ਤਰਨ ਤਾਰਨ: ਇੱਥੋਂ ਦੇ ਪਿੰਡ ਲਾਲੂ ਘੁੰਮਣ ਵਿੱਚ ਭਤੀਜੇ ਨੇ ਆਪਣੇ ਤਾਏ ਨੂੰ ਗੋਲ਼ੀ ਮਾਰ ਕੇ ਕਤਲ ਕਰਨ ਮਗਰੋਂ ਖੁਦ ਨੂੰ ਗੋਲ਼ੀ ਮਾਰ ਲਈ। ਘਟਨਾ ਤੋਂ ਬਆਦ ਪੂਰੇ ਪਿੰਡ ਵਿੱਚ ਸਨਸਨੀ ਫੈਲ ਗਈ। ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦਾ ਤਰਨ ਤਾਰਨ ਦੇ ਨਿੱਜੀ ਹਸਪਤਾਲ 'ਚ ਇਲਾਜ ਜਾਰੀ ਹੈ।

ਮੌਕੇ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪਰਿਵਾਰਕ ਮੈਂਬਰ ਵੀ ਇਸ ਗੱਲੋਂ ਹੈਰਾਨ ਹਨ ਕਿ ਇਨ੍ਹਾਂ ਦਾ ਪਹਿਲਾਂ ਕੋਈ ਵੀ ਝਗੜਾ ਨਹੀ ਸੀ, ਫਿਰ ਇਸ ਘਟਨਾ ਨੂੰ ਅੰਜ਼ਾਮ ਕਿਉਂ ਦਿੱਤਾ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਮੁਲਜ਼ਮ ਦੇ ਬਿਆਨਾਂ ਤੋਂ ਬਾਅਦ ਹੀ ਘਟਨਾ ਬਾਰੇ ਸੱਚ ਸਾਹਮਣੇ ਆਵੇਗਾ।