ਪੜਚੋਲ ਕਰੋ

ਬਾਦਲਾਂ ਨੂੰ ਟੱਕਰ ਦੇਣ ਲਈ 'ਅਸਲੀ' ਅਕਾਲੀ ਦਲ ਦਾ ਐਲਾਨ

ਕੋਟਕਪੂਰਾ: ਬਰਗਾੜੀ ਮੋਰਚੇ 'ਤੇ ਬੈਠੇ ਮੁਤਵਾਜ਼ੀ ਜਥੇਦਾਰਾਂ ਤੇ ਗਰਮਖਿਆਲੀਆਂ ਨੇ ਪੰਜਾਬ ਦਾ ਧਾਰਮਿਕ ਤੇ ਸਿਆਸੀ ਨਿਜ਼ਾਮ ਬਦਲਣ ਲਈ ਨਵਾਂ ਅਕਾਲੀ ਦਲ ਬਣਾਉਣ ਦਾ ਸੱਦਾ ਦਿੱਤਾ ਹੈ। ਬੀਤੇ ਐਤਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਬਾਅਦ ਸਾਰੇ ਪੰਥਕ ਲੀਡਰਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸਿੱਧੀ ਚੁਣੌਤੀ ਦੇਣ ਲਈ ਇਹ ਸੱਦਾ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਪੰਥ ਤੇ ਪੰਥਕ ਏਜੰਡੇ ਨਾਲ ਕੋਈ ਲੈਣ ਦੇਣ ਨਹੀਂ। ਇਹ ਪਾਰਟੀ ਸਿਰਫ਼ ਬਾਦਲਾਂ ਦੀ ਜਾਗੀਰ ਹੀ ਬਣ ਗਈ ਹੈ। ਉਨ੍ਹਾਂ ਸਾਰੇ ਪੰਥ ਦਰਦੀਆਂ ਨੂੰ ਨਵਾਂ ਤੇ ਸੱਚਾ ਅਕਾਲੀ ਦਲ ਖੜ੍ਹਾ ਕਰਨ ਦਾ ਸੱਦਾ ਦਿੱਤਾ। ਇਹ ਪਹਿਲੀ ਵਾਰ ਹੋਇਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲ਼ੀਕਾਂਡਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਲਾਏ ਗਏ ਬਰਗਾੜੀ ਇਨਸਾਫ਼ ਮੋਰਚੇ ਤੋਂ ਸਿਆਸੀ ਪਾਰਟੀ ਬਣਾਉਣ ਦਾ ਸੱਦਾ ਦਿੱਤਾ ਗਿਆ ਹੋਵੇ। ਹਾਲਾਂਕਿ, ਬੀਤੀ ਸੱਤ ਅਕਤੂਬਰ ਨੂੰ ਸੁਖਪਾਲ ਖਹਿਰਾ ਨਾਲ ਕੱਢੇ ਗਏ ਰੋਸ ਮਾਰਚ ਤੋਂ ਬਾਅਦ ਕਿਆਸ ਸਨ ਕਿ ਨਵੇਂ ਸਿਆਸੀ ਫਰੰਟ ਦਾ ਐਲਾਨ ਹੋਵੇਗਾ, ਪਰ ਬਾਅਦ ਵਿੱਚ ਖਹਿਰਾ ਤੇ ਮੋਰਚੇ ਦੇ ਆਗੂਆਂ ਦੇ ਰਾਹ ਵੀ ਵੱਖ-ਵੱਖ ਹੋ ਗਏ। ਹੁਣ ਬਰਗਾੜੀ ਇਨਸਾਫ਼ ਮੋਰਚੇ ਦੇ ਆਗੂਆਂ ਦੇ ਸੱਦੇ ਕਾਰਨ ਪੰਜਾਬ ਦਾ ਸਿਆਸੀ ਮਾਹੌਲ ਭਖ਼ ਸਕਦਾ ਹੈ। ਇਹ ਐਲਾਨ ਅਜਿਹੇ ਸਮੇਂ ਕੀਤਾ ਗਿਆ ਹੈ ਜਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਹੋਣ ਵਾਲੀਆਂ ਹਨ। ਜੇਕਰ ਨਵਾਂ ਸਿਆਸੀ ਫਰੰਟ ਬਣਦਾ ਹੈ ਤੇ ਚੋਣਾਂ ਹੁੰਦੀਆਂ ਹਨ ਤਾਂ ਇਸ ਵਿੱਚ ਅਕਾਲੀ ਦਲ (ਬਾਦਲ) ਦਾ ਬੇਹੱਦ ਨੁਕਸਾਨ ਹੋ ਸਕਦਾ ਹੈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਅਮਰੀਕ ਸਿੰਘ ਅਜਨਾਲਾ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਤੋਂ ਇਲਾਵਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੇ ਸੰਤ ਸਮਾਜ ਦੇ ਕਈ ਆਗੂਆਂ ਨੇ ਆਪਣੀ ਸਹਿਮਤੀ ਦਿੱਤੀ। ਮਾਨ ਨੇ ਸਿੱਖਾਂ ਦੀ ਆਜ਼ਾਦੀ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਹੱਕ ਵਿੱਚ ਨਾਅਰੇ ਮਾਰੇ। ਇਸੇ ਮੰਚ ਤੋਂ ਅੰਮ੍ਰਿਤਸਰ ਦੇ ਨਿਰੰਕਾਰੀ ਭਵਨ 'ਤੇ ਹੋਏ ਗ੍ਰਨੇਡ ਹਮਲੇ ਵਿੱਚ ਦੋ ਸਿੱਖ ਨੌਜਵਾਨਾਂ ਦੀ ਗ੍ਰਿਫ਼ਤਾਰੀ ਪਿੱਛੇ ਸਰਕਾਰ ਤੇ ਪੁਲਿਸ ਦੀ ਭੂਮਿਕਾ 'ਤੇ ਸਵਾਲ ਚੁੱਕੇ।

ਟਾਪ ਹੈਡਲਾਈਨ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Embed widget