ਪੰਜਾਬ 'ਚ 414 ਨਵੇਂ ਕੋਰੋਨਾ ਕੇਸ, ਛੇ ਮੌਤਾਂ, ਕੁੱਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 11000 ਪਾਰ
ਏਬੀਪੀ ਸਾਂਝਾ | 22 Jul 2020 08:13 PM (IST)
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 414 ਨਵੇਂ ਕੇਸ ਸਾਹਮਣੇ ਆਏ ਹਨ।
ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 414 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 11301 ਹੋ ਗਈ ਹੈ।ਅੱਜ ਕੋਰੋਨਾਵਾਇਰਸ ਨਾਲ ਛੇ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 269 ਹੋ ਗਈ ਹੈ। ਬੁੱਧਵਾਰ ਨੂੰ 414 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ ਹੁਸ਼ਿਆਰਪੁਰ ਤੋਂ 81 ਮਰੀਜ਼, ਲੁਧਿਆਣਾ ਤੋਂ 73 ਮਰੀਜ਼ ਅਤੇ ਪਟਿਆਲਾ ਤੋਂ 50 ਸਾਹਮਣੇ ਆਏ ਹਨ।ਅੱਜ ਕੁੱਲ੍ਹ 252 ਮਰੀਜ਼ ਸਿਹਤਯਾਬ ਹੋਏ ਹਨ।ਅੱਜ ਲੁਧਿਆਣਾ, ਪਟਿਆਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ ਇੱਕ ਇੱਕ ਮੌਤ ਹੋਣ ਦੀ ਖ਼ਬਰ ਮਿਲੀ ਹੈ ਜਦਕਿ ਜਲੰਧਰ 'ਚ 2 ਮੌਤਾਂ ਹੋਇਆਂ ਹਨ। ਸੂਬੇ 'ਚ ਕੁੱਲ 489836 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 11301 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 7641 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 3391 ਲੋਕ ਐਕਟਿਵ ਮਰੀਜ਼ ਹਨ। ਇਹ ਵੀ ਪੜ੍ਹੋ: ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ