Punjab News : ਲੁਧਿਆਣਾ ਪੇਰੇਂਟ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਸਿੱਖਿਆ ਅਫ਼ਸਰ ਦੇ ਗਲ 'ਚ ਜੁੱਤੀਆਂ ਦਾ ਹਾਰ ਪਾਇਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਮੀਡੀਆ ਸਾਹਮਣੇ ਤਾਂ ਨਹੀਂ ਆਏ ਪਰ ਡਵੀਜ਼ਨ 5 ਦੀ ਪੁਲਿਸ ਨੂੰ ਉਨ੍ਹਾਂ ਨੇ ਸ਼ਿਕਾਇਤ ਜ਼ਰੂਰ ਦਿੱਤੀ ਹੈ।
ਲੁਧਿਆਣਾ 'ਚ ਪੈਰੇਂਟਸ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਦਿੱਤੀ ਸ਼ਿਕਾਇਤ 'ਤੇ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਸਿੱਖਿਆ ਅਧਿਕਾਰੀ ਦੇ ਗਲੇ 'ਚ ਜੁੱਤੀਆਂ ਦਾ ਹਾਰ ਪਾ ਦਿੱਤਾ ਗਿਆ। ਇਸ ਸਬੰਧਤ ਮਾਮਲਾ ਧਨਾਨਸੂ ਪਿੰਡ ਦੇ ਸਰਕਾਰੀ ਸਕੂਲ ਦਾ ਹੈ। ਜਿੱਥੇ ਕਿਹਾ ਜਾ ਰਿਹਾ ਹੈ ਕਿ ਸਕੂਲ ਦੀਆਂ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ।
ਜਿਸ ਖਿਲਾਫ਼ ਪੈਰੇਂਟਸ ਐਸੋਸੀਏਸ਼ਨ ਵੱਲੋਂ ਕੰਪਲੇਟ ਦਿੱਤੀ ਗਈ ਸੀ।ਇਸ ਸਬੰਧੀ ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਘਈ ਨੇ ਕਿਹਾ ਕਿ ਧਨਾਨਸੂ ਪਿੰਡ ਦੇ ਸਰਕਾਰੀ ਸਕੂਲ 'ਚ ਵਿਦਿਆਰਥਣਾਂ ਨਾਲ ਸਰੀਰਕ ਸ਼ੋਸ਼ਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ। ਜਦੋਂ ਉਹ ਸਕੂਲ ਗਏ ਤਾਂ ਵਿਦਿਆਰਥਣਾਂ ਨੇ ਆਪਣੀ ਹੱਡਬੀਤੀ ਦੱਸੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸੀਂ ਕਾਰਵਾਈ ਦੀ ਮੰਗ ਕੀਤੀ।
ਪਰ ਕੋਈ ਵੀ ਕਾਰਵਾਈ ਅਮਲ 'ਚ ਨਹੀਂ ਲਿਆਂਦੀ ਗਈ, ਜਿਸ ਦੇ ਰੋਸ ਵਜੋਂ ਸਾਨੂੰ ਇਹ ਕਦਮ ਚੁੱਕਣਾ ਪਿਆ।ਉਧਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੀਡੀਆ ਸਾਹਮਣੇ ਤਾਂ ਨਹੀਂ ਆਏ ਪਰ ਡਵੀਜ਼ਨ 5 ਦੀ ਪੁਲਿਸ ਨੂੰ ਉਨ੍ਹਾਂ ਨੇ ਸ਼ਿਕਾਇਤ ਜ਼ਰੂਰ ਦਿੱਤੀ ਹੈ। ਜਿਸ ਬਾਰੇ ਸੰਬੰਧਤ ਪੁਲਿਸ ਅਧਿਕਾਰੀ ਨੂੰ ਪੁੱਛਿਆ ਗਿਆ ਤਾਂ ਉਸਨੇ ਦੱਸਿਆ ਕਿ ਇਕ ਵਾਇਰਲ ਵੀਡੀਓ ਜ਼ਰੂਰ ਉਨ੍ਹਾਂ ਨੂੰ ਪ੍ਰਾਪਤ ਹੋਈ ਹੈ ਪਰ ਇਸ ਦੇ ਬਾਰੇ ਅਜੇ ਤਕ ਕੋਈ ਵੀ ਲਿਖਤੀ ਕੰਪਲੇਟ ਨਹੀਂ ਮਿਲੀ। ਜਿਸ ਦੇ ਚੱਲਦਿਆਂ ਜਾਂਚ ਕੀਤੀ ਜਾ ਰਹੀ ਹੈ, ਅਜੇ ਤਕ ਕੋਈ ਵੀ ਪਰਚਾ ਦਰਜ ਨਹੀਂ ਕੀਤਾ ਗਿਆ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904