Punjab blast Update: ਪੰਜਾਬ 'ਚ ਪੁਲਿਸ ਥਾਣਿਆਂ ਤੇ ਚੌਕੀਆਂ 'ਤੇ ਹਾਲ ਹੀ 'ਚ ਹੋਏ ਗ੍ਰਨੇਡ ਹਮਲਿਆਂ ਦੇ ਮੱਦੇਨਜ਼ਰ ਸੂਬੇ 'ਚ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕਰ ਦਿੱਤੇ ਗਏ ਹਨ। ਸੰਭਾਵਿਤ ਹਮਲਿਆਂ ਤੋਂ ਬਚਾਉਣ ਲਈ ਪੁਲਿਸ ਸਟੇਸ਼ਨਾਂ 'ਤੇ ਵਿਸ਼ੇਸ਼ ਜਾਲ ਤੇ ਸੁਰੱਖਿਆ ਸਿਸਟਮ ਲਗਾਏ ਜਾ ਰਹੇ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਇਸ ਪਹਿਲਕਦਮੀ ਦਾ ਉਦੇਸ਼ ਪੁਲਿਸ ਥਾਣਿਆਂ ਨੂੰ ਹੋਰ ਸੁਰੱਖਿਅਤ ਬਣਾਉਣਾ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਕਰਨਾ ਹੈ।



ਹਾਲ ਹੀ ਵਿੱਚ ਹੋਏ ਹਮਲਿਆਂ ਵਿੱਚ ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਥਾਣਿਆਂ ਨੂੰ ਸਭ ਤੋਂ ਵੱਧ ਨਿਸ਼ਾਨਾ ਬਣਾਇਆ ਗਿਆ ਹੈ। ਅਜਿਹੇ 'ਚ ਅੰਮ੍ਰਿਤਸਰ ਦੇ ਥਾਣਿਆਂ 'ਚ ਜਾਲ ਲਾਇਆ ਗਿਆ ਹੈ। ਥਾਣਿਆਂ ਦੀਆਂ ਛੱਤਾਂ 'ਤੇ ਜਾਲ ਵਿਛਾਏ ਗਏ ਹਨ, ਤਾਂ ਜੋ ਬੰਬ ਹੇਠਾਂ ਨਾ ਡਿੱਗੇ ਅਤੇ ਹਵਾ 'ਚ ਫਟਣ ਨਾਲ ਨੁਕਸਾਨ ਘੱਟ ਹੁੰਦਾ ਹੈ। ਜਿਨ੍ਹਾਂ ਥਾਣਿਆਂ ਦੀਆਂ ਕੰਧਾਂ ਛੋਟੀਆਂ ਹਨ, ਉਨ੍ਹਾਂ ਦੀਆਂ ਕੰਧਾਂ 'ਤੇ ਜਾਲ ਲਗਾ ਕੇ ਉੱਚਾ ਕੀਤਾ ਗਿਆ ਹੈ, ਤਾਂ ਜੋ ਅੰਦਰ ਬੰਬ ਨਾ ਸੁੱਟੇ ਜਾ ਸਕਣ।


ਬੀਤੀ ਰਾਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਖੁਦ ਗਸ਼ਤ ’ਤੇ ਨਿਕਲੇ ਅਤੇ ਨਾਕਿਆਂ ਅਤੇ ਥਾਣਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਪੀ.ਸੀ.ਆਰ. ਨੂੰ ਸਖ਼ਤ ਹਦਾਇਤਾਂ ਦਿੰਦਿਆਂ ਰਾਤ ਦੀ ਗਸ਼ਤ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ। ਗਸ਼ਤ ਲਈ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ, ਤਾਂ ਜੋ ਕਿਸੇ ਵੀ ਹਮਲੇ ਦੀ ਸੂਰਤ ਵਿੱਚ ਸ਼ੱਕੀ ਵਿਅਕਤੀਆਂ ਅਤੇ ਮੁਲਜ਼ਮਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾ ਸਕੇ।



ਇਹ ਵੀ ਪੜ੍ਹੋ-Police Encounter: ਕੌਣ ਸੀ ਯੂਪੀ 'ਚ ਐਨਕਾਊਂਟਰ ਦੌਰਾਨ ਮਾਰੇ ਗਏ ਤਿੰਨ ਸਿੱਖ ਨੌਜਵਾਨ? ਤਿੰਨੇ ਗ਼ਰੀਬ ਪਰਿਵਾਰਾਂ ਨਾਲ ਸਬੰਧਤ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :