Punjab News: ਤਰਨਤਾਰਨ ਜ਼ਿਲ੍ਹੇ ਦੇ ਪੱਟੀ ਵਿਖੇ ਇੱਕ ਨਵ-ਵਿਆਹੇ ਨੌਜਵਾਨ ਦਾ ਉਸਦੇ ਗੁਆਂਢੀ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁਲਜ਼ਮ ਨੇ ਘਰ ਤੋਂ ਬਾਹਰ ਆਉਂਦੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਰਿਸ਼ਤੇਦਾਰ ਤੁਰੰਤ ਨੌਜਵਾਨ ਨੂੰ ਮੋਟਰਸਾਈਕਲ ’ਤੇ ਹਸਪਤਾਲ ਲੈ ਗਏ। ਜਿੱਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਦੱਸਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


 


ਮ੍ਰਿਤਕ ਦੀ ਪਛਾਣ ਪੱਟੀ ਦੀ ਸਿੰਗਲ ਬਸਤੀ ਵਾਸੀ ਸਾਜਨ ਸਿੰਘ ਵਜੋਂ ਹੋਈ ਹੈ। ਮੌਕੇ ’ਤੇ ਪੁੱਜੇ ਡੀਐਸਪੀ ਸਤਨਾਮ ਸਿੰਘ ਅਤੇ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਸਾਜਨ ਨੂੰ ਗੋਲੀ ਮਾਰਨ ਵਾਲੇ ਮੁਲਜ਼ਮਾਂ ਵਿੱਚ ਗੁਆਂਢੀ ਜਰਮਨ ਸਿੰਘ, ਕਰਨ ਅਤੇ ਬੱਬੀ ਹਨ।  ਸਾਜਨ ਨਾਲ ਪੁਰਾਣੀ ਦੁਸ਼ਮਣੀ ਸੀ। ਸ਼ਾਮ ਨੂੰ ਜਦੋਂ ਉਹ ਘਰੋਂ ਬਾਹਰ ਆਇਆ ਤਾਂ ਮੁਲਜ਼ਮਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜੋ ਉਸ ਦੇ ਦਿਲ ਨੂੰ ਵਿੰਨ੍ਹ ਗਈ। ਮ੍ਰਿਤਕ ਦੇ ਚਚੇਰੇ ਭਰਾ ਵਿਜੇ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਬਾਅਦ ਮ੍ਰਿਤਕ ਸਾਜਨ ਨੂੰ ਮੋਟਰਸਾਈਕਲ ’ਤੇ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੋਂ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ। ਹਾਲਤ ਨੂੰ ਦੇਖਦੇ ਹੋਏ ਉਹ ਸਾਜਨ ਨੂੰ ਨਿੱਜੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਦੱਸਿਆ।



ਇੱਕ ਮਹੀਨਾ ਪਹਿਲਾਂ ਵਿਆਹ ਹੋਇਆ ਸੀ
ਚਚੇਰੇ ਭਰਾ ਵਿਜੇ ਨੇ ਦੱਸਿਆ ਕਿ ਮ੍ਰਿਤਕ ਸਾਜਨ ਦਾ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਜਦੋਂ ਇਹ ਬੁਰੀ ਖ਼ਬਰ ਆਈ ਤਾਂ ਉਸ ਦੀ ਪਤਨੀ ਦੇ ਹੱਥਾਂ ਦੀ ਮਹਿੰਦੀ ਦਾ ਰੰਗ ਵੀ ਫਿੱਕਾ ਨਹੀਂ ਪਿਆ ਸੀ। ਪੁਲੀਸ ਨੇ ਪਰਿਵਾਰ ਦੇ ਬਿਆਨਾਂ ’ਤੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!