ਪੰਜਾਬ ਦੀ ਸਿਆਸਤ ਲਗਾਤਾਰ ਗਰਮ ਹੁੰਦੀ ਜਾ ਰਹੀ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਦੀ ਸੂਬਾ ਸਰਕਾਰ ਨੇ ਨਸ਼ਾਖੋਰੀ 'ਤੇ SIT ਦੀ ਰਿਪੋਰਟ ਜਨਤਕ ਨਹੀਂ ਕੀਤੀ ਤਾਂ ਉਹ ਅਣਮਿੱਥੇ ਸਮੇਂ ਲਈ ਮਰਨ ਵਰਤ 'ਤੇ ਚਲੇ ਜਾਣਗੇ। ਪਿਛਲੇ ਦਿਨੀਂ ਡੀਜੀਪੀ ਤੇ ਏਜੀ ਦੀ ਨਿਯੁਕਤੀ ਨੂੰ ਲੈ ਕੇ ਵੀ ਨਵਜੋਤ ਸਿੰਘ ਸਿੱਧੂ ਨੇ ਸੀਐਮ ਚਰਨਜੀਤ ਸਿੰਘ ਚੰਨੀ ਖਿਲਾਫ ਬਗਾਵਤੀ ਸੁਰ ਅਪਣਾ ਲਏ ਸੀ ਤੇ ਸੂਬਾ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਕਾਰਨ ਲੱਖਾਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਹੋ ਚੁੱਕੀਆਂ ਹਨ। ਇਸ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਨਸ਼ੇ ਤੇ ਬੇਅਦਬੀ ਸਬੰਧੀ ਰਿਪੋਰਟ ਜਨਤਕ ਨਾ ਕੀਤੀ ਤਾਂ ਮੈਂ ਸਰਕਾਰ ਖਿਲਾਫ ਭੁੱਖ ਹੜਤਾਲ ਕਰਾਂਗਾ। ਤੇ ਅਣਮਿੱਥੇ ਸਮੇਂ ਲਈ ਮਰਨ ਵਰਤ 'ਤੇ ਚਲੇ ਜਾਣਗੇ।