ਪੜਚੋਲ ਕਰੋ
Advertisement
ਨਵਜੋਤ ਸਿੱਧੂ ਦਾ ਇੱਕ ਹੋਰ ਧਮਾਕਾ, ਹੁਣ ਕੈਪਟਨ ਨੂੰ ਭੇਜੀ ਚਿੱਠੀ
ਸਿੱਧੂ ਨੇ ਆਪਣੇ ਅਧਿਕਾਰਤ ਟਵਿੱਟਰ ਖਾਤੇ 'ਤੇ ਇਸ ਦੀ ਸੂਚਨਾ ਵੀ ਦੇ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਅੱਜ ਮੈਂ ਮੁੱਖ ਮੰਤਰੀ ਪੰਜਾਬ ਨੂੰ ਆਪਣਾ ਅਸਤੀਫ਼ਾ ਭਜਵਾ ਦਿੱਤਾ ਹੈ, ਜੋ ਉਨ੍ਹਾਂ ਦੇ ਦਫ਼ਤਰੀ ਪਤੇ 'ਤੇ ਪਹੁੰਚ ਵੀ ਗਿਆ ਹੈ।
ਚੰਡੀਗੜ੍ਹ: ਪੰਜਾਬ ਵਜ਼ਾਰਤ ਵਿੱਚੋਂ ਅਸਤੀਫ਼ੇ ਦੇ ਐਲਾਨ ਮਗਰੋਂ ਨਵਜੋਤ ਸਿੱਧੂ ਨੇ ਆਪਣਾ ਅਸਤੀਫ਼ਾ ਅਧਿਕਾਰਤ ਤੌਰ 'ਤੇ ਮੁੱਖ ਮੰਤਰੀ ਨੂੰ ਭੇਜ ਦਿੱਤਾ ਹੈ। ਬੀਤੇ ਕੱਲ੍ਹ ਉਨ੍ਹਾਂ ਰਾਹੁਲ ਗਾਂਧੀ ਨੂੰ ਸੰਬੋਧਨ ਕਰ 10 ਜੂਨ ਨੂੰ ਲਿਖਿਆ ਅਸਤੀਫ਼ਾ ਜਨਤਕ ਕੀਤਾ ਸੀ।
ਸਿੱਧੂ ਨੇ ਆਪਣੇ ਅਧਿਕਾਰਤ ਟਵਿੱਟਰ ਖਾਤੇ 'ਤੇ ਇਸ ਦੀ ਸੂਚਨਾ ਵੀ ਦੇ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਅੱਜ ਮੈਂ ਮੁੱਖ ਮੰਤਰੀ ਪੰਜਾਬ ਨੂੰ ਆਪਣਾ ਅਸਤੀਫ਼ਾ ਭਜਵਾ ਦਿੱਤਾ ਹੈ, ਜੋ ਉਨ੍ਹਾਂ ਦੇ ਦਫ਼ਤਰੀ ਪਤੇ 'ਤੇ ਪਹੁੰਚ ਵੀ ਗਿਆ ਹੈ।Today I have sent my resignation to the Chief Minister Punjab, has been delivered at his official residence...
— Navjot Singh Sidhu (@sherryontopp) July 15, 2019
ਜ਼ਿਕਰਯੋਗ ਹੈ ਕਿ ਸਿੱਧੂ ਨੇ ਐਤਵਾਰ ਨੂੰ ਪੰਜਾਬ ਵਜ਼ਾਰਤ ਤੋਂ ਆਪਣੇ ਅਸਤੀਫ਼ੇ ਦਾ ਖੁਲਾਸਾ ਕੀਤਾ ਸੀ। ਅਸਤੀਫ਼ਾ ਰਾਹੁਲ ਗਾਂਧੀ ਨੂੰ ਸੰਬੋਧਨ ਕੀਤਾ ਹੋਣ ਕਰਕੇ ਸਿੱਧੂ ਦੇ ਕਈ ਸਾਥੀ ਕਾਂਗਰਸੀ ਲੀਡਰਾਂ ਨੇ ਉਨ੍ਹਾਂ ਦੀ ਅਲੋਚਨਾ ਕੀਤੀ ਸੀ। ਉਨ੍ਹਾਂ ਕੱਲ੍ਹ ਹੀ ਕਹਿ ਦਿੱਤਾ ਸੀ ਉਹ ਕੈਪਟਨ ਨੂੰ ਵੀ ਆਪਣਾ ਅਸਤੀਫ਼ਾ ਭੇਜ ਦੇਣਗੇ।My letter to the Congress President Shri. Rahul Gandhi Ji, submitted on 10 June 2019. pic.twitter.com/WS3yYwmnPl
— Navjot Singh Sidhu (@sherryontopp) July 14, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement