ਪੜਚੋਲ ਕਰੋ

Nature Heights Infra Scam: 21 ਜ਼ਿਲ੍ਹਿਆਂ ਵਿੱਚ 108 ਕੇਸ, 9 ਸਾਲਾਂ ਤੋਂ ਭਗੌੜਾ ਠੱਗ ਉੱਤਰਾਖੰਡ ਤੋਂ ਗ੍ਰਿਫ਼ਤਾਰ, ਜਾਣੋ ਪੂਰਾ ਘਪਲਾ

ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਜ਼ੀ ਆਈਡੀ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ 1200 ਏਕੜ ਤੋਂ ਵੱਧ ਜ਼ਮੀਨ ਅਤੇ 200 ਰਿਹਾਇਸ਼ੀ ਫਲੈਟ ਹਨ ਜਿਨ੍ਹਾਂ ਦੀ ਕੀਮਤ 1,000 ਕਰੋੜ ਰੁਪਏ ਤੋਂ ਵੱਧ ਹੈ।

Punjab News: ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਸਕੈਮ ’ਚ ਵੱਡੀ ਸਫਲਤਾ ਦਰਜ ਕਰਦੇ ਹੋਏ ਫ਼ਰੀਦਕੋਟ ਅਤੇ ਫਾਜ਼ਿਲਕਾ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਮੁੱਖ ਦੋਸ਼ੀ ਨੀਰਜ ਥਠਾਈ ਉਰਫ ਨੀਰਜ ਅਰੋੜਾ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਪਿਛਲੇ 8-9 ਸਾਲਾਂ ਤੋਂ ਫਰਾਰ ਸੀ ਅਤੇ ਭਗੌੜਾ ਸੀ, ਨੂੰ ਉੱਤਰਾਖੰਡ ਦੇ ਜ਼ਿਲ੍ਹਾ ਪਾਉਡੀ ਤੋਂ ਗ੍ਰਿਫਤਾਰ ਕੀਤਾ । ਉਕਤ ਮੁਲਜ਼ਮ ਭੋਲੇ- ਭਾਲੇ ਲੋਕਾਂ ਨੂੰ ਰਿਹਾਇਸ਼ੀ/ਵਪਾਰਕ ਪਲਾਟ ਦੇਣ ਦਾ ਝਾਂਸਾ ਦੇ ਕੇ ਵੱਡੀ ਰਕਮ ਠਗਦਾ ਸੀ।

ਇਹ ਕਾਰਵਾਈ ਫਾਜ਼ਿਲਕਾ ਦੇ ਅਮਨਦੀਪ ਕੰਬੋਜ ਉਰਫ਼ ਅਮਨ ਸਕੋਡਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ , ਜੋ 8 ਕੇਸਾਂ ਵਿੱਚ ਪੀ.ਓ. ਸੀ ਅਤੇ 18 ਕੇਸਾਂ ਵਿੱਚ ਬੇਲ ਜੰਪਰ ( ਜ਼ਮਾਨਤ ਖੁੰਝਾ ਚੁੱਕਾ) ਸੀ। ਉਸ ਨੂੰ 15 ਮਾਰਚ, 2024 ਨੂੰ ਫਾਜ਼ਿਲਕਾ ਪੁਲਿਸ ਦੇ ਪੀ.ਓ. ਸਟਾਫ਼ ਨੇ ਵਾਰਾਣਸੀ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।

ਆਈ.ਜੀ.ਪੀ. ਫਰੀਦਕੋਟ ਰੇਂਜ ਗੁਰਸ਼ਰਨ ਸਿੰਘ ਸੰਧੂ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਐਸ.ਪੀ. ਇਨਵੈਸਟੀਗੇਸ਼ਨ ਫਾਜ਼ਿਲਕਾ ਪਰਦੀਪ ਸਿੰਘ ਸੰਧੂ ਅਤੇ ਡੀਐਸਪੀ ਨਾਰਕੋਟਿਕਸ ਫਰੀਦਕੋਟ ਇਕਬਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਦੋਵਾਂ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਨੇ ਐਸਐਸਪੀ ਫਰੀਦਕੋਟ ਹਰਜੀਤ ਸਿੰਘ ਅਤੇ ਐਸਐਸਪੀ ਫਾਜ਼ਿਲਕਾ ਡਾ: ਪ੍ਰਗਿਆ ਜੈਨ ਦੀ ਸਮੁੱਚੀ ਨਿਗਰਾਨੀ ਹੇਠ ਮੋਸਟ ਵਾਂਟੇਡ ਅਪਰਾਧੀ ਨੀਰਜ ਅਰੋੜਾ ਨੂੰ ਸ਼੍ਰੀ ਨਗਰ ਗੜ੍ਹਵਾਲ ਜਿਲਾ ਪਾਉਡੀ, ਉਤਰਾਖੰਡ ਤੋਂ ਗ੍ਰਿਫਤਾਰ ਕੀਤਾ ਹੈ।

ਪੁਲਿਸ ਟੀਮਾਂ ਨੇ ਮੁਲਜ਼ਮ ਨੀਰਜ ਅਰੋੜਾ ਦੇ ਕਬਜ਼ੇ ਵਿੱਚੋਂ ਇੱਕ ਲਗਜ਼ਰੀ ਬੀਐਮਡਬਲਿਊ ਕਾਰ, ਕੁਝ ਮੋਬਾਈਲ ਫੋਨ ਅਤੇ ਜਾਅਲੀ ਦਸਤਾਵੇਜ਼ ਵੀ ਬਰਾਮਦ ਕੀਤੇ ਹਨ।

ਆਈਜੀਪੀ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਸੂਬੇ ਵਿੱਚ ਲੋਕਾਂ ਨੂੰ ਪੈਸੇ ਜਾਂ ਪਲਾਟ ਦੇਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਲਈ 21 ਜ਼ਿਲ੍ਹਿਆਂ ਵਿੱਚ ਦਰਜ 108 ਐਫਆਈਆਰਜ਼ ਦਾ ਸਾਹਮਣਾ ਕਰ ਰਿਹਾ ਹੈ । ਕੁੱਲ 108 ਐਫਆਈਆਰਜ਼ ਵਿੱਚੋਂ 47 ਫ਼ਾਜ਼ਿਲਕਾ ਵਿੱਚ ਦਰਜ ਹਨ; ਫਿਰੋਜ਼ਪੁਰ ਵਿੱਚ ਅੱਠ; ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿੱਚ ਛੇ-ਛੇ; ਰੂਪਨਗਰ, ਮੁਹਾਲੀ ਅਤੇ ਐਸਏਐਸ ਨਗਰ ਵਿੱਚ ਪੰਜ-ਪੰਜ; ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਜਲੰਧਰ ਕਮਿਸ਼ਨਰੇਟ ਵਿੱਚ ਚਾਰ-ਚਾਰ ਕੇਸ ਦਰਜ ਹਨ।

ਜ਼ਿਕਰਯੋਗ ਹੈ ਕਿ ਫਰਵਰੀ 2016 ’ਚ ਫਾਜ਼ਿਲਕਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੀਰਜ ਅਰੋੜਾ ਨੇ ਜ਼ਮਾਨਤ ਬੇਲ ਜੰਪ ( ਜ਼ਮਾਨਤ ਖੁੰਝਾ ਦਿੱਤੀ) ਕਰ ਦਿੱਤੀ ਸੀ ਅਤੇ ਫਰਵਰੀ 2017 ’ਚ ਉਸ ਨੂੰ ਪੀ.ਓ.  ਐਲਾਨ ਦਿੱਤਾ ਗਿਆ ਸੀ ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨੀਰਜ ਥਠਾਈ ਦੇ ਖਿਲਾਫ ਕੇਸ ਦਰਜ ਕੀਤੇ  ਅਤੇ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦੋਂ ਕਿ ਪੀੜਤਾਂ ਦੁਆਰਾ ਦਾਇਰ ਕੀਤੀਆਂ ਗਈਆਂ ਕਈ ਰਿੱਟ ਪਟੀਸ਼ਨਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਲੰਬਿਤ ਹਨ।

ਡੀਆਈਜੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਜ਼ੀ ਆਈਡੀ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ 1200 ਏਕੜ ਤੋਂ ਵੱਧ ਜ਼ਮੀਨ ਅਤੇ 200 ਰਿਹਾਇਸ਼ੀ ਫਲੈਟ ਹਨ ਜਿਨ੍ਹਾਂ ਦੀ ਕੀਮਤ 1,000 ਕਰੋੜ ਰੁਪਏ ਤੋਂ ਵੱਧ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget