ਚੰਡੀਗੜ੍ਹ: ਅੱਜ ਇੱਕ ਹੋਰ ਅਕਾਲੀ ਦਲ ਬਣ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੋਂ ਬਾਗੀ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਅੱਜ ਨਵੇਂ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾ ਸਕਦੇ ਹਨ। ਦੱਸ ਦਈਏ ਕਿ ਲੁਧਿਆਣਾ (Ludhiana) ਦੇ ਗੁਰਦੁਆਰਾ ਸ਼ਹੀਦਾਂ ਵਿੱਚ ਪਾਰਟੀ ਨੇਤਾਵਾਂ ਦੀ ਮੀਟਿੰਗ ਵਿੱਚ ਢੀਂਡਸਾ ਦਾ ਨਾਂ ਪਾਰਟੀ ਦੇ ਮੁਖੀ ਵਜੋਂ ਪੇਸ਼ ਕੀਤਾ ਜਾਵੇਗਾ।
ਸੂਤਰਾਂ ਮੁਤਾਬਕ ਨਵੀਂ ਪਾਰਟੀ ਦਾ ਨਾਂ ਰੱਖਣ ਦਾ ਫੈਸਲਾ ਫਿਲਹਾਲ ਮੁਲਤਵੀ ਕਰ ਦਿੱਤਾ ਜਾ ਸਕਦਾ ਹੈ ਕਿਉਂਕਿ ਅਕਾਲੀ ਦਲ ਟਕਸਾਲੀ ਦੇ ਮੁਖੀ ਰਣਜੀਤ ਸਿੰਘ ਬ੍ਰਹਮਪੁਰਾ ਦੀ ਸਿਹਤ ਠੀਕ ਨਹੀਂ। ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਰਿਵਾਰ ਦੇ ਸਾਬਕਾ ਮੁਖੀ ਵਲੋਂ ਢੀਂਡਸਾ ਧੜੇ ਵਿੱਚ ਸ਼ਾਮਲ ਹੋਣ ਦਾ ਫੈਸਲਾ ਵੀ ਮੁਲਤਵੀ ਕਰ ਦਿੱਤਾ ਗਿਆ ਹੈ।
ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਪੁੱਤਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਦੇ ਨਾਂ ਤੇ ਮੁਖੀ ਬਾਰੇ ਫੈਸਲਾ ਲੀਡਰਾਂ, ਵਰਕਰਾਂ ਨੂੰ ਲੈਣਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਢੀਂਡਸਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਹੁਤ ਸਾਰੇ ਅਕਾਲੀ ਆਗੂ ਤੇ ਕਾਂਗਰਸੀ ਆਗੂ ਇਸ ਵਿੱਚ ਸ਼ਾਮਲ ਹੋਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904