ਚੰਡੀਗੜ੍ਹ: ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ, ਸਕੂਲ ਛੱਡ ਜਾਣ ਦੀ ਦਰ ਘਟਾਉਣ ਅਤੇ ਸਰਕਾਰੀ ਸਕੂਲਾਂ ਵੱਲ ਬੱਚਿਆਂ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਵਿਚ ਵਰਦੀ ਤੋਂ ਵਾਂਝੇ ਰਹਿ ਗਏ ਜਨਰਲ ਵਰਗ ਦੇ 2.66 ਲੱਖ ਲੜਕਿਆਂ ਨੂੰ ਵੀ ਮੁਫ਼ਤ ਵਰਦੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।ਇਸ ਲਈ ਪੰਜਾਬ ਸਰਕਾਰ ਮੌਜੂਦਾ ਵਿੱਤੀ ਸਾਲ ਦੌਰਾਨ 15.98 ਕਰੋੜ ਰੁਪਏ ਖਰਚ ਕਰੇਗੀ।


ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਵਜ਼ਾਰਤ ਦੀ ਮੀਟਿੰਗ ਦੌਰਾਨ ਲਿਆ ਗਿਆ।ਜ਼ਿਕਰਯੋਗ ਹੈ ਕਿ ਇਸ ਵੇਲੇ ਸਕੂਲ ਸਿੱਖਿਆ ਵਿਭਾਗ ਵੱਲੋਂ 600 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚਲਾਏ ਜਾ ਰਹੇ ਆਦਰਸ਼ ਸਕੂਲਾਂ ਵਿਚ ਪੜ੍ਹਦੀਆਂ ਸਾਰੀਆਂ ਲੜਕੀਆਂ, ਐਸ.ਸੀ. ਲੜਕੇ, ਗਰੀਬੀ ਰੇਖਾ ਤੋਂ ਹੇਠਲੇ ਵਰਗ ਦੇ ਲੜਕਿਆਂ ਨੂੰ ‘ਸਮੱਗਰ ਸ਼ਿਕਸ਼ਾ’ ਦੇ ਨਿਯਮਾਂ ਅਤੇ ਸਿੱਖਿਆ ਦੇ ਅਧਿਕਾਰ ਐਕਟ ਦੇ ਤਹਿਤ ਵਰਦੀ ਮੁਹੱਈਆ ਕਰਵਾਈ ਜਾ ਰਹੀ ਹੈ। 


ਅਜਿਹੇ ਵਿਦਿਆਰਥੀਆਂ ਦੀ ਗਿਣਤੀ 15.03 ਲੱਖ ਹੈ ਜਿਨ੍ਹਾਂ ਲਈ ਮੌਜੂਦਾ ਵਿੱਤੀ ਸਾਲ ਦੌਰਾਨ 90.16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਵੀ ਦੱਸਣਯੋਗ ਹੈ ਕਿ ਜਨਰਲ ਵਰਗ ਨਾਲ ਸਬੰਧਤ ਲੜਕਿਆਂ ਨੂੰ ਵਿਭਾਗ ਵੱਲੋਂ ਵਰਦੀ ਨਹੀਂ ਦਿੱਤੀ ਜਾਂਦੀ ਕਿਉਂ ਜੋ ਇਹ ਵਿਦਿਆਰਥੀ ਸਿੱਖਿਆ ਦਾ ਅਧਿਕਾਰ ਐਕਟ ਦੇ ਮੁਤਾਬਕ ਹੱਕਦਾਰ ਨਹੀਂ ਹਨ।


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ



Education Loan Information:

Calculate Education Loan EMI