ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 298 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 9094 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਨੌਂ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 230 ਹੋ ਗਈ ਹੈ।

10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ

ਵੀਰਵਾਰ ਨੂੰ 298 ਨਵੇਂ ਮਰੀਜ਼ ਸਾਹਮਣੇ ਆਏ ਹਨ।ਜਿਨ੍ਹਾਂ ਵਿਚੋਂ 49 ਮਰੀਜ਼ ਲੁਧਿਆਣਾ ਤੋਂ 39 ਜਲੰਧਰ ਤੋਂ 28-28 ਮਰੀਜ਼ ਅੰਮ੍ਰਿਤਸਰ ਅਤੇ ਪਟਿਆਲਾ ਤੋਂ ਅਤੇ 23 ਮਰੀਜ਼ ਮੁਹਾਲੀ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 410 ਮਰੀਜ਼ ਸਿਹਤਯਾਬ ਹੋਏ ਹਨ।

ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ

ਸੂਬੇ 'ਚ ਕੁੱਲ 429832 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 9094 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 6277 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 2587 ਐਕਟਿਵ ਮਰੀਜ਼ ਹਨ।

ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ

ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ