ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦੇ ਇੰਚਾਰਜ ਹਰੀਸ਼ ਰਾਵਤ (Harish Rawat) ਪਾਰਟੀ ਅੰਦਰ ਵਿਵਾਦ ਦੇ ਵਿਚਕਾਰ ਮੁੱਖ ਮੰਤਰੀ ਅਮਰਿੰਦਰ ਸਿੰਘ (Captain Amarinder Singh) ਨਾਲ ਮੁਲਾਕਾਤ ਲਈ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਪਹੁੰਚੇ। ਇਸ ਦੌਰਾਨ ਰਾਜ ਸਰਕਾਰ ਦੇ ਸਾਬਕਾ ਮੰਤਰੀ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਉਨ੍ਹਾਂ ਦੀ ਪੰਚਕੂਲਾ ਰਿਹਾਇਸ਼ 'ਤੇ ਮੁਲਾਕਾਤ ਕੀਤੀ ਹੈ।


ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਮਗਰੋਂ ਕਿਹਾ ਕਿ ਇਹ ਜੋੜੀ ਹਿੱਟ ਵੀ ਰਹੇਗੀ, ਫਿੱਟ ਵੀ ਰਹੇਗੀ। ਸਿੱਧੂ ਨੇ ਕਿਹਾ ਕਿ ਸੁਨੀਲ ਜਾਖੜ ਮੇਰੇ ਮਾਰਗ ਦਰਸ਼ਕ ਹਨ ਤੇ ਹਮੇਸ਼ਾ ਮੇਰਾ ਮਾਰਗ ਦਰਸ਼ਨ ਕਰਦੇ ਰਹਿਣਗੇ। ਸੁਨੀਲ ਜਾਖੜ ਨੇ ਕਿਹਾ ਕਿ ਸਿੱਧੂ ਬਹੁਤ ਯੋਗ ਤੇ ਕਾਬਲ ਵਿਅਕਤੀ ਹਨ।


ਇਸ ਤੋਂ ਬਾਅਦ ਐਕਸ਼ਨ 'ਚ ਨਜ਼ਰ ਆਉਣ ਵਾਲੇ ਸਾਬਕਾ ਮੰਤਰੀ ਨਵਜੋਤ ਸਿੱਧੂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ ’ਤੇ ਪਹੁੰਚੇਦੱਸ ਦਈਏ ਕਿ ਰੰਧਾਵਾ ਦੇ ਘਰ ਵਿਧਾਇਕ ਰਾਜਾ ਵੜਿੰਗ ਤੇ ਕੁਲਬੀਰ ਜ਼ੀਰਾ ਵੀ ਮੌਜੂਦ ਹਨ। ਇਸ ਦੌਰਾਨ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਰਿਹਾਇਸ਼ ਸਿਸਵਾਂ ਫਾਰਮ ਹਾਊਸ ’ਤੇ ਪਹੁੰਚ ਗਏ। ਥੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਵੀ ਮੌਜੂਦ ਹਨ।


ਸਾਬਕਾ ਮੰਤਰੀ ਨਵਜੋਤ ਸਿੱਧੂ ਅੱਜ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਹੋਰ ਵਿਧਾਇਕਾਂ ਨੂੰ ਨਾਲ ਲੈ ਕੇ ਸਿਹਤ ਮੰਤਰੀ ਬਲਬੀਰ ਸਿੱਧੂ ਦੇ ਘਰ ਪਹੁੰਚ ਗਏ। ਸਿਹਤ ਮੰਤਰੀ ਨੂੰ ਮਿਲਣ ਤੋਂ ਬਾਅਦ ਸਿੱਧੂ ਲਾਲ ਸਿੰਘ ਨੂੰ ਵੀ ਮਿਲੇ।


ਨਵਜੋਤ ਸਿੰਘ ਸਿੱਧੂ ਵਲੋਂ ਮੰਤਰੀਆਂ ਨਾਲ ਕੀਤੀਆਂ ਜਾ ਰਹੀਆਂ ਇਨ੍ਹਾਂ ਮੀਟਿੰਗਾਂ ਦੇ ਨਾਲ ਹੀ ਪੰਜਾਬ ਦੀ ਸਿਆਸਤ ਹੋਰ ਗਰਮਾ ਗਈ ਹੈ। ਦੱਸ ਦਈਏ ਕਿ ਬੀਤੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਸੀ। ਜਿਸ ਦੇ ਹੱਲ ਲਈ ਸਿੱਧੂ ਨੂੰ ਸੂਬਾ ਪ੍ਰਧਾਨ ਕਿਸੇ ਵੀ ਸਮੇਂ ਐਲਾਨਿਆ ਜਾ ਸਕਦਾ ਹੈ।


ਇਹ ਵੀ ਪੜ੍ਹੋ: India's GISAT-1 Launch Update: ਭਾਰਤ ਦਾ GISAT-1 ਧਰਤੀ ਆਬਜ਼ਰਵੇਸ਼ਨਲ ਉਪਗ੍ਰਹਿ ਅਗਸਤ ਵਿੱਚ ਲਾਂਚ ਕੀਤੇ ਜਾਣ ਦੀ ਸੰਭਾਵਨਾ: ਇਸਰੋ ਚੀਫ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904