Farm Laws: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਲੈਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਾਰਟਰ ਸੌਂਪਿਆ। ਇਸ ਦੀ ਜਾਣਕਾਰੀ ਦਿੰਦਿਆਂ ਸਿੱਧੂ ਨੇ ਕਿਹਾ ਕਿ ਅਸੀਂ ਸੀਐਮ ਅਮਰਿੰਦਰ ਸਿੰਘ ਨੂੰ ਇਕ ਚਾਰਟਰ ਸੌਂਪਿਆ ਤੇ ਉਨ੍ਹਾਂ ਨਾਲ ਚਰਚਾ ਵੀ ਕੀਤੀ ਹੈ।
ਸਿੱਧੂ ਨੇ ਕਿਹਾ, 'ਸਾਨੂੰ ਕੇਂਦਰ ਤੇ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਖਾਰਜ ਕਰਨ ਦੀ ਲੋੜ ਹੈ, ਸੋਧਾਂ ਦੀ ਲੋੜ ਨਹੀਂ। ਸੂਬੇ ਨੂੰ ਖੇਤੀ 'ਤੇ ਕਾਨੂੰਨ ਬਣਾਉਣ ਦਾ ਅਧਿਕਾਰ ਹੈ। ਇਹ ਸੂਬੇ ਦਾ ਵਿਸ਼ਾ ਹੈ।'
ਜ਼ਿਕਰਯੋਗ ਹੈ ਕਿ ਕਾਂਗਰਸ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਪੁਰਜ਼ੋਰ ਵਿਰੋਧ ਕਰ ਰਹੀ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਿੱਧੂ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਹੈ। ਉਹ ਇਸ ਮੁੱਦੇ 'ਤੇ ਕਿਸਾਨਾਂ ਦੇ ਸਮਰਥਨ 'ਚ ਰੈਲੀ ਵੀ ਕੱਢ ਚੁੱਕੇ ਹਨ। ਹਾਲ ਹੀ 'ਚ ਸੂਬੇ ਦੇ ਸਾਹਮਣੇ ਪੰਜ ਪ੍ਰਮੁੱਖ ਮੁੱਦਿਆਂ ਨੂੰ ਚੁੱਕਿਆ ਸੀ। ਇਸ 'ਚ ਉਨ੍ਹਾਂ ਪਿਛਲੇ ਸਾਲ ਕੇਂਦਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਖਾਰਜ ਕਰਨ ਦੀ ਵੀ ਅਪੀਲ ਕੀਤੀ ਸੀ।
ਓਧਰ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਿਚਕਾਰ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਬਹਿਸ ਹੋਈ। ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਿਚਕਾਰ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਬਹਿਸ ਹੋਈ।
ਇਹ ਵੀ ਪੜ੍ਹੋ: Reopening Kartarpur Corridor: ਕਰਤਾਰਪੁਰ ਕਾਰੀਡੋਰ ਅਜੇ ਤੱਕ ਕਿਉਂ ਨਹੀਂ ਖੋਲ੍ਹਿਆ ਗਿਆ? ਸਰਕਾਰ ਨੇ ਦਿੱਤਾ ਜਵਾਬ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904