
ਰਾਜਾ ਵੜਿੰਗ ਨੂੰ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਸਿੱਧੂ ਦੇ ਤੇਵਰ ਬਦਲੇ ਨਜ਼ਰ ਆ ਰਹੇ ਹਨ। ਹਾਲਾਂਕਿ ਅੱਜ ਵੜਿੰਗ ਦੀ ਤਾਜਪੋਸ਼ੀ ਮੌਕੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੀ ਸਮਰਥਕਾਂ ਨਾਲ ਪਹੁੰਚੇ। ਸਿੱਧੂ ਨੇ ਕਿਹਾ ਕਿ ਮੈਂ ਪਰਮਾਤਮਾ ਤੋਂ ਆਸ ਕਰਦਾ ਹਾਂ ਕਿ ਬਹੁਤ ਤਰੱਕੀਆ ਬਖਸ਼ੇ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਦੱਸ ਦੇਏਗਾ ਕਿ ਰਾਜਾ ਵੜਿੰਗ ਦਾ ਕੌਣ ਕਿੰਨਾ ਸਾਥ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮੇਰੀ ਲੜਾਈ ਮਾਫੀਆ ਨਾਲ ਹੈ। ਪੰਜਾਬੀ 3 ਕਰੋੜ ਹਨ ਤੇ ਮੈਂ 3 ਕਰੋੜ ਵੱਲ ਹਾਂ।ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਕਾਂਗਰਸ ਪੰਜ ਸਾਲਾਂ ਦੇ ਮਾਫੀਆ ਰਾਜ ਕਾਰਨ ਹਾਰੀ ਹੈ। ਮਾਫੀਆ ਨਾਲ ਲੜਾਈ ਕਿਸੇ ਇੱਕ ਵਿਅਕਤੀ ਖਿਲਾਫ ਨਹੀਂ ਸਗੋਂ ਸਿਸਟਮ ਖਿਲਾਫ ਸੀ। ਇਸ ਦੇ ਪਿੱਛੇ ਕੁਝ ਲੋਕ ਸਨ ਜਿਨ੍ਹਾਂ ਵਿੱਚ ਮੁੱਖ ਮੰਤਰੀ ਵੀ ਸ਼ਾਮਲ ਹੋ ਸਕਦੇ ਹਨ। ਅੱਜ ਵੀ ਪੰਜਾਬ ਦੀ ਹੋਂਦ ਦੀ ਲੜਾਈ ਹੈ, ਕਿਸੇ ਅਹੁਦੇ ਲਈ ਨਹੀਂ। ਜਿਸ ਦਿਨ ਪੰਜਾਬ 'ਚੋਂ ਮਾਫੀਆ ਖਤਮ ਹੋ ਜਾਵੇਗਾ, ਸੂਬਾ ਫਿਰ ਤੋਂ ਖੜ੍ਹਾ ਹੋ ਜਾਵੇਗਾ।