ਅੰਮ੍ਰਿਤਸਰ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਪਿਛਲੇ 28 ਦਿਨਾਂ ਤੋਂ ਡਟੇ ਹਨ। ਇਸ ਦਰਮਿਆਨ ਕਿਸਾਨਾਂ ਨੇ ਅੰਦੋਲਨ ਚ ਕਿਸੇ ਵੀ ਸਿਆਸੀ ਲੀਡਰ ਜਾਂ ਸਿਆਸੀ ਪਾਰਟੀ ਦੀ ਹਮਾਇਤ ਲੈਣ ਤੋਂ ਇਨਕਾਰ ਕੀਤਾ ਹੋਇਆ ਹੈ। ਇਸ ਦੇ ਬਾਵਜੂਦ ਵੱਖ-ਵੱਖ ਸਿਆਸੀ ਲੀਡਰ ਆਪਣੀ ਸਾਖ ਬਚਾਉਣ ਲਈ ਸੋਸ਼ਲ ਮੀਡੀਆ ਜ਼ਰੀਏ ਕਿਸਾਨ ਹਮਾਇਤ ਦੀ ਗੱਲ ਕਰਦੇ ਰਹਿੰਦੇ ਹਨ। ਕਾਂਗਰਸ ਲੀਡਰ ਨਵਜੋਤ ਸਿੱਧੂ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਦੇ ਪ੍ਰਧਾਨ ਮੰਤਰੀ 'ਤੇ ਤਨਜ ਕੱਸਿਆ ਹੈ।
ਦਰਅਸਲ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਕਿਹਾ, 'ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਕੋਈ ਵੀ ਵਪਾਰੀ ਉਸਨੂੰ ਆਪਣੀ ਜੇਬ 'ਚ ਪਾਈ ਫਿਰੇ।' ਸਿੱਧੂ ਦੇ ਇਸ ਟਵੀਟ ਨੂੰ ਪ੍ਰਧਾਨ ਮੰਤਰੀ ਨਾਲ ਜੋੜ ਕੇ ਇਸ ਲਈ ਵੇਖਿਆ ਜਾ ਰਿਹਾ ਕਿਉਂਕਿ ਖੇਤੀ ਕਾਨੂੰਨਾਂ ਤੇ ਕੇਂਦਰ ਦੀ ਆਲੋਚਨਾ ਹੋ ਰਹੀ ਹੈ ਤੇ ਇਹ ਵੀ ਕਿਹਾ ਜਾ ਰਿਹਾ ਕਿ ਇਹ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹੱਕ 'ਚ ਹਨ।
ਇਸ ਤੋਂ ਪਹਿਲਾਂ ਵੀ ਨਵਜੋਤ ਸਿੱਧੂ ਨੇ ਸ਼ਾਇਰਾਨਾ ਅੰਦਾਜ਼ 'ਚ ਇਕ ਟਵੀਟ ਕਰਦਿਆਂ ਆਪਣੀ ਗੱਲ ਰੱਖੀ ਸੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ