ਚੰਡੀਗੜ੍ਹ: ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਆਮ ਆਦਮੀ ਪਾਰਟੀ ਛੱਡਣ ਮਗਰੋਂ ਹੁਣ ਪੰਜਾਬ ਵਿਧਾਨ ਸਭਾ ਛੱਡਣ ਦਾ ਵੀ ਫੈਸਲਾ ਕਰ ਲਿਆ ਹੈ। ਮਾਨਸ਼ਾਹੀਆ ਨੇ ਆਪਣਾ ਲਿਖਤੀ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਭੇਜ ਦਿੱਤਾ ਹੈ।
ਜ਼ਰੂਰ ਪੜ੍ਹੋ- ਕੇਜਰੀਵਾਲ ਨੂੰ ਪੰਜਾਬ ਤੋਂ ਇੱਕ ਹੋਰ ਝਟਕਾ, ਮਾਨਸ਼ਾਹੀਆ ਬਣੇ ਕਾਂਗਰਸੀ
ਇਸ ਦਾ ਮਤਲਬ ਹੁਣ ਮਾਨਸਾ ਵਿੱਚ ਵੀ ਜ਼ਿਮਨੀ ਚੋਣ ਹੋਵੇਗੀ। ਮਾਨਸ਼ਾਹੀਆ ਨੂੰ ਵੀਰਵਾਰ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਕਾਂਗਰਸ 'ਚ ਸ਼ਾਮਲ ਕੀਤਾ ਸੀ।
ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੇ 20 ਵਿੱਚੋਂ ਚਾਰ ਵਿਧਾਇਕ ਪਾਰਟੀ ਬਦਲ ਚੁੱਕੇ ਹਨ ਜਾਂ ਛੱਡ ਚੁੱਕੇ ਹਨ। ਹਰਵਿੰਦਰ ਸਿੰਘ ਫੂਲਕਾ, ਸੁਖਪਾਲ ਸਿੰਘ ਖਹਿਰਾ, ਮਾਸਟਰ ਬਲਦੇਵ ਸਿੰਘ ਤੇ ਹੁਣ ਨਾਜ਼ਰ ਸਿੰਘ ਮਾਨਸ਼ਾਹੀਆ 'ਆਪ' ਨੂੰ ਅਲਵਿਦਾ ਕਹਿ ਚੁੱਕੇ ਹਨ। ਅਜਿਹੇ ਵਿੱਚ ਪਾਰਟੀ ਦੇ ਸਿਤਾਰੇ ਖਾਸੇ ਗਰਦਿਸ਼ ਵਿੱਚ ਹੋ ਗਏ ਹਨ।