(Source: ECI/ABP News)
Punjab News: ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਪਰ ਰਵਨੀਤ ਬਿੱਟੂ ਕਦੇ ਨਹੀਂ, ਸਾਬਕਾ CM ਚੰਨੀ ਨੇ ਸਾਧਿਆ ਨਿਸ਼ਾਨਾ
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ। ਲੋਕ ਆਮ ਆਦਮੀ ਪਾਰਟੀ ਤੋਂ ਤੰਗ ਆ ਚੁੱਕੇ ਹਨ। ਕਾਂਗਰਸ ਸਰਕਾਰ ਵੇਲੇ ਲੋਕਾਂ ਨੂੰ ਇਨਸਾਫ਼ ਮਿਲਦਾ ਸੀ ਪਰ ਅੱਜ ਸ਼ਹਿਰਾਂ ਵਿੱਚ ਲੋਕਾਂ ਅਤੇ ਕਾਰੋਬਾਰੀਆਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ
![Punjab News: ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਪਰ ਰਵਨੀਤ ਬਿੱਟੂ ਕਦੇ ਨਹੀਂ, ਸਾਬਕਾ CM ਚੰਨੀ ਨੇ ਸਾਧਿਆ ਨਿਸ਼ਾਨਾ Neetu Shatranwala can become CM but Ravneet Bittu never Punjab News: ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਪਰ ਰਵਨੀਤ ਬਿੱਟੂ ਕਦੇ ਨਹੀਂ, ਸਾਬਕਾ CM ਚੰਨੀ ਨੇ ਸਾਧਿਆ ਨਿਸ਼ਾਨਾ](https://feeds.abplive.com/onecms/images/uploaded-images/2024/11/11/735f4b1494a235d5685b5c029224a3d61731325778087674_original.png?impolicy=abp_cdn&imwidth=1200&height=675)
Punjab News: ਬਰਨਾਲਾ 'ਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪਹੁੰਚੇ ਸਾਬਕਾ ਸੀਐੱਮ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬਿੱਟੂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤੁਲਨਾ ਕਾਮੇਡੀਅਨ ਤੇ ਆਜ਼ਾਦ ਚੋਣ ਲੜਨ ਵਾਲੇ ਨੀਟੂ ਸ਼ਟਰਾਂਵਾਲੇ ਨਾਲ ਕੀਤੀ। ਉਨ੍ਹਾਂ ਨੇ ਇਹ ਬਿਆਨ ਉਦੋਂ ਦਿੱਤਾ ਜਦੋਂ ਇੱਕ ਪੱਤਰਕਾਰ ਨੇ ਚੰਨੀ ਨੂੰ ਬਿੱਟੂ ਦੇ ਕਿਸਾਨਾਂ 'ਤੇ ਦਿੱਤੇ ਬਿਆਨ 'ਤੇ ਸਵਾਲ ਪੁੱਛਿਆ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ। ਲੋਕ ਆਮ ਆਦਮੀ ਪਾਰਟੀ ਤੋਂ ਤੰਗ ਆ ਚੁੱਕੇ ਹਨ। ਕਾਂਗਰਸ ਸਰਕਾਰ ਵੇਲੇ ਲੋਕਾਂ ਨੂੰ ਇਨਸਾਫ਼ ਮਿਲਦਾ ਸੀ ਪਰ ਅੱਜ ਸ਼ਹਿਰਾਂ ਵਿੱਚ ਲੋਕਾਂ ਅਤੇ ਕਾਰੋਬਾਰੀਆਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਪੰਜਾਬ ਦੇ ਵਪਾਰੀਆਂ ਤੋਂ ਪੈਸੇ ਦੀ ਮੰਗ ਕੀਤੀ ਜਾ ਰਹੀ ਹੈ। ਪਰ ਪੁਲਿਸ ਕਿਸੇ ਦੀ ਨਹੀਂ ਸੁਣ ਰਹੀ। ਚੰਨੀ ਨੇ ਅੱਗੇ ਕਿਹਾ- ਸੂਬੇ ਵਿੱਚ ਨਸ਼ਿਆਂ ਦੀ ਬਹੁਤਾਤ ਹੈ।
ਸੂਬੇ ਦੇ ਹਰ ਗਲੀ ਗਲੀ ਵਿੱਚ ਨਸ਼ਾ ਵਿਕ ਰਿਹਾ ਹੈ ਪਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ। ਲੋਕ ਅੱਜ ਸਰਕਾਰ ਤੋਂ ਨਿਰਾਸ਼ ਹਨ। ਬਿੱਟੂ ਦੇ ਸਵਾਲ 'ਤੇ ਚੰਨੀ ਨੇ ਕਿਹਾ ਕਿ ਭਾਜਪਾ ਨੇਤਾ ਤੇ ਕੇਂਦਰੀ ਮੰਤਰੀ ਬਿੱਟੂ ਕਿਸੇ ਵੀ ਚੈਨਲ 'ਤੇ ਕਿਸੇ ਵੀ ਸਮੇਂ ਕੁਝ ਵੀ ਕਹਿ ਸਕਦੇ ਹਨ। ਮੈਨੂੰ ਪਤਾ ਲੱਗਾ ਕਿ ਕੱਲ੍ਹ ਬਿੱਟੂ ਨੇ ਮੁੱਖ ਮੰਤਰੀ ਬਣਨ ਦਾ ਬਿਆਨ ਦਿੱਤਾ ਸੀ। ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਹੈ, ਬਿੱਟੂ ਨਹੀਂ। ਲੋਕਾਂ ਨੇ ਬਿੱਟੂ ਨੂੰ ਹਰਾ ਕੇ ਭਜਾ ਦਿੱਤਾ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)