ਚੰਡੀਗੜ੍ਹ: ਕਿਸਾਨ ਦਿੱਲੀ ਦੀ ਹੱਦ 'ਤੇ ਖੇਤੀ ਕਾਨੂੰਨਾਂ ਖਿਲਾਫ ਡਟਿਆ ਹੈ ਪਰ ਅਜੇ ਵੀ ਸਰਕਾਰ ਆਪਣੀ ਹਾਰ ਮੰਨਣ ਨੂੰ ਤਿਆਰ ਨਹੀਂ। ਇਸੇ ਸਿਲਸਿਲੇ 'ਚ ਵਿਰੋਧੀ ਧਿਰ ਲਗਾਤਾਰ ਸਰਕਾਰ ਨੂੰ ਘੇਰ ਰਹੀ ਹੈ।

ਸਰਕਾਰ ਨੂੰ ਘੇਰਨ ਤੋਂ ਕਾਂਗਰਸ ਨੇਤਾ ਨਵਜੋਤ ਸਿੱਧੂ ਵੀ ਕਿਸੇ ਤੋਂ ਘੱਟ ਨਹੀਂ। ਸਿੱਧੂ ਕਿਸਾਨ ਅੰਦੋਲਨ ਦੌਰਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੋ ਗਏ ਹਨ। ਉਹ ਹਰ ਰੋਜ਼ ਕੋਈ ਨਾ ਕੋਈ ਟਵੀਟ ਕਰਕੇ ਸਰਕਾਰ 'ਤੇ ਨਿਸ਼ਾਨਾ ਸਾਧਦੇ ਹਨ ਤੇ ਕਿਸਾਨਾਂ ਦਾ ਸਮਰਥਨ ਦੀ ਗੱਲ ਕਰਦੇ ਹਨ।

ਹੁਣ ਇੱਕ ਵਾਰ ਫੇਰ ਤੋਂ ਸਿੱਧੂ ਨੇ ਟਵਿਟਰ 'ਤੇ ਪੰਜਾਬੀ 'ਚ ਇੱਕ ਟਵੀਟ ਕੀਤਾ ਜਿਸ 'ਚ ਉਨ੍ਹਾਂ ਨੇ ਲਿਖਿਆ, "ਲੋਕਾਂ ਨੂੰ ਸਰਕਾਰਾਂ ਤੋਂ ਨਹੀਂ ਸਗੋਂ ਸਰਕਾਰਾਂ ਨੂੰ ਲੋਕਾਂ ਤੋਂ ਡਰਨਾ ਚਾਹੀਦਾ ਹੈ।"

ਵੇਖੋ ਨਵਜੋਤ ਸਿੰਘ ਸਿੱਧੂ ਦਾ ਟਵੀਟ:


ਇਹ ਵੀ ਪੜ੍ਹੋਕਿਸਾਨਾਂ ਸਾਹਮਣੇ ਝੁਕ ਗਈ ਮੋਦੀ ਸਰਕਾਰ, ਪਰ ਹਾਰ ਮੰਨਣ ਲਈ ਨਹੀਂ ਤਿਆਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904