ਪੜਚੋਲ ਕਰੋ

Navjot Singh Sidhu: ਨਵਜੋਤ ਸਿੱਧੂ ਦੇ ਚੰਨੀ ਸਰਕਾਰ ਨੂੰ ਸਵਾਲ, ਬੇਅਦਬੀ ਤੇ ਨਸ਼ਿਆਂ ਦੇ ਮਾਮਲੇ 'ਤੇ ਹੁਣ ਤੱਕ ਕੀ

Sidhu vs Channi: ਦੱਸ ਦਈਏ ਕਿ ਪਿਛਲੇ ਸਮੇਂ ਦੌਰਾਨ ਨਵਜੋਤ ਸਿੱਧੂ ਲਗਾਤਾਰ ਆਪਣੀ ਹੀ ਸਰਕਾਰ ਨੂੰ ਘੇਰਦੇ ਆ ਰਹੀ ਹਨ। ਇਸ ਲਈ ਹਾਈਕਮਾਨ ਨੇ ਦਖਲ ਦੇ ਕੇ ਮਾਮਲਾ ਸ਼ਾਂਤ ਕਰਾਉਣ ਦੀ ਕੋਸ਼ਿਸ਼ ਕੀਤੀ ਸੀ।

ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਮੁੱਕਦਾ ਨਜ਼ਰ ਨਹੀਂ ਆ ਰਿਹਾ। ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਨੇ ਅੱਜ ਮੁੜ ਆਪਣੀ ਹੀ ਸਰਕਾਰ ਉੱਪਰ ਸਵਾਲ ਉਠਾਏ। ਸਿੱਧੂ ਨੇ ਨਾਂ ਲਏ ਬਗੈਰ ਮੁੱਖ ਮੰਤਰੀ ਚਰਨਜੀਤ ਚੰਨੀ (Charanjit Singh Channi) ਦੀ ਕਾਰਗੁਜ਼ਾਰੀ ਉੱਪਰ ਹੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਨੇ ਬੇਅਦਬੀ ਤੇ ਨਸ਼ਿਆਂ ਦੇ ਮਾਮਲੇ ਵਿੱਚ ਸਰਕਾਰ ਨੇ ਕਿਹੜੇ ਕਦਮ ਚੁੱਕੇ।

ਉਨ੍ਹਾਂ ਕਿਹਾ ਕਿ ਬੇਅਦਬੀ ਤੇ ਨਸ਼ਿਆਂ ਦੇ ਮਾਮਲੇ ਬਾਰੇ ਪਿੰਡਾਂ ਵਿੱਚ ਕੀ ਜਵਾਬ ਦੇਵਾਂਗਾ। ਨਵਜੋਤ ਸਿੱਧੂ ਨੇ ਇਹ ਪ੍ਰੈੱਸ ਕਾਨਫਰੰਸ 6 ਨਵੰਬਰ ਨੂੰ ਹੋਣ ਜਾ ਰਹੀ ਕੈਬਨਿਟ ਮੀਟਿੰਗ (Punjab Cabinet Meeting) ਤੋਂ ਪਹਿਲਾਂ ਕੀਤੀ ਹੈ। ਉਨ੍ਹਾਂ ਨੇ ਸਿੱਧਾ ਸਰਕਾਰ ਨੂੰ ਨਿਸ਼ਾਨਾ ਬਣਾ ਕੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਬੇਅਦਬੀ ਤੇ ਨਸ਼ਿਆਂ ਦੇ ਮਾਮਲੇ ਬਾਰੇ ਸਖਤ ਐਕਸ਼ਨ ਲਿਆ ਜਾਵੇ।

ਸਿੱਧੂ ਨੇ ਬਿਨਾਂ ਨਾਂ ਲਏ ਚੰਨੀ ਸਰਕਾਰ ਦੇ ਕੁਝ ਫੈਸਲਿਆਂ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ, ਅੱਜ ਦੋ ਹੀ ਰਸਤੇ ਹਨ। ਜਾਂ ਤਾਂ ਗੱਲਾਂ-ਬਾਤਾਂ ਕਰਕੇ ਲਾਲੀਪਾਪ ਦੇ ਕੇ ਸਰਕਾਰ ਬਣਾਓ ਜਾਂ ਫਿਰ ਪੰਜਾਬ ਨੂੰ ਕਲਿਆਣਕਾਰੀ ਸੂਬਾ ਬਣਾਉਣ ਲਈ ਸਰਕਾਰ ਬਣਾਓ। 


ਉਨ੍ਹਾਂ ਕਿਹਾ ਕਿ ਸਰਕਾਰ ਨਸ਼ੇ ਦੀ ਰਿਪੋਰਟ ਪਾਰਟੀ ਹਾਈਕਮਾਂਡ ਨੂੰ ਸੌਂਪੇ, ਮੈਂ ਇਸ ਨੂੰ ਜਨਤਕ ਕਰਾਂਗਾ। ਸਿੱਧੂ ਨੇ ਚੰਨੀ ਸਰਕਾਰ ਨੂੰ ਕਿਹਾ ਬਿਜਲੀ ਦੀਆਂ ਕੀਮਤਾਂ ਇੰਨੀਆਂ ਕਿਉਂ? ਕਮਿਸ਼ਨ ਕਿਸ ਨੇ ਖਾਧਾ? ਵਾਈਟ ਪੇਪਰ ਲਿਆਓ ਤਾਂ ਕਿ ਜਨਤਾ ਨੂੰ ਪਤਾ ਲੱਗੇ ਕਿ ਕਿਸ ਨੇ ਕੀ ਕੀਤਾ? ਮੈਂ ਮੁੱਦਿਆਂ ਦੀ ਗੱਲ ਕਰਦਾ ਹਾਂ, ਇਹ ਪੰਜਾਬ ਬਾਰੇ ਹੈ, ਨਿੱਜੀ ਕੁਝ ਨਹੀਂ।

ਉਂਝ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਹਾਲਾਂਕਿ ਨਵਜੋਤ ਸਿੱਧੂ ਨੇ ਕੰਮ ਸੰਭਾਲਣ ਲਈ ਸ਼ਰਤ ਰੱਖੀ ਹੈ। ਸਿੱਧੂ ਦਾ ਕਹਿਣਾ ਹੈ ਕਿ ਜਦੋਂ ਨਵੇਂ ਏਜੀ ਤੇ ਡੀਜੀਪੀ ਦਾ ਨਵਾਂ ਪੈਨਲ ਆਵੇਗਾ ਤਾਂ ਮੈਂ ਪਾਰਟੀ ਦਫ਼ਤਰ ਦਾ ਕੰਮ ਸੰਭਾਲ ਲਵਾਂਗਾ। ਨਵਜੋਤ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਸਰਕਾਰ ਦੀਆਂ ਨਿਯੁਕਤੀਆਂ ਦਾ ਵਿਰੋਧ ਕਰਦਿਆਂ ਅਸਤੀਫਾ ਦੇ ਦਿੱਤਾ ਸੀ।

ਦੱਸ ਦਈਏ ਕਿ ਪਿਛਲੇ ਸਮੇਂ ਦੌਰਾਨ ਨਵਜੋਤ ਸਿੱਧੂ ਲਗਾਤਾਰ ਆਪਣੀ ਹੀ ਸਰਕਾਰ ਨੂੰ ਘੇਰਦੇ ਆ ਰਹੀ ਹਨ। ਇਸ ਲਈ ਹਾਈਕਮਾਨ ਨੇ ਦਖਲ ਦੇ ਕੇ ਮਾਮਲਾ ਸ਼ਾਂਤ ਕਰਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਇਕੱਠੇ ਕੇਦਾਰਨਾਥ ਵੀ ਗਏ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ਮਗਰੋਂ ਮਾਮਲਾ ਸ਼ਾਂਤ ਹੋ ਗਿਆ ਹੈ ਪਰ ਸਿੱਧੂ ਦੇ ਤੇਵਰ ਵੇਖ ਲੱਗਦਾ ਹੈ ਕਿ ਅਜੇ ਅੱਗ ਸੁਲਘ ਰਹੀ ਹੈ।

ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਵਿਧਾਨ ਸਭਾ ਦੇ 8 ਨਵੰਬਰ ਦੇ ਵਿਸ਼ੇਸ਼ ਸੈਸ਼ਨ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਪੰਜਾਬ ਦਾ ਦੌਰਾ ਕਰਨਗੇ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਚੰਡੀਗੜ੍ਹ ਛੱਡ ਕੇ ਆਪੋ-ਆਪਣੇ ਹਲਕੇ ਵਿੱਚ ਵਿਚਰਨ। ਸਿੱਧੂ ਨੇ ਆਖਿਆ ਹੈ ਕਿ ਵਿਧਾਇਕ ਆਪਣੇ ਹਲਕਿਆਂ ਵਿੱਚ ਪ੍ਰੋਗਰਾਮ ਰੱਖਣ ਤੇ ਉਹ ਸਮਾਗਮਾਂ ਵਿੱਚ ਸ਼ਾਮਲ ਹੋਣਗੇ। ਪਤਾ ਲੱਗਾ ਹੈ ਕਿ ਨਵਜੋਤ ਸਿੱਧੂ ਨੌਂ ਨਵਬੰਰ ਤੋਂ ਪੰਜਾਬ ਦਾ ਦੌਰਾ ਵਿੱਢਣਗੇ।

ਮੀਡੀਆ ਵਿੱਚ ਚਕਚਾ ਸੀ ਕਾਂਗਰਸ ਹਾਈਕਮਾਂਡ ਵੱਲੋਂ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਵਿਚਾਲੇ ਸਮਝੌਤਾ ਕਰਾ ਦਿੱਤਾ ਗਿਆ ਹੈ, ਜਿਸ ਤਹਿਤ ਦੋਵਾਂ ਆਗੂਆਂ ਨੂੰ ਜਨਤਕ ਤੌਰ ’ਤੇ ਕੁਝ ਵੀ ਬੋਲਣ ਤੋਂ ਗੁਰੇਜ਼ ਕਰਨ ਲਈ ਆਖਿਆ ਗਿਆ ਹੈ। ਚੰਨੀ ਤੇ ਸਿੱਧੂ ਵੱਲੋਂ ਇਕੱਠੇ ਕੇਦਾਰਨਾਥ ਧਾਮ ਦੇ ਦਰਸ਼ਨ ਕਰਨਾ ਵੀ ਪੰਜਾਬ ਦੇ ਹਿੰਦੂ ਵਰਗ ਨੂੰ ਇੱਕ ਸਿਆਸੀ ਸੁਨੇਹਾ ਦੇਣ ਦੀ ਕੋਸ਼ਿਸ਼ ਸੀ। ਨਾਲ ਹੀ ਦੋਵਾਂ ਆਗੂਆਂ ਨੇ ਯਾਤਰਾ ਮੌਕੇ ਇਕੱਠੇ ਚੱਲਣ ਦਾ ਪ੍ਰਣ ਵੀ ਲਿਆ ਸੀ। ਅੱਜ ਸਿੱਧੂ ਦੇ ਤਿੱਖੇ ਹਮਲਿਆਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ।

ਇਹ ਵੀ ਪੜ੍ਹੋ: ਨਮਸਤੇ ਲੰਦਨ! ਮੁੰਬਈ ਛੱਡ ਯੂਕੇ ਵੱਸਣ ਜਾ ਰਹੇ ਦੇਸ਼ ਦੇ ਸਭ ਤੋਂ ਅਮੀਰ ਸ਼ਖਸ ਮੁਕੇਸ਼ ਅੰਬਾਨੀ?

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Embed widget