ਚੰਡੀਗੜ੍ਹ: ਪੰਜਾਬ ਵਜ਼ਾਰਤ ਵਿੱਚੋਂ ਅਸਤੀਫ਼ੇ ਦੇ ਐਲਾਨ ਮਗਰੋਂ ਨਵਜੋਤ ਸਿੱਧੂ ਨੇ ਆਪਣਾ ਅਸਤੀਫ਼ਾ ਅਧਿਕਾਰਤ ਤੌਰ 'ਤੇ ਮੁੱਖ ਮੰਤਰੀ ਨੂੰ ਭੇਜ ਦਿੱਤਾ ਹੈ। ਬੀਤੇ ਕੱਲ੍ਹ ਉਨ੍ਹਾਂ ਰਾਹੁਲ ਗਾਂਧੀ ਨੂੰ ਸੰਬੋਧਨ ਕਰ 10 ਜੂਨ ਨੂੰ ਲਿਖਿਆ ਅਸਤੀਫ਼ਾ ਜਨਤਕ ਕੀਤਾ ਸੀ।


ਸਿੱਧੂ ਨੇ ਆਪਣੇ ਅਧਿਕਾਰਤ ਟਵਿੱਟਰ ਖਾਤੇ 'ਤੇ ਇਸ ਦੀ ਸੂਚਨਾ ਵੀ ਦੇ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਅੱਜ ਮੈਂ ਮੁੱਖ ਮੰਤਰੀ ਪੰਜਾਬ ਨੂੰ ਆਪਣਾ ਅਸਤੀਫ਼ਾ ਭਜਵਾ ਦਿੱਤਾ ਹੈ, ਜੋ ਉਨ੍ਹਾਂ ਦੇ ਦਫ਼ਤਰੀ ਪਤੇ 'ਤੇ ਪਹੁੰਚ ਵੀ ਗਿਆ ਹੈ।


ਜ਼ਿਕਰਯੋਗ ਹੈ ਕਿ ਸਿੱਧੂ ਨੇ ਐਤਵਾਰ ਨੂੰ ਪੰਜਾਬ ਵਜ਼ਾਰਤ ਤੋਂ ਆਪਣੇ ਅਸਤੀਫ਼ੇ ਦਾ ਖੁਲਾਸਾ ਕੀਤਾ ਸੀ। ਅਸਤੀਫ਼ਾ ਰਾਹੁਲ ਗਾਂਧੀ ਨੂੰ ਸੰਬੋਧਨ ਕੀਤਾ ਹੋਣ ਕਰਕੇ ਸਿੱਧੂ ਦੇ ਕਈ ਸਾਥੀ ਕਾਂਗਰਸੀ ਲੀਡਰਾਂ ਨੇ ਉਨ੍ਹਾਂ ਦੀ ਅਲੋਚਨਾ ਕੀਤੀ ਸੀ। ਉਨ੍ਹਾਂ ਕੱਲ੍ਹ ਹੀ ਕਹਿ ਦਿੱਤਾ ਸੀ ਉਹ ਕੈਪਟਨ ਨੂੰ ਵੀ ਆਪਣਾ ਅਸਤੀਫ਼ਾ ਭੇਜ ਦੇਣਗੇ।