ਬਰਨਾਲਾ : ਬਰਨਾਲਾ ਜ਼ਿਲੇ ਦੇ ਕਸਬਾ ਧਨੌਲਾ ਦੀ ਲੜਕੀ ਨੂੰ ਲੈ ਕੇ ਨਵਜੋਤ ਸਿੱਧੂ ਵੱਲੋਂ ਕੀਤੇ ਗਏ ਟਵੀਟ ਨੂੰ ਲੈ ਕੇ ਹੁਣ ਸਿੱਧੂ ਆਪ ਹੀ ਘਿਰਦੇ ਨਜ਼ਰ ਆ ਰਹੇ ਹਨ। ਦਰਅਸਲ ਅੱਜ ਸਵੇਰੇ ਧਨੌਲਾ ਦੀ ਇਕ ਲੜਕੀ ਬੇਹੋਸ਼ੀ ਦੀ ਹਾਲਤ 'ਚ ਸੜਕ 'ਤੇ ਪਈ ਮਿਲੀ, ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਟਵੀਟ ਕਰ ਪੰਜਾਬ ਦੀ ਸੁਰੱਖਿਆ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਸਨ। ਪਰ ਇਸ ਮਾਮਲੇ 'ਤੇ ਥਾਣਾ ਧਨੌਲਾ ਦੇ ਐੱਸਐੱਚਓ ਆਈ.ਪੀ.ਐੱਸ. ਡਾ. ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਲੜਕੀ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰ ਵੀ ਮੌਕੇ 'ਤੇ ਪਹੁੰਚ ਗਏ, ਉਨ੍ਹਾਂ ਦੱਸਿਆ ਕਿ ਲੜਕੀ ਬੁਢਲਾਡਾ ਦੀ ਰਹਿਣ ਵਾਲੀ ਹੈ ਅਤੇ ਕੱਲ੍ਹ ਉਹ ਕਿਤਾਬਾਂ ਅਤੇ ਹੋਰ ਸਾਮਾਨ ਲੈਣ ਲਈ ਬਰਨਾਲਾ ਗਈ ਸੀ।


ਰਾਤ ਹੋਣ ਕਾਰਨ ਉਹ ਆਪਣੀ ਚੁੰਨੀ ਪਾ ਕੇ ਸੜਕ 'ਤੇ ਹੀ ਸੌਂ ਗਈ ਸੀ, ਜਿਸ ਤੋਂ ਬਾਅਦ ਸਵੇਰੇ ਲੋਕਾਂ ਨੇ ਉਸ ਨੂੰ ਜਗਾਇਆ ਤਾਂ ਉਨ੍ਹਾਂ ਦੱਸਿਆ ਕਿ ਲੜਕੀ ਨਾਲ ਕੋਈ ਮਾੜਾ ਵਿਵਹਾਰ ਨਹੀਂ ਹੋਇਆ, ਲੜਕੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਲੜਕੀ ਦੀ ਮਾਂ ਅਤੇ ਭਰਾ ਨੇ ਦੱਸਿਆ ਕਿ ਲੜਕੀ ਦੀ ਦਿਮਾਗੀ ਬੀਮਾਰੀ ਦੀ ਦਵਾਈ ਚੱਲ ਰਹੀ ਹੈ ਅਤੇ ਕੁਝ ਹੋਰ ਘਰੇਲੂ ਪਰੇਸ਼ਾਨੀ ਵੀ ਹਨ, ਜਿਸ ਕਾਰਨ ਲੜਕੀ ਪਰੇਸ਼ਾਨ ਹੈ।


ਸਿੱਧੂ ਨੇ ਇਹ ਕੀਤਾ ਸੀ ਟਵੀਟ-







ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ ਐਸ.ਐਚ.ਓ ਡਾ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਇਕ ਲੜਕੀ ਸੜਕ 'ਤੇ ਬੇਹੋਸ਼ੀ ਦੀ ਹਾਲਤ 'ਚ ਪਈ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਅਤੇ ਉਸ ਦੇ ਬਿਆਨ ਲਏ ਗਏ ਤਾਂ ਉਨ੍ਹਾਂ ਦੱਸਿਆ ਕਿ ਥੋੜ੍ਹੀ ਦੇਰ ਬਾਅਦ ਲੜਕੀ ਦੀ ਮਾਂ ਅਤੇ ਭਰਾ ਵੀ ਹਸਪਤਾਲ ਪਹੁੰਚ ਗਏ।


ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਟਵੀਟ ਕਰ ਲੜਕੀ ਦੀ ਫੋਟੋ ਲਗਾ ਕੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਸਨ, ਐਸ.ਐਚ.ਓ ਨੇ ਕਿਹਾ ਕਿ ਲੜਕੀ ਬੁਢਲਾਡਾ ਦੀ ਰਹਿਣ ਵਾਲੀ ਹੈ, ਇੱਥੇ ਕਿਸੇ ਕੰਮ ਲਈ ਆਈ ਸੀ ਅਤੇ ਰਾਤ ਹੋ ਚੁੱਕੀ ਸੀ। ਬੱਚੀ ਥੱਕੀ-ਥੱਕੀ ਹੋਣ ਕਾਰਨ ਸੜਕ ਦੇ ਉੱਪਰ ਹੀ ਸੁੱਤੀ ਪਈ ਸੀ ਅਤੇ ਸਵੇਰੇ ਲੋਕਾਂ ਨੇ ਉਸ ਨੂੰ ਉਠਾ ਦਿੱਤਾ, ਜਦਕਿ ਉਨ੍ਹਾਂ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲੜਕੀ ਦੀ ਮਾਨਸਿਕ ਬਿਮਾਰੀ ਦਾ ਵੀ ਇਲਾਜ ਚੱਲ ਰਿਹਾ ਹੈ। 




ਇਸੇ ਐੱਸ.ਐੱਚ.ਓ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਲੜਕੀ ਨਾਲ ਕਿਸੇ ਕਿਸਮ ਦੀ ਕੋਈ ਗਲਤ ਹਰਕਤ ਨਹੀਂ ਹੋਈ ਹੈ।