ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਮੰਗ ਰੱਖੀ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਦਿਨਾਂ ਦੌਰਾਨ ਸੂਬੇ ਵਿੱਚ ਸ਼ਰਾਬਬੰਦੀ ਕੀਤੀ ਜਾਣੀ ਚਾਹੀਦੀ ਹੈ। ਇਹ ਮੰਗ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਰੱਖੀ। ਇਸ ਬਾਰੇ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਆਇਆ।
ਅਕਾਲੀ ਵਿਧਾਇਕ ਨੇ ਇਹ ਵੀ ਮੰਗ ਰੱਖੀ ਕਿ ਪੰਜਾਬ ਦੀਆਂ ਸਾਰੀਆਂ ਸੜਕਾਂ ਤੋਂ ਪ੍ਰਕਾਸ਼ ਪੁਰਬ ਦੇ ਦਿਨ ਟੋਲ ਮੁਆਫ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਿੱਚੋਂ ਸੰਗਤ ਨੇ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਪੁੱਜਣਾ ਹੈ। ਇਸ ਲਈ ਸੂਬਾ ਤੇ ਕੇਂਦਰ ਸਰਕਾਰ ਨੂੰ ਆਪੋ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਟੋਲ ਬੈਰੀਅਰਾਂ ਤੋਂ ਟੋਲ ਮੁਆਫ਼ ਕਰਨਾ ਚਾਹੀਦਾ ਹੈ।
ਵਿਧਾਇਕ ਚੰਦੂਮਾਜਰਾ ਨੇ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਦੀ ਰੱਖੀ ਫ਼ੀਸ ਨੂੰ ਵੀ ਦੋਹਾਂ ਸਰਕਾਰਾਂ ਵੱਲੋਂ ਝੱਲਣ ਦੀ ਮੰਗ ਕੀਤੀ। ਬੇਸ਼ੱਕ ਅਕਾਲੀ ਵਿਧਾਇਕ ਦੀਆਂ ਇਨ੍ਹਾਂ ਮੰਗਾਂ ਦੀ ਲੋਕਾਂ ਵੱਲੋਂ ਹਮਾਇਤ ਹੋ ਰਹੀ ਹੈ ਪਰ ਇਸ ਬਾਰੇ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਆਇਆ।
ਪੰਜਾਬ 'ਚ ਹੋਏਗਾ ਸ਼ਰਾਬਬੰਦੀ ਦਾ ਐਲਾਨ? ਟੋਲ ਮੁਆਫ਼ੀ ਦੀ ਵੀ ਮੰਗ
ਏਬੀਪੀ ਸਾਂਝਾ
Updated at:
07 Nov 2019 01:33 PM (IST)
ਸ਼੍ਰੋਮਣੀ ਅਕਾਲੀ ਦਲ ਨੇ ਮੰਗ ਰੱਖੀ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਦਿਨਾਂ ਦੌਰਾਨ ਸੂਬੇ ਵਿੱਚ ਸ਼ਰਾਬਬੰਦੀ ਕੀਤੀ ਜਾਣੀ ਚਾਹੀਦੀ ਹੈ। ਇਹ ਮੰਗ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਰੱਖੀ। ਇਸ ਬਾਰੇ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਆਇਆ।
- - - - - - - - - Advertisement - - - - - - - - -