Punjab News: ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਪਿੰਡ ਬਦਰਾ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਅਫ਼ਸਰ ਓਮਕਾਰ ਸਵਾਮੀ ਨੇ ਦੱਸਿਆ ਕਿ ਪਿੰਡ ਬਦਰਾ ਵਿਖੇ ਸਪੈਸ਼ਲ ਯੁਵਕ ਸੇਵਾਵਾਂ ਕਲੱਬ ਬਦਰਾ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਵੱਛ ਭਾਰਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਮੁਹਿੰਮ ਤਹਿਤ ਬੱਚਿਆਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਰੈਲੀ ਕੱਢੀ ਗਈ। ਇਸ ਮੌਕੇ ਓਮਕਾਰ ਸਵਾਮੀ ਨੇ ਕਿਹਾ ਕਿ ਸਾਨੂੰ ਆਪਣਾ ਆਲਾ-ਦੁਆਲਾ ਹਮੇਸ਼ਾ ਸਾਫ਼ ਰੱਖਣਾ ਚਾਹੀਦਾ ਹੈ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਪ੍ਰੋਗਰਾਮ ਸਹਾਇਕ ਅਭਿਸ਼ੇਕ ਸਿੰਗਲਾ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਪਾਏ ਗਏ 6000 ਕਿਲੋ ਪਲਾਸਟਿਕ ਨੂੰ ਇਕੱਠਾ ਕਰਕੇ ਨਿਪਟਾਉਣ ਦੇ ਟੀਚੇ ਨੂੰ ਵੱਖ-ਵੱਖ ਯੂਥ ਕਲੱਬਾਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਕੂਲ ਇੰਚਾਰਜ ਗੁਰਜੀਤ ਕੌਰ, ਸਰਪੰਚ ਗੁਰਪ੍ਰੀਤ ਸਿੰਘ, ਰਘੁਵੀਰ ਸਿੰਘ ਆਦਿ ਹਾਜ਼ਰ ਸਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ