Punjab Assembly Election- ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਐਤਵਾਰ ਨੂੰ ਕਿਹਾ ਕਿ ਪਿਛਲੀਆਂ ਚੋਣਾਂ ਦੇ ਮੁਕਾਬਲੇ ਆਗਾਮੀ ਵਿਧਾਨ ਸਭਾ ਚੋਣਾਂ (Punjab Assembly elections 2022) ਦੌਰਾਨ ਵਧੇਰੇ ਨੌਜਵਾਨਾਂ ਨੂੰ ਟਿਕਟਾਂ (tickets to youth) ਦਿੱਤੀਆਂ ਜਾਣਗੀਆਂ। ਸਿੱਧੂ ਨੇ ਪਿਛਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ 'ਤੇ ਪੰਜਾਬ ਵਿੱਚ ਮਾਫੀਆ ਖੜ੍ਹੇ ਕਰਨ ਦਾ ਦੋਸ਼ ਵੀ ਲਾਇਆ।
ਕਿਸੇ ਦਾ ਨਾਂ ਲਏ ਬਗੈਰ, ਕ੍ਰਿਕਟਰ ਤੋਂ ਸਿਆਸਤਦਾਨ ਬਣੇ ਆਮ ਆਦਮੀ ਪਾਰਟੀ 'ਤੇ ਤੰਨਜ ਕਰਦਿਆਂ ਇਹ ਦਾਅਵਾ ਕੀਤਾ ਕਿ ਉਹ ਪਾਰਟੀ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਦੇ ਪਿੱਛੇ ਸੀ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਮੁਖੀ ਸਿੱਧੂ ਕਾਂਗਰਸ ਭਵਨ ਵਿਖੇ ਸੂਬੇ ਦੀ ਯੂਥ ਕਾਂਗਰਸ ਇਕਾਈ ਨੂੰ ਸੰਬੋਧਨ ਕਰ ਰਹੇ ਸੀ। ਸੁਤੰਤਰਤਾ ਦਿਵਸ ਮੌਕੇ ਯੂਥ ਕਾਂਗਰਸ ਨੇ ਮਾਰਚ ਵੀ ਕੱਢਿਆ।
ਸਿੱਧੂ ਦਾ ਨੌਜਵਾਨਾਂ ਨੂੰ ਵਾਅਦਾ
ਸਮਾਗਮ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਨੌਜਵਾਨਾਂ ਨਾਲ ਵਾਅਦਾ ਕੀਤਾ ਕਿ ਉਹ ਯੋਗਤਾ ਦਾ ਸਨਮਾਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਨੌਜਵਾਨਾਂ ਨੂੰ ਮੌਕੇ ਮਿਲਣ। ਉਨ੍ਹਾਂ ਨੇ ਐਲਾਨ ਕੀਤਾ, "ਨੌਜਵਾਨਾਂ ਨੂੰ ਪਹਿਲਾਂ ਨਾਲੋਂ ਡੇਢ ਗੁਣਾ ਜ਼ਿਆਦਾ ਟਿਕਟਾਂ ਮਿਲਣਗੀਆਂ।"
ਨਵਜੋਤ ਸਿੰਘ ਸਿੱਧੂ ਦਾ ਦਾਅਵਾ
ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦਾ ਨਾਂ ਲਏ ਬਗੈਰ ਦਾਅਵਾ ਕੀਤਾ, "ਤੁਸੀਂ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਮੇਰੇ ਪਿੱਛੇ ਸੀ। ਤੁਸੀਂ ਮੇਰੇ ਘਰ ਆਏ ਅਤੇ ਕਿਹਾ ਕਿ ਸਿੱਧੂ ਸਾਹਿਬ, ਅਸੀਂ ਤੁਹਾਡੇ ਲਈ ਕੀ ਕਰ ਸਕਦੇ ਹਾਂ?"
ਮਾਲੀ ਦਾ ਕੈਪਟਨ 'ਤੇ ਹਮਲਾ
ਹਾਲ ਹੀ ਵਿੱਚ ਸਿੱਧੂ ਦੇ ਨਵੇਂ ਨਿਯੁਕਤ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਵੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਹਮਲਾ ਕੀਤਾ। ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਮੋਦੀ ਅਤੇ ਅਮਿਤ ਸ਼ਾਹ ਦੀ ਤਿਕੜੀ ਪੰਜਾਬੀਆਂ ਅਤੇ ਕਿਸਾਨਾਂ ਲਈ ਫਿਰਕੂ ਤਣਾਅ, ਡਰ ਅਤੇ ਦਹਿਸ਼ਤ ਦੀ ਖਤਰੇ ਦੀ ਘੰਟੀ ਹੈ। ਇਸ ਤਿਕੜੀ ਨਾਲ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਮਾਲੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਵਿੱਚ ਅਰਧ ਫੌਜੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ ਕਰਨ ਲਈ ਕਿਹਾ ਹੈ। ਇਸ ਦਾ ਖਰਚਾ ਪੰਜਾਬ ਸਰਕਾਰ ਨੂੰ ਵੀ ਚੁੱਕਣਾ ਪੈ ਸਕਦਾ ਹੈ।
ਇਹ ਵੀ ਪੜ੍ਹੋ: Ranjit Sagar lake 'ਚ ਫੌਜ ਦੇ ਹੈਲੀਕਾਪਟਰ ਹਾਦਸੇ ਦੇ 2 ਹਫਤਿਆਂ ਬਾਅਦ ਮਿਲੀ ਇੱਕ ਪਾਇਲਟ ਦੀ ਲਾਸ਼
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin