ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫੈਸਲਾ...ਅਕਾਲੀ ਦਲ ਨੂੰ ਦੇ ਦਿੱਤਾ ਅਲਟੀਮੇਟਮ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਲੀਡਰਸ਼ਿਪ ਸਮੇਤ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ ਨੂੰ ਲੈ ਕੇ ਵੱਡਾ ਫੈਸਲਾ ਸੁਣਾ ਦਿੱਤਾ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਦੇ ਅਸਤੀਫੇ ਲਈ ਅਕਾਲੀ ਦਲ ਨੂੰ 20 ਦਿਨ...
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਲੀਡਰਸ਼ਿਪ ਸਮੇਤ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ ਨੂੰ ਲੈ ਕੇ ਵੱਡਾ ਫੈਸਲਾ ਸੁਣਾ ਦਿੱਤਾ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਦੇ ਅਸਤੀਫੇ ਲਈ ਅਕਾਲੀ ਦਲ ਨੂੰ 20 ਦਿਨ ਦਾ ਅਲਟੀਮੇਟਮ ਸਮਾਂ ਦਿੱਤਾ ਹੈ।
ਦੱਸ ਦੇਈਏ ਕਿ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਧਾਰਿਮਕ ਸਜ਼ਾ ਸੁਣਾਈ ਗਈ ਸੀ । ਉਸ ਸਮੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 3 ਦਿਨ ਦੇ ਅੰਦਰ-ਅੰਦਰ ਅਸਤੀਫ਼ਿਆਂ ’ਤੇ ਫ਼ੈਸਲਾ ਲੈਣ ਵਾਸਤੇ ਕਿਹਾ ਸੀ ਪਰ ਹੁਣ ਜਥੇਦਾਰ ਨੇ ਸਮਾਂ ਵਧਾ ਕੇ 20 ਦਿਨ ਦਾ ਸਮਾਂ ਦੇ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।