ਪਟਿਆਲਾ: ਜੇਲ੍ਹ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ਸਬੰਧੀ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਨੀਟਾ ਦਿਓਲ ਨੂੰ ਬੁੱਧਵਾਰ ਬੁਲੇਟ ਪਰੂਫ ਜੈਕੇਟ ਪਹਿਨਾ ਕੇ ਨਾਭਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਉਸ ਨੇ ਦੱਸਿਆ ਕਿ ਉਸ 'ਤੇ ਕੀਤੇ ਜਾ ਰਹੇ ਤਸ਼ੱਦਦ ਨੂੰ ਆਤਮ ਹੱਤਿਆ ਦੀ ਕੋਸ਼ਿਸ਼ ਦੱਸਿਆ ਜਾ ਰਿਹਾ ਹੈ।


ਨੀਟਾ ਦਿਓਲ ਵੱਲੋਂ ਪੇਸ਼ ਹੋਏ ਵਕੀਲ ਡਾ. ਸ਼ੈਲੀ ਸ਼ਰਮਾ ਨੇ ਅਦਾਲਤ ਵਿੱਚ ਜੇਲ੍ਹ ਦੇ ਕੈਮਰਿਆਂ ਦੀ ਫੁਟੇਜ਼ ਸੰਭਾਲਣ ਦੀ ਮੰਗ ਕੀਤੀ ਹੈ। ਨੀਟਾ ਦਿਓਲ ਦੇ ਵਕੀਲ ਨੇ ਦੋਸ਼ ਲਾਏ ਕਿ ਪੁਲਿਸ ਦੇ ਕੁਝ ਅਧਿਕਾਰੀਆਂ ਨੇ ਜੇਲ੍ਹ ਵਿਚ ਦਾਖਲ ਹੋ ਕੇ ਸ਼ਾਮ ਕਰੀਬ ਸਾਡੇ ਸੱਤ ਵਜੇ ਨੀਟਾ ਦਿਓਲ ਨੂੰ ਬੰਨ੍ਹ ਕੇ ਕੁੱਟਿਆ ਤੇ ਬਾਅਦ ਵਿਚ ਖ਼ੁਦਕੁਸ਼ੀ ਦੀ ਕਹਾਣੀ ਘੜ੍ਹ ਦਿੱਤੀ।


ਪੰਜਾਬ 'ਚ ਇੱਕੋ ਦਿਨ ਕੋਰੋਨਾ ਦੇ 400 ਤੋਂ ਵੀ ਵੱਧ ਕੇਸ, ਆਰਐਸਐਸ ਲੀਡਰ ਸਣੇ 10 ਦੀ ਮੌਤ


ਸੁਣਵਾਈ ਦੌਰਾਨ ਅਦਾਲਤ ਨੇ ਨੀਟੇ ਦੀ ਡਾਕਟਰੀ ਜਾਂਚ ਦੇ ਹੁਕਮ ਦੇ ਕੇ ਪ੍ਰਸ਼ਾਸਨ ਨੂੰ ਨੋਟਿਸ ਦਿੱਤਾ ਹੈ।


ਕੋਰੋਨਾ ਵਾਇਰਸ: WHO ਨੇ ਜਤਾਈ ਉਮੀਦ, 2021 ਸ਼ੁਰੂਆਤ ਤਕ ਵੈਕਸੀਨ ਦਾ ਹੋਵੇਗਾ ਉਪਯੋਗ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ