ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਵੀ ਅੱਜ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।ਸਿੱਧੂ ਅੱਜ ਚਮਕੌਰ ਸਾਹਿਬ ਨਤਮਸਤਕ ਹੋਣ ਅਤੇ ਸ਼ੁਕਰਾਨਾ ਕਰਨ ਲਈ ਪਹੁੰਚੇ ਸੀ।ਇਸ ਦੌਰਾਨ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ।
ਕਿਸਾਨਾਂ ਨੇ ਕਿਹਾ ਕਿ, " ਸਿੱਧੂ ਤਾਂ ਦਲ ਬਦਲੂ ਹੈ, ਅੱਜ ਤੱਕ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਕੁੱਝ ਨਹੀਂ ਕਿਹਾ।"ਪ੍ਰਦਰਸ਼ਨ ਕਰਦੇ ਕਿਸਾਨਾਂ ਨੇ ਸਿੱਧੂ ਦੀ ਗੱਡੀ ਤੇ ਹੱਥ ਵੀ ਮਾਰੇ, ਜਿਸ ਮਗਰੋਂ ਪੁਲਿਸ ਨੇ ਕਿਸਾਨਾਂ ਨੂੰ ਰਸਤੇ ਤੋਂ ਹਟਾਇਆ ਅਤੇ ਸਿੱਧੂ ਨੂੰ ਨਿਕਲਣ ਦਿੱਤਾ।
ਵਿਰੋਧ ਕਰ ਰਹੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ "ਪਿਛਲੇ 6 ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ 'ਤੇ ਪਿਚਲੇ ਲਗਭਗ 8 ਮਹੀਨਿਆਂ ਤੋਂ ਬੈਠੇ ਹਨ ਅਤੇ ਕਿੰਨੇ ਹੀ ਕਿਸਾਨ ਅਤੇ ਨੌਜਵਾਨ ਇਸ ਸੰਘਰਸ਼ ਵਿਚ ਜਾਨਾਂ ਗੁਆ ਚੁੱਕੇ ਹਨ, ਪਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿਚ ਇਕ ਦਿਨ ਵੀ ਦਿੱਲੀ ਜਾ ਕੇ ਹਾਅ ਦਾ ਨਾਅਰਾ ਨਹੀਂ ਮਾਰਿਆ ਗਿਆ, ਸਗੋਂ ਆਪੋ-ਆਪਣੀ ਕੁਰਸੀ ਦੀ ਲੜਾਈ ਲੜਕੇ ਸਿੱਧੂ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਿਆ ਹੈ।"
ਉਨ੍ਹਾਂ ਦੱਸਿਆ ਕਿ ਜਿਸ ਦਿਨ ਸਿੱਧੂ ਖਟਕੜ ਕਲਾਂ ਗਿਆ ਸੀ, ਉਸ ਦਿਨ ਹੀ ਉਸ ਨੂੰ ਸਬਕ ਲੈਣਾ ਚਾਹੀਦਾ ਸੀ ਕਿ ਕਿਸਾਨਾਂ ਵੱਲੋਂ ਉਸ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਉਸ ਦਾ ਵਿਰੋਧ ਕਿਉਂ ਕੀਤਾ ਗਿਆ ਸੀ?
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ