ਪੜਚੋਲ ਕਰੋ

ਖੇਤੀ ਕਾਨੂੰਨਾਂ 'ਤੇ ਨਵਜੋਤ ਸਿੱਧੂ ਨੇ ਮੋਦੀ ਸਰਕਾਰ ਨੂੰ ਲਾਏ ਰਗੜੇ, ਆਪਣੀ ਸਰਕਾਰ 'ਤੇ ਵੀ ਉਠਾਏ ਸਵਾਲ

ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਖੇਤੀ ਕਾਨੂੰਨਾਂ ਨੂੰ ਲੈ ਕੇ ਕਾਫੀ ਸਰਗਰਮ ਹੋ ਗਏ ਹਨ। ਕੈਪਟਨ ਨਾਲ ਨਰਾਜ਼ਗੀ ਕਰਕੇ ਕਾਫੀ ਸਮੇਂ ਤੋਂ ਸਿਆਸੀ ਸਰਗਰਮੀਆਂ ਤੋਂ ਲਾਂਭੇ ਚੱਲ ਰਹੇ ਨਵਜੋਤ ਸਿੱਧੂ ਖੇਤੀ ਕਾਨੂੰਨਾਂ ਨਾਲ ਸਬੰਧਤ ਕਾਂਗਰਸ ਦੇ ਹਰ ਐਕਸ਼ਨ ਵਿੱਚ ਪਹੁੰਚ ਰਹੇ ਹਨ। ਅੱਜ ਉਨ੍ਹਾਂ ਨੇ ਖੁਦ ਅੰਮ੍ਰਿਤਸਰ ਵਿੱਚ ਰੈਲੀ ਕੀਤੀ। ਇਸ ਮੌਕੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਉਨ੍ਹਾਂ ਨੇ ਖੂਬ ਹਮਲੇ ਕੀਤੇ।

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਖੇਤੀ ਕਾਨੂੰਨਾਂ ਨੂੰ ਲੈ ਕੇ ਕਾਫੀ ਸਰਗਰਮ ਹੋ ਗਏ ਹਨ। ਕੈਪਟਨ ਨਾਲ ਨਰਾਜ਼ਗੀ ਕਰਕੇ ਕਾਫੀ ਸਮੇਂ ਤੋਂ ਸਿਆਸੀ ਸਰਗਰਮੀਆਂ ਤੋਂ ਲਾਂਭੇ ਚੱਲ ਰਹੇ ਨਵਜੋਤ ਸਿੱਧੂ ਖੇਤੀ ਕਾਨੂੰਨਾਂ ਨਾਲ ਸਬੰਧਤ ਕਾਂਗਰਸ ਦੇ ਹਰ ਐਕਸ਼ਨ ਵਿੱਚ ਪਹੁੰਚ ਰਹੇ ਹਨ। ਅੱਜ ਉਨ੍ਹਾਂ ਨੇ ਖੁਦ ਅੰਮ੍ਰਿਤਸਰ ਵਿੱਚ ਰੈਲੀ ਕੀਤੀ। ਇਸ ਮੌਕੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਉਨ੍ਹਾਂ ਨੇ ਖੂਬ ਹਮਲੇ ਕੀਤੇ। ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਸੁਧਾਰ ਕਾਨੂੰਨ ਲਾਗੂ ਕਰਕੇ ਪੰਜਾਬ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਔਕੜ ’ਚੋਂ ਕੱਢਣ ਦਾ ਹੱਲ ਪੰਜਾਬ ਸਰਕਾਰ ਕੋਲ ਹੈ। ਪੰਜਾਬ ਆਪਣੇ ਸੰਵਿਧਾਨਕ ਅਧਿਕਾਰ ਦੀ ਵਰਤੋਂ ਕਰ ਸਕਦਾ ਹੈ। ਖੇਤੀ ਕਾਨੂੰਨ ਨੂੰ ਲੈ ਕੇ ਇੱਕ ਪਾਸੇ ਜਿੱਥੇ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਉੱਤੇ ਸਿਆਸੀ ਹਮਲਾ ਕੀਤਾ, ਉੱਥੇ ਦੂਜੇ ਪਾਸੇ ਆਪਣੀ ਹੀ ਸਰਕਾਰ ਉੱਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਗਏ। ਸ਼ੁੱਕਰਵਾਰ ਨੂੰ ਬੱਲਾ ਸਬਜ਼ੀ ਮੰਡੀ ’ਚ ਫਲ ਤੇ ਸਬਜ਼ੀ ਯੂਨੀਅਨ ਵੱਲੋਂ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਬਾਬਾ ਨਾਨਕ ਨੇ ਹਲ ਚਲਾਉਣ ਦਾ ਸੰਦੇਸ਼ ਦਿੱਤਾ ਸੀ ਤੇ ਕੁਝ ਲੋਕ ਕਿਸਾਨਾਂ ਵਿਰੁੱਧ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਆਉਣ ’ਤੇ ਹੀ ਹਾਲਾਤ ਕਿਉਂ ਖ਼ਰਾਬ ਹੋਣ ਲੱਗ ਪੈਂਦੇ ਹਨ। ਉਨ੍ਹਾਂ ਕਿਸਾਨਾਂ ਤੇ ਹੋਰਨਾਂ ਨੂੰ ਚੌਕਸ ਕਰਦਿਆਂ ਕਿਹਾ ਕਿ ਕੁਝ ਲੋਕ ਆਪਣੀ ਨਾਕਾਮੀ ਲੁਕਾਉਣ ਲਈ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਤੇ ਪੰਜਾਬੀਆਂ ਨੂੰ ਤੋੜਨ ਦੇ ਜਤਨ ਵੀ ਕਰ ਰਹੇ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਦਾ ਏਜੰਡਾ ਸਾਫ਼ ਹੈ, ਪਹਿਲਾਂ ਖੇਤੀ ਸੁਧਾਰ ਕਾਨੂੰਨ ਤੇ ਹੁਣ ਪਰਾਲੀ ਸਾੜਨ ਉੱਤੇ ਮੋਟਾ ਜੁਰਮਾਨਾ, ਜਦਕਿ ਕੁਝ ਵੱਡੇ ਘਰਾਣਿਆਂ ਨੂੰ 5,00,000 ਕਰੋੜ ਰੁਪਏ ਤੱਕ ਦੇ ਟੈਕਸ ਵੀ ਸਰਕਾਰ ਛੱਡ ਦਿੰਦੀ ਹੈ। ਲੱਗਦਾ ਹੈ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਤੋਂ ਬਦਲਾ ਲੈਣ ਲਈ ਇਹ ਸਭ ਕਰ ਰਹੀ ਹੈ ਪਰ ਕਿਸਾਨਾਂ ਦਾ ਗੁੱਸਾ ਕੇਂਦਰ ਸਰਕਾਰ ਨੂੰ ਪਲਟ ਦੇਵੇਗਾ। ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਕਾਨੂੰਨ ਸਿਰਫ਼ ਕੁਝ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਲਈ ਲਿਆਈ ਹੈ। ਦੇਸ਼ ਦਾ ਅਨਾਜ ਭੰਡਾਰ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਇਹ ਕਾਨੂੰਨ ਖੋਖਲਾ ਕਰ ਦੇਵੇਗਾ। ਨਵਜੋਤ ਸਿੰਘ ਸਿੱਧੂ ਨੇ ਰੈਲੀ ਲਈ ਸਵੇਰੇ 9:45 ਵਜੇ ਪੁੱਜਣਾ ਸੀ ਪਰ ਉਹ 11:40 ਵਜੇ ਮੰਡੀ ਪੁੱਜੇ। ਸਿੱਧੂ ਦੀ ਰੈਲੀ ਵਿੱਚ ਮੰਡੀ ਦੇ ਕਾਰੋਬਾਰੀ ਤੇ ਕਿਸਾਨਾਂ ਤੋਂ ਇਲਾਵਾ ਆਲੇ-ਦੁਆਲੇ ਦੇ ਪਿੰਡਾਂ ਦੇ ਪੰਚ ਤੇ ਸਰਪੰਚ ਵੱਡੀ ਗਿਣਤੀ ’ਚ ਆਪਣੇ ਸਮਰਥਕਾਂ ਨਾਲ ਪੁੱਜੇ ਹੋਏ ਸਨ।

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget