ਪੜਚੋਲ ਕਰੋ

Lala Lajpat Rai: ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ: ਸੰਧਵਾਂ

ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ ‘ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ।

Punjab News: ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 94 ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ ਜਦਕਿ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।

ਇਸ ਮੌਕੇ ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਵਾਈਸ ਚੇਅਰਮੈਨ ਰਣਜੀਤ ਸਿੰਘ ਧੰਨਾ, ਸਕੱਤਰ ਰਾਜਜੰਗ ਸਿੰਘ, ਸਾਬਕਾ ਜਸਟਿਸ ਪੰਜਾਬ ਐਂਡ ਹਰਿਆਣਾ ਹਾਈਕੋਰਟ, ਜ਼ੋਰਾ ਸਿੰਘ ਤੋਂ ਇਲਾਵਾ ਵਿਦਿਆਰਥੀ ਅਤੇ ਹੋਰ ਲੋਕ ਹਾਜ਼ਰ ਸਨ।

ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ ‘ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ।

ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਢੁੱਡੀਕੇ ਦੇ ਵਿਕਾਸ ਕਾਰਜਾਂ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਢੁੱਡੀਕੇ ਕਮੇਟੀ ਨੂੰ ਇੱਕ ਲੱਖ ਰੁਪਏ ਸਲਾਨਾ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਕਾਫੀ ਸਮੇਂ ਤੋਂ ਬੰਦ ਹੋਣ ਦੀ ਗੱਲ ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ਵਿੱਚ ਲਿਆਂਦੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਉਨ੍ਹਾਂ ਵੱਲੋਂ ਛੇਤੀ ਹੀ ਚਾਲੂ ਕਰਵਾ ਦਿੱਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਉਨਾਂ ਕਿਹਾ ਕਿ ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਨਾਲ ਅੱਜ ਦੀ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਕਾਇਮ ਕਰਨ ਦੀ ਪ੍ਰੇਰਨਾ ਮਿਲਦੀ ਹੈ।

ਇਸ ਤੋਂ ਪਹਿਲਾਂ ਕੁਲਤਾਰ ਸਿੰਘ ਸੰਧਵਾਂ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਹੋਰ ਹਾਜ਼ਰੀਨ ਨੇ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਉਨਾਂ ਲਾਇਬਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ। ਇਸ ਉਪਰੰਤ ਉਨਾਂ ਨੇ ਪਿੰਡ ਦੇ ਹੀ ਬਾਕੀ ਸ਼ਹੀਦਾਂ ਦੀ ਯਾਦ ਵਿੱਚ ਬਣੇ ਸਮਾਰਕ ‘ਤੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ। ਅੰਤ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ।

ਇੱਥੇ ਇਹ ਵੀ ਜਿਕਰਯੋਗ ਹੈ ਕਿ ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਾ ਸੈਨਾਨੀ ਭਵਨ ਮੋਗਾ ਵਿਖੇ ਲਾਲਾ ਲਾਜਪਤ ਰਾਏ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਰੱਖੇ ਗਏ ਪ੍ਰੋਗਰਾਮ ਵਿਖੇ ਵੀ ਸ਼ਿਰਕਤ ਕਰਕੇ ਬਹੁ ਗਿਣਤੀ ਵਿੱਚ ਹਾਜ਼ਰ ਹੋਏ ਸੁਤੰਤਰਤਾ ਸੈਨਾਨੀਆਂ ਨਾਲ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਨੂੰ ਦਿਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ।

ਸੁਤੰਤਰਤਾ ਸੈਨਾਨੀ ਭਵਨ ਮੋਗਾ ਲਈ ਸਪੀਕਰ ਨੇ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਵੀ ਮੌਜੂਦ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ
Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ
Punjab Police: ਮੋਹਾਲੀ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ, ਜ਼ਖ਼ਮੀ ਹਾਲਤ 'ਚ ਕਾਬੂ, ਹਾਈਵੇ 'ਤੇ ਕਰਦੇ ਸੀ ਲੁੱਟਾ ਖੋਹਾਂ
ਖੁਸ਼ਖਬਰੀ ! ਕੌਢੀਆਂ ਦੇ ਭਾਅ iPhone 15, ਹੁਣ 80000 ਵਾਲਾ ਫੋਨ ਸਿਰਫ 35 ਹਜ਼ਾਰ 'ਚ ਖਰੀਦੋ!
ਖੁਸ਼ਖਬਰੀ ! ਕੌਢੀਆਂ ਦੇ ਭਾਅ iPhone 15, ਹੁਣ 80000 ਵਾਲਾ ਫੋਨ ਸਿਰਫ 35 ਹਜ਼ਾਰ 'ਚ ਖਰੀਦੋ!
Punjabi Singer: ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
ਪੰਜਾਬੀ ਗਾਇਕਾਂ ਦੇ ਇਲਾਕੇ 'ਚ 100 ਰਾਊਂਡ ਫਾਇਰਿੰਗ ਨਾਲ ਮੱਚੀ ਤਰਥੱਲੀ, 23 ਗ੍ਰਿਫ਼ਤਾਰ; 16 ਹਥਿਆਰ ਬਰਾਮਦ
Embed widget