ਪੜਚੋਲ ਕਰੋ

Arms Licence: ਅਸਲੇ ਦਾ ਲਾਇਸੈਂਸ ਬਣਾਉਣ ਵਾਲਿਆਂ ਲਈ ਨਵਾਂ ਫਰਮਾਨ, ਅਰਜ਼ੀ ਨਾਲ ਰੁੱਖ ਲਗਾਉਂਦਿਆ ਦੀ ਸੈਲਫੀ ਲਗਾਉਣੀ ਹੋਵੇਗੀ ਜ਼ਰੂਰੀ

ਡਿਪਟੀ ਕਮਿਸ਼ਨਰ ਫ਼ਰੀਦਕੋਟ, ਬਠਿੰਡਾ ਅਤੇ ਮਾਨਸਾ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਕੋਈ ਵੀ ਵਿਅਕਤੀ ਜੋ ਨਵਾਂ ਅਸਲਾ ਲਾਇਸੈਂਸ ਬਣਵਾਉਣ ਜਾ ਫੇਰ ਪੁਰਾਣੇ ਲਾਇਸੈਂਸ ਨੂੰ ਨਵਿਆਉਣ ਚਾਹੁੰਦਾ ਹੈ ਤਾਂ ਉਸ ਲਈ 5 ਰੁੱਖ ਲਗਾਉਣੇ ਲਾਜ਼ਮੀ ਕੀਤੇ ਜਾਣ।

ਫ਼ਰੀਦਕੋਟ: ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਡਿਗਦੇ ਪੱਧਰ ਅਤੇ ਜੰਗਲਾਂ ਹੇਠ ਘਟਦੇ ਰਕਬੇ ਖ਼ਿਲਾਫ਼ ਫ਼ਰੀਦਕੋਟ ਡਵੀਜ਼ਨ ਵਾਸੀਆਂ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਚੰਦਰ ਗੈਂਦ ਨੇ ਅਸਲਾ ਲਾਇਸੈਂਸ ਬਣਵਾਉਣ/ਨਵਿਆਉਣ ਵਾਲਿਆਂ ਲਈ ਇੱਕ ਦਿਲਚਸਪ ਅਤੇ ਚੰਗੀ ਪਹਿਲ ਕੀਤੀ ਹੈ।

ਇਸ ਸਬੰਧੀ ਡਵੀਜ਼ਨਲ ਕਮਿਸ਼ਨਰ  ਚੰਦਰ ਗੈਂਦ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ, ਬਠਿੰਡਾ ਅਤੇ ਮਾਨਸਾ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਕੋਈ ਵੀ ਵਿਅਕਤੀ ਜੋ ਨਵਾਂ ਅਸਲਾ ਲਾਇਸੈਂਸ ਬਣਵਾਉਣ ਜਾ ਫੇਰ ਪੁਰਾਣੇ ਲਾਇਸੈਂਸ ਨੂੰ ਨਵਿਆਉਣ ਚਾਹੁੰਦਾ ਹੈ ਤਾਂ ਉਸ ਲਈ 5 ਰੁੱਖ ਲਗਾਉਣੇ ਲਾਜ਼ਮੀ ਕੀਤੇ ਜਾਣ। ਉਸ ਨੂੰ ਲਾਇਸੈਂਸ ਦੀ ਫਾਈਲ ਜਮਾਂ ਕਰਵਾਉਣ ਸਮੇਂ ਰੁੱਖ ਲਗਾਉਣ ਦੀ ਸੈਲਫ਼ੀ ਨਾਲ ਦੇਣੀ ਹੋਵੇਗੀ। ਇਕ ਮਹੀਨੇ ਬਾਅਦ ਜਦ ਦਰਖਾਸਤ ਪੁਲਿਸ ਵੈਰੀਫਿਕੇਸ਼ਨ ਅਤੇ ਡੋਪ ਟੈਸਟ ਲਈ ਭੇਜੀ ਜਾਵੇਗੀ ਤਾਂ ਵੀ ਰੁੱਖ ਨਾਲ ਦੁਬਾਰਾ ਸੈਲਫ਼ੀ ਦੀਆਂ ਫ਼ੋਟੋਆਂ ਜਮਾਂ ਕਰਵਾਉਣੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਅਸਲਾ ਲੈਣ ਦੇ ਚਾਹਵਾਨਾਂ ਲਈ ਰੁੱਖ ਲਗਾਉਣੇ ਲਾਜ਼ਮੀ ਹੋਣਗੇ ਉਥੇ ਹੀ ਆਪਣੇ ਆਪ ਰੁੱਖ ਦੀ ਗਿਣਤੀ ਵਿੱਚ ਵਾਧਾ ਹੋਵੇਗਾ ਅਤੇ ਜੰਗਲਾਂ ਹੇਠ ਰਕਬਾ ਵਧੇਗਾ।

ਚੰਦਰ ਗੈਂਦ ਨੇ ਬਿਨੈਕਾਰਾਂ ਨੂੰ ਰਾਹਤ ਦਿੰਦਿਆ ਕਿਹਾ ਕਿ ਜਿਨ੍ਹਾਂ ਕੋਲ ਰੁੱਖ ਲਗਾਉਣ ਲਈ ਸਥਾਨ ਨਹੀਂ ਹੈ ਉਹ ਰੱਖ ਜਨਤਕ ਸਥਾਨਾਂ 'ਤੇ, ਸਿੱਖਿਆ ਸੰਸਥਾਵਾਂ, ਧਾਰਮਿਕ ਸਥਾਨ ਜਾ ਫੇਰ ਸੜਕਾਂ ਕਿਨਾਰੇ ਵੀ ਲਗਾ ਸਕਦੇ ਹਨ ਪਰ ਉਨ੍ਹਾਂ ਨੂੰ ਰੁੱਖ ਦੀ ਸਾਂਭ ਸੰਭਾਲ ਦੀ ਪੂਰੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਇਸ ਤਰ੍ਹਾਂ ਅਸੀ ਰੁੱਖਾਂ ਹੇਠ ਰਕਬੇ ਨੂੰ ਵਧਾ ਸਕਾਂਗੇ।

ਉਨ੍ਹਾਂ ਅਪੀਲ ਕਰਦਿਆ ਕਿਹਾ ਕਿ ਰੁੱਖ ਅਜਿਹੇ ਲਗਾਏ ਜਾਣ ਜੋ ਪਾਣੀ ਘੱਟ ਲੈਂਦੇ ਹੋਣ ਜਿਨ੍ਹਾਂ ਵਿੱਚ ਆਮਲਾ, ਨੀਮ, ਬਬੂਲ, ਟਾਹਲੀ ਆਦਿ ਰੁੱਖਾਂ ਨੂੰ ਤਰਜੀਹ ਦਿੱਤੀ ਜਾਵੇ।

ਜਿਕਰਯੋਗ ਹੈ ਇਸ ਤੋਂ ਪਹਿਲਾਂ ਵੀ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਚੰਦਰ ਗੈਂਦ ਨੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵਿਖੇ ਆਪਣੇ ਕਾਰਜਕਾਲ ਦੌਰਾਨ ਇਸ ਤਰਾਂ ਦੇ ਉਪਰਾਲੇ ਕਰਕੇ ਵਾਤਾਵਰਣ ਸੰਭਾਲ ਵਿੱਚ ਅਹਿਮ ਯੋਗਦਾਨ ਪਾਇਆ ਸੀ ਜਿਸ ਦੀ ਹਰ ਪਾਸੇ ਸ਼ਲਾਘਾ ਕੀਤੀ ਗਈ ਸੀ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget