ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 677 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 18527 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 19 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 442 ਹੋ ਗਈ ਹੈ। ਸੋਮਵਾਰ ਨੂੰ 677 ਨਵੇਂ ਮਰੀਜ਼ ਸਾਹਮਣੇ ਆਏ ਹਨ।ਜਿਨ੍ਹਾਂ ਵਿਚੋਂ ਸਭ ਤੋਂ ਵੱਧ 186 ਮਰੀਜ਼ ਅੱਜ ਲੁਧਿਆਣਾ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 416 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 603912 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 18527 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 11882 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 6203 ਲੋਕ ਐਕਟਿਵ ਮਰੀਜ਼ ਹਨ।