Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਹੁਣ ਵੱਡਾ ਖੁਲਾਸਾ ਹੋਇਆ ਹੈ। ਇਹ ਖੁਲਾਸਾ ਕਿਸੇ ਹੋਰ ਨੇ ਨਹੀਂ ਸਗੋਂ ਲਾਰੈਂਸ ਬਿਸ਼ਨੋਈ ਦੇ ਭਤੀਜੇ ਸਚਿਨ ਥਾਪਨ ਨੇ ਕੀਤਾ ਹੈ। ਸਚਿਨ ਮੁਤਾਬਕ ਸਿੱਧੂ ਮੂਸੇਵਾਲਾ ਦਾ ਕਤਲ ਕਬੱਡੀ ਕੱਪ ਕਾਰਨ ਹੋਇਆ ਸੀ। ਸਚਿਨ ਥਾਪਨ ਨੇ ਇਹ ਵੀ ਦੱਸਿਆ ਕਿ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਤੇ ਸਿੱਧੂ ਮੂਸੇਵਾਲਾ ਵਿਚਾਲੇ ਫੋਨ 'ਤੇ ਤੂੰ-ਤੂੰ, ਮੈਂ-ਮੈਂ ਹੋਈ ਸੀ। ਇਸ ਤੋਂ ਬਾਅਦ ਹੀ ਕਤਲ ਦੀ ਸਾਜ਼ਿਸ਼ ਰਚੀ ਗਈ ਸੀ।
ਸਚਿਨ ਥਾਪਨ ਨੇ ਖੁਲਾਸਾ ਕੀਤਾ ਹੈ ਕਿ ਭਾਵੇਂ ਉਹ ਇਸ ਦੌਰਾਨ ਜੇਲ੍ਹ ਵਿੱਚ ਸੀ ਪਰ ਉਸ ਨੂੰ 2021 ਵਿੱਚ ਹੀ ਪਤਾ ਲੱਗ ਗਿਆ ਸੀ ਕਿ ਮੂਸੇਵਾਲਾ ਦਾ ਕਤਲ ਜ਼ਰੂਰ ਹੋਏਗਾ। ਸਚਿਨ ਨੂੰ ਅਜ਼ਰਬਾਈਜਾਨ ਤੋਂ ਭਾਰਤ ਲਿਆਉਣ ਤੋਂ ਬਾਅਦ ਮਾਨਸਾ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਸੀ। ਸਚਿਨ ਥਾਪਨ ਨੇ ਦੱਸਿਆ ਕਿ ਉਹ ਅਗਸਤ 2021 ਵਿੱਚ ਲਾਰੈਂਸ ਬਿਸ਼ਨੋਈ ਨਾਲ ਰਾਜਸਥਾਨ ਦੀ ਅਜਮੇਰ ਜੇਲ੍ਹ ਵਿੱਚ ਬੰਦ ਸੀ।
ਉਸ ਦੌਰਾਨ ਪੰਜਾਬ ਵਿੱਚ ਕਬੱਡੀ ਕੱਪ ਕਰਵਾਇਆ ਜਾਣਾ ਸੀ। ਇਹ ਕਬੱਡੀ ਕੱਪ ਬੰਬੀਹਾ ਗੈਂਗ ਕਰਵਾ ਰਿਹਾ ਸੀ। ਲਾਰੈਂਸ ਨੇ ਸਿੱਧੂ ਮੂਸੇਵਾਲਾ ਨੂੰ ਫੋਨ 'ਤੇ ਕਿਹਾ ਸੀ ਕਿ ਉਹ ਇਸ ਕਬੱਡੀ ਕੱਪ 'ਤੇ ਨਾ ਜਾਏ। ਲਾਰੈਂਸ ਦੇ ਮਨ੍ਹਾਂ ਕਰਨ ਦੇ ਬਾਵਜੂਦ ਸਿੱਧੂ ਮੂਸੇਵਾਲਾ ਉੱਥੇ ਗਿਆ। ਬਾਅਦ ਵਿੱਚ ਲਾਰੈਂਸ ਨੇ ਮੂਸੇਵਾਲਾ ਨੂੰ ਫ਼ੋਨ 'ਤੇ ਪੁੱਛਿਆ ਕਿ ਮਨ੍ਹਾਂ ਕਰਨ ਦੇ ਬਾਵਜੂਦ ਉਹ ਉੱਥੇ ਕਿਉਂ ਗਿਆ। ਇਸ ਦੌਰਾਨ ਦੋਵਾਂ ਵਿਚਾਲੇ ਕਾਫੀ ਤਕਰਾਰ ਹੋਈ।
ਦੱਸ ਦਈਏ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ 2022 ਨੂੰ ਅੰਨ੍ਹੇਵਾਹ ਫਾਇਰਿੰਗ ਕਰਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਲਾਰੈਂਸ ਤੇ ਗੋਲਡੀ ਬਰਾੜ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 30 ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ: Punjab News: ਰਾਜਾ ਵੜਿੰਗ, ਸੁਖਬੀਰ ਬਾਦਲ ਤੇ ਜਾਖੜ ਨਾਲ ਸੀਐਮ ਭਗਵੰਤ ਮਾਨ ਦੀ ਬਹਿਸ ਲਈ ਨਹੀਂ ਮਿਲੇਗਾ ਟੈਗੋਰ ਥੀਏਟਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।