Navjot Singh Sidhu Visit Kartarpur: ਨਵਜੋਤ ਸਿੰਘ ਸਿੱਧੂ ਕਰਨਗੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਸਰਹੱਦ ਦੇ ਦੋਵੇਂ ਪਾਸੇ ਟਿੱਕੀਆਂ ਸਭ ਦੀਆਂ ਨਜ਼ਰਾਂ
Navjot Singh Sidhu Visit Kartarpur: ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। ਉਨ੍ਹਾਂ ਦੇ ਨਾਲ ਪੰਜਾਬ ਮੰਤਰੀ ਮੰਡਲ ਦੇ ਕਈ ਮੰਤਰੀ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ।
Sidhu Visit Kartarpur: ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਕਰਤਾਰਪੁਰ ਸਾਹਿਬ ਜਾਣਗੇ। ਸਿੱਧੂ ਦੇ ਨਾਲ ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੈਣੀ, ਕੈਬਨਿਟ ਮੰਤਰੀ ਰਾਜਾ ਵੜਿੰਗ, ਪਰਗਟ ਸਿੰਘ, ਅਰੁਣਾ ਚੌਧਰੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਕੁਲਜੀਤ ਸਿੰਘ ਜ਼ੀਰਾ ਅਤੇ ਕਈ ਹੋਰ ਵਿਧਾਇਕ ਵੀ ਕਰਤਾਰਪੁਰ ਜਾਣਗੇ।
ਦੱਸ ਦੇਈਏ ਕਿ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਨੂੰ 50 ਲੋਕਾਂ ਦੀ ਸੂਚੀ ਭੇਜੀ ਗਈ ਸੀ। ਇਨ੍ਹਾਂ ਨਾਵਾਂ ਨੂੰ ਤਿੰਨ ਹਿੱਸਿਆਂ ਵਿਚ ਵੰਡ ਕੇ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਦਿੱਤੀ ਗਈ। ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਕੈਬਨਿਟ ਮੰਤਰੀਆਂ ਮਨਪ੍ਰੀਤ ਬਾਦਲ ਅਤੇ ਵਿਜੇਇੰਦਰ ਸਿੰਗਲਾ ਤੋਂ ਇਲਾਵਾ ਕੁਝ ਵਿਧਾਇਕ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਸੀ।
ਕਰਤਾਰਪੁਰ ਸਾਹਿਬ ਸਿੱਖਾਂ ਦਾ ਪਵਿੱਤਰ ਅਸਥਾਨ
ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਸਿੱਖਾਂ ਦਾ ਸਭ ਤੋਂ ਪਵਿੱਤਰ ਅਸਥਾਨ ਹੈ ਅਤੇ ਕੁਝ ਮਹੀਨਿਆਂ ਬਾਅਦ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ 'ਚ ਸਿਆਸੀ ਪਾਰਟੀਆਂ ਇਸ ਮੌਕੇ ਦਾ ਫਾਇਦਾ ਉਠਾਉਣ ਤੋਂ ਪਿੱਛੇ ਨਹੀਂ ਰਹਿਣਾ ਚਾਹੁੰਦੀਆਂ। ਕਾਂਗਰਸ ਤੋਂ ਇਲਾਵਾ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਜਲਦੀ ਤੋਂ ਜਲਦੀ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਆਪਣੀ ਹਾਜ਼ਰੀ ਦਰਜ ਕਰਵਾਉਣਾ ਚਾਹੁੰਦੇ ਹਨ।
ਦੱਸ ਦਈਏ ਕਿ ਗੁਰੂ ਪਰਬ ਤੋਂ ਪਹਿਲਾਂ ਪੰਜਾਬ ਦੇ ਲੀਡਰਾਂ ਦੇ ਬੁੱਲਾਂ 'ਤੇ ਸਿਰਫ਼ ਕਰਤਾਰਪੁਰ ਲਾਂਘੇ ਦਾ ਹੀ ਜ਼ਿਕਰ ਹੁੰਦਾ ਸੀ। ਸੀਐਮ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਪੀਐਮ ਮੋਦੀ ਤੋਂ ਲਾਂਘੇ ਨੂੰ ਖੋਲ੍ਹਣ ਦੀ ਮੰਗ ਕਰ ਰਹੇ ਸੀ। ਇਸ ਦੇ ਨਾਲ ਹੀ ਭਾਜਪਾ ਨੇਤਾਵਾਂ ਨੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਦਿੱਲੀ ਪਹੁੰਚ ਕੇ ਪੀਐਮ ਮੋਦੀ ਅਤੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਾਜਪਾ ਆਗੂਆਂ ਨੇ ਮੰਗ ਕੀਤੀ ਸੀ ਕਿ ਕਰਤਾਰਪੁਰ ਲਾਂਘਾ ਜਲਦੀ ਤੋਂ ਜਲਦੀ ਖੋਲ੍ਹਿਆ ਜਾਵੇ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਕਰ ਰਿਹਾ ਜ਼ਿੰਦਗੀਆਂ ਨੂੰ ਪ੍ਰਭਾਵਿਤ, ਮਹਾਮਾਰੀ ਕਰਕੇ ਮ੍ਰਿਤ ਬੱਚੇ ਅਤੇ ਗਰਭਪਾਤ ਦਾ ਵਧ ਰਿਹਾ ਜੋਖਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: