ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 348 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 9442 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 9 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 239 ਹੋ ਗਈ ਹੈ।

10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ

ਸ਼ੁਕਰਵਾਰ ਨੂੰ 348 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ ਮਰੀਜ਼ ਜਲੰਧਰ ਤੋਂ 78, ਲੁਧਿਆਣਾ ਤੋਂ 62 ਅਤੇ ਪਟਿਆਲਾ ਤੋਂ 56 ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 96 ਮਰੀਜ਼ ਸਿਹਤਯਾਬ ਹੋਏ ਹਨ।

ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ

ਸੂਬੇ 'ਚ ਕੁੱਲ 438793 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 9442 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 6373 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 2830 ਲੋਕ ਐਕਟਿਵ ਮਰੀਜ਼ ਹਨ।



ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ

ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ