ਚੰਡੀਗੜ੍ਹ: ਯੂਟਿਉਬ ਚੈਨਲ ‘ਜਿੱਤੇਗਾ ਪੰਜਾਬ’ ਲਾਂਚ ਕਰਨ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਇੱਕ ਪੰਜਾਬ ਕੇਂਦਰਤ ਨਵਾਂ ਟਵਿੱਟਰ ਹੈਂਡਲ @JittegaPunjabNS ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਕ੍ਰਿਕੇਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਟਵਿੱਟਰ ਹੈਂਡਲ ਪੰਜਾਬ ਦੇ ਭਖਦੇ ਮਸਲਿਆਂ ਤੇ ਪੰਜਾਬੀਆਂ ਨਾਲ ਗੱਲਬਾਤ ਕਰਨ ਲਈ ਵਰਤਿਆ ਜਾਵੇਗਾ।