Punjab News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਰਿਵਾਰ ਸਮੇਤ ਪਾਕਿਸਤਾਨ ਜਾ ਰਹੇ ਹਨ। ਉਹ ਸਰਹੱਦ ਪਾਰ ਬਣੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣਗੇ। ਨਵਜੋਤ ਸਿੰਘ ਸਿੱਧੂ ਨੇ ਆਪਣੇ ਵਿਜ਼ਿਟ ਦੀ ਪੋਸਟ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਦੱਸ ਦਈਏ ਕਿ ਕਿ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਕੌਰ, ਰਾਬੀਆ, ਕਰਨ ਅਤੇ ਨੂੰਹ ਇਨਾਇਤ ਵੀ ਉਨ੍ਹਾਂ ਦੇ ਨਾਲ ਹੋਣਗੇ।
ਸ੍ਰੀ ਕਰਤਾਰਪੁਰ ਸਾਹਿਬ ਵਿੱਚ ਇਹ ਉਨ੍ਹਾਂ ਦਾ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਨਵੰਬਰ 2021 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਸਨ। ਫਿਰ ਕੋਰੋਨਾ ਤੋਂ ਬਾਅਦ ਸ਼੍ਰੀ ਕਰਤਾਰਪੁਰ ਸਾਹਿਬ ਨੂੰ ਫਿਰ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ। ਪਰ ਉਸ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ ਅਤੇ ਉਹ ਖੁਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ।