Punjab Politics: ....ਤੁਹਾਡੇ ਮੂੰਹ 'ਤੇ ਕਰਾਰੀ ਚਪੇੜ ਮਾਰੀ, CM ਮਾਨ ਨੂੰ ਨਵਜੋਤ ਸਿੱਧੂ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈਣ ਲਈ ਸੀ.ਐਮ ਮਾਨ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਹਾਈਕੋਰਟ ਨੇ ਤੁਹਾਡੇ ਮੂੰਹ 'ਤੇ ਕਰਾਰੀ ਚਪੇੜ ਮਾਰੀ ਹੈ।
Punjab News: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਸਿੱਧੂ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈਣ 'ਤੇ ਭਗਵੰਤ ਮਾਨ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਸਿੱਧੂ ਨੇ ਟਵੀਟ ਕਰਕੇ ਲਿਖਿਆ- ਸੱਤਾ ਦੇ ਲਾਲਚ 'ਚ ਚੁਣੀਆਂ ਪੰਚਾਇਤਾਂ ਨੂੰ ਤੋੜਨ ਦੇ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਕਦਮ ਪੁੱਠਾ ਪੈ ਗਿਆ ਹੈ। ਭਗਵੰਤ ਮਾਨ, ਤੁਸੀਂ ਪੰਚਾਇਤਾਂ ਨੂੰ ਮਹਿਜ਼ ਸਰਕਾਰ ਦੇ ਮੋਹਰੇ ਵਜੋਂ ਵਰਤਣ ਦੀ ਕੋਸ਼ਿਸ਼ ਕੀਤੀ ਪਰ ਮਾਣਯੋਗ ਹਾਈਕੋਰਟ ਨੇ ਤੁਹਾਡੇ ਮੂੰਹ 'ਤੇ ਕਰਾਰੀ ਚਪੇੜ ਮਾਰੀ।
'ਹਿੰਮਤ ਹੈ ਤਾਂ ਲੋਕਤੰਤਰੀ ਢੰਗ ਨਾਲ ਚੋਣਾਂ ਦਾ ਐਲਾਨ ਕਰੋ'
ਸਿੱਧੂ ਨੇ ਆਪਣੇ ਟਵੀਟ ਵਿੱਚ ਅੱਗੇ ਲਿਖਿਆ ਕਿ ਜੇਕਰ ਤੁਹਾਡੇ ਵਿੱਚ ਹਿੰਮਤ ਹੈ ਤਾਂ ਪੰਚਾਇਤੀ ਚੋਣਾਂ ਦਾ ਐਲਾਨ ਲੋਕਤਾਂਤਰਿਕ ਤਰੀਕੇ ਨਾਲ ਕਰੋ। ਜੇਕਰ ਤੁਸੀਂ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਲੋਕਾਂ ਦੁਆਰਾ ਚੁਣਿਆ ਹੈ, ਤਾਂ ਭਾਰਤ ਦੇ ਸੰਵਿਧਾਨ ਵਿੱਚ ਦਰਜ 73ਵੀਂ ਅਤੇ 74ਵੀਂ ਸੋਧ ਦੀ ਭਾਵਨਾ ਦਾ ਅਪਮਾਨ ਕਰਕੇ ਸਰਪੰਚਾਂ ਨੂੰ ਕਿਉਂ ਨਾਮਜ਼ਦ ਕੀਤਾ ਜਾ ਰਿਹਾ ਹੈ ਅਤੇ ਮੋਹਰੇ ਵਜੋਂ ਵਰਤਿਆ ਜਾ ਰਿਹਾ ਹੈ। ਚੋਣਾਂ ਕਰਵਾਓ ਤੇ ਤੁਹਾਡੇ ਘਿਣਾਉਣੇ ਤਰੀਕੇ ਬੇਨਕਾਬ ਹੋ ਜਾਣਗੇ। ਪੰਚਾਇਤਾਂ ਪਿੰਡਾਂ ਦੇ ਲੋਕਾਂ ਪ੍ਰਤੀ ਜਵਾਬਦੇਹ ਹੋਣੀਆਂ ਚਾਹੀਦੀਆਂ ਹਨ, ਨਾ ਕਿ ਉਨ੍ਹਾਂ ਨੂੰ ਜੋ ਉਨ੍ਹਾਂ ਨੂੰ ਸੱਤਾ ਦੇ ਕੇਂਦਰੀਕਰਨ ਲਈ ਨਾਮਜ਼ਦ ਕਰਦੇ ਹਨ।
Punjab Government’s autocratic step to sabotage the elected panchayats for greed of power has boomeranged….. @BhagwantMann you attempted to use the panchayats as mere pawns of the government but the Hon’ble High Court slapped you in the face…… if you have the guts, announce… pic.twitter.com/JAMON0YFGd
— Navjot Singh Sidhu (@sherryontopp) September 4, 2023
13 ਹਜ਼ਾਰ ਪਿੰਡਾਂ ਅਤੇ ਜਮਹੂਰੀ ਢਾਂਚੇ ਦੀ ਜਿੱਤ
ਆਪਣੇ ਟਵੀਟ 'ਚ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਚਾਇਤ ਸੰਘ ਦੇ ਮੈਂਬਰ ਮੇਰਾ ਧੰਨਵਾਦ ਕਰਨ ਲਈ ਅੱਜ ਮੇਰੀ ਰਿਹਾਇਸ਼ 'ਤੇ ਮਿਲੇ। ਮੈਂ ਦੁਹਰਾਇਆ ਕਿ ਇਹ ਮੇਰਾ ਫਰਜ਼ ਹੈ। ਵਿਰੋਧੀ ਧਿਰ ਵਜੋਂ ਸਾਡਾ ਫਰਜ਼ ਪੰਚਾਇਤ ਤੋਂ ਸ਼ੁਰੂ ਹੋਣ ਵਾਲੇ ਜਮਹੂਰੀਅਤ ਦੇ ਹੇਠਲੇ ਪੱਧਰ ਦੀ ਰੱਖਿਆ ਕਰਨਾ ਹੈ। ਇਹ ਜਿੱਤ 13000 ਪਿੰਡਾਂ ਅਤੇ ਸਾਡੇ ਜਮਹੂਰੀ ਢਾਂਚੇ ਦੀ ਜਿੱਤ ਹੈ।
ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਸੀਐਮ ਮਾਨ
ਦੱਸ ਦੇਈਏ ਕਿ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈਣ ਤੋਂ ਬਾਅਦ ਸੀਐਮ ਭਗਵੰਤ ਮਾਨ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ 'ਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸੀਐਮ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਪੰਚਾਇਤਾਂ ਭੰਗ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਨੂੰ ਪੰਜਾਬ ਸਰਕਾਰ ਦੇ ਮੂੰਹ 'ਤੇ ਕਰਾਰੀ ਚਪੇੜ ਦੱਸਿਆ। ਵੜਿੰਗ ਨੇ ਕਿਹਾ ਕਿ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅਜਿਹਾ ਨਹੀਂ ਹੋ ਸਕਿਆ।