Navjot Singh Sidhu: 13 ਫਰਵਰੀ ਤੋਂ ਸ਼ੰਭੂ ਤੇ ਖਨੌਰੀ ਸਰਹੱਦਾਂ ਉੱਤੇ ਡਟੇ ਕਿਸਾਨਾਂ 'ਤੇ ਆਏ ਦਿਨ ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਵੱਲੋਂ 'ਅੱਤਿਆਚਾਰ' ਕੀਤਾ ਜਾ ਰਿਹਾ ਹੈ। ਬੀਤੇ ਦਿਨ (21 ਫਰਵਰੀ) ਨੂੰ ਕਿਸਾਨਾਂ ਤੇ ਸਰਕਾਰ ਦੇ ਟਕਰਾਅ ਦੇ ਵਿਚਾਲੇ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਇਸ ਤੋਂ ਬਾਅਦ ਕਿਸਾਨ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਵਿਰੋਧੀ ਧਿਰਾਂ ਤੇ ਪੰਜਾਬ ਸਰਕਾਰ ਵੱਲੋਂ ਹਰਿਆਣਾ ਸਰਕਾਰ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ।


ਇਸ ਮੌਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜਿਹੜਾ ਕਿਸਾਨ ਤੁਹਾਡਾ ਵਿਰੋਧ ਕਰਦਾ ਹੈ ਉਹ ਤੁਹਾਡਾ ਦੁਸ਼ਮਣ ਨਹੀਂ ਹੈ, ਸਗੋਂ "ਇੱਜ਼ਤ ਦੀ ਰੋਟੀ" ਲਈ ਲੜ ਰਹੇ ਬੁਨਿਆਦੀ ਅਧਿਕਾਰਾਂ ਦੀ ਵਰਤੋਂ ਕਰਨ ਵਾਲਾ ਭਾਰਤੀ ਹੈ - ਇਹ ਉਹ ਹੈ ਜਿਸ ਨੇ ਭਾਰਤ ਦਾ ਅਨਾਜ ਭੰਡਾਰ, ਪੀਡੀਐਸ ਅਤੇ ਭੋਜਨ ਸੁਰੱਖਿਆ ਬਣਾਇਆ ਹੈ! ਰਾਜ ਸੰਘ (ਕੇਂਦਰ) ਬਣਾਉਂਦੇ ਹਨ ਅਤੇ ਤੁਹਾਨੂੰ ਦੇਸ਼ ਚਲਾਉਣ ਦੀ ਬੁਨਿਆਦੀ ਤਾਕਤ  ਟੈਕਸ ਅਤੇ ਇਕਾਈ ਪ੍ਰਦਾਨ ਕਰਦੇ ਹਨ!






ਸਿੱਧੂ ਨੇ ਕਿਹਾ ਕਿ ਤੁਸੀਂ ਸਾਡੇ ਖੇਤਰੀ ਅਧਿਕਾਰ ਖੇਤਰ ਵਿੱਚ ਰੁਕਾਵਟ ਪਾਉਂਦੇ ਹੋ, ਸਾਡੇ ਲੋਕਾਂ ਨੂੰ ਮਾਰਦੇ ਹੋ, ਉਨ੍ਹਾਂ ਦੇ ਚਿਹਰਿਆਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟਦੇ ਹੋ ਅਤੇ ਘੱਟ ਗਿਣਤੀ ਵਾਲੇ ਰਾਜ ਨੂੰ ਰਾਸ਼ਟਰਪਤੀ ਰਾਜ ਦੀ ਧਮਕੀ ਦਿੰਦੇ ਹੋ - ਇਹ ਵਿਰੋਧਾਭਾਸ ਪਰਮਾਣ ਹੈ? ਇਸ ਦੇਸ਼ ਦੀ ਢਾਲ ਨੂੰ ਕਮਜ਼ੋਰ ਕਰਕੇ ਤੁਸੀਂ ਸੁਪਰ ਪਾਵਰ ਹੋਣ ਦਾ ਮਾਣ ਕਿਵੇਂ ਕਰ ਸਕਦੇ ਹੋ?


ਜ਼ਿਕਰ ਕਰ ਦਈਏ ਕਿ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ  ਤੋਂ ਬਾਅਦ ਨੌਜਵਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜ਼ਿੰਮੇਵਾਰ ਲੋਕਾਂ ਦੇ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਇਨ੍ਹਾਂ ਲੋਕਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਭਗਵੰਤ  ਮਾਨ ਨੇ ਕਿਹਾ  ਇਸ ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਆਪਹੁਦਰੇਪਣ ਦਾ ਨਤੀਜਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਆਪਣੇ ਪੱਧਰ ਉਤੇ ਪੂਰੀ ਵਾਹ ਲਾ ਦਿੱਤੀ ਤਾਂ ਕਿ ਸਾਡੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਗੋਲੀਆਂ, ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਅਤੇ ਹੋਰ ਕਾਰਵਾਈ ਦਾ ਸਾਹਮਣਾ ਨਾ ਕਰਨਾ ਪਵੇ। ਮੈਂ ਤਾਂ ਕਿਸਾਨਾਂ ਅਤੇ ਕੇਂਦਰ ਦਰਮਿਆਨ ਪੁਲ ਦਾ ਕੰਮ ਕੀਤਾ ਤਾਂ ਕਿ ਗੱਲ ਕਿਸੇ ਤਣ-ਪੱਤਣ ਲੱਗ ਸਕੇ ਪਰ ਬਦਕਿਸਮਤੀ ਨਾਲ ਗੱਲ ਸਿਰੇ ਨਹੀਂ ਚੜ੍ਹੀ।”