ਪੜਚੋਲ ਕਰੋ

ਲੰਬੀਆਂ ਕਤਾਰਾਂ ਤੇ ਵਿਚੋਲਿਆਂ ਦਾ ਦੌਰ ਹੋਇਆ ਖ਼ਤਮ, ਹੁਣ ਵਟਸਐਪ’ਤੇ ਮਿਲੇਗੀ ਰਜਿਸਟਰੀ ਨਾਲ ਜੁੜੀ ਹਰ ਜਾਣਕਾਰੀ, ਜਾਣੋ ਕਿਵੇਂ ਕਰੀਏ ਅਪਲਾਈ ?

ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਅਗਾਊਂ ਪੜਤਾਲ ਕਰਨੀ ਹੋਵੇਗੀ ਅਤੇ ਰਜਿਸਟਰੀ ਕਰਵਾਉਣ ਲਈ ਉਡੀਕ ਨਹੀਂ ਕਰਨੀ ਪੇਵਗੀ ਸਗੋਂ ਰਜਿਸਟਰੀ ਪਹਿਲਾਂ ਤੋਂ ਨਿਰਧਾਰਤ ਸਮੇਂ ’ਤੇ ਹੋਵੇਗੀ ਜਿਸ ਨਾਲ ਲੋਕਾਂ ਦਾ ਸਮਾਂ ਬਚੇਗਾ।

Punjab News: ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਮਰਪਿਤ ਕੀਤਾ।

ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।”

ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚਾਹੁਣ, ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਸਕਦੇ ਹਨ। 

ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂੰ ਹੋ ਸਕਣ। 

ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ  ਕਨਵੀਨਰ ਨੇ ਕਿਹਾ ਕਿ ਹੁਣ ਬੇਯਕੀਨੀ ਦਾ ਦੌਰ ਖਤਮ ਹੋ ਗਿਆ ਹੈ ਜਿਸ ਨਾਲ ਸਿਸਟਮ ਵਿੱਚ ਲੋਕਾਂ ਦਾ ਭਰੋਸਾ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੋਣਗੀਆਂ ਤੇ ਕਿਸੇ ਵੀ ਨਾਗਰਿਕ ਨੂੰ ਹੁਣ ਲੰਮੀਆਂ ਲਾਈਨਾਂ ਵਿੱਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਹੈ।

ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਅਗਾਊਂ ਪੜਤਾਲ ਕਰਨੀ ਹੋਵੇਗੀ ਅਤੇ ਰਜਿਸਟਰੀ ਕਰਵਾਉਣ ਲਈ ਉਡੀਕ ਨਹੀਂ ਕਰਨੀ ਪੇਵਗੀ ਸਗੋਂ ਰਜਿਸਟਰੀ ਪਹਿਲਾਂ ਤੋਂ ਨਿਰਧਾਰਤ ਸਮੇਂ ’ਤੇ ਹੋਵੇਗੀ ਜਿਸ ਨਾਲ ਲੋਕਾਂ ਦਾ ਸਮਾਂ ਬਚੇਗਾ।

ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਭਰ ਵਿੱਚ 15 ਜੁਲਾਈ ਤੋਂ ਇਸ ਪ੍ਰਣਾਲੀ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 15 ਜੁਲਾਈ ਤੋਂ 1 ਅਗਸਤ ਤੱਕ ਇਸ ਪ੍ਰਣਾਲੀ ਦਾ ਟ੍ਰਾਇਲ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 1 ਅਗਸਤ ਤੋਂ ਆਮ ਆਦਮੀ ਦੀ ਸਹੂਲਤ ਲਈ ਇਹ ਪ੍ਰਣਾਲੀ ਪੂਰੇ ਸੂਬੇ ਵਿੱਚ ਪੂਰਨ ਤੌਰ ’ਤੇ ਲਾਗੂ ਹੋ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸਿਸਟਮ ਮੁਤਾਬਕ ਜੇਕਰ ਰਜਿਸਟਰੀ ਦੇ ਦਸਤਾਵੇਜ਼ਾਂ ਦੀ ਦਰੁਸਤੀ ਹੋਣੀ ਹੈ ਤਾਂ ਉਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਕਿ ਰਜਿਸਟਰੀ ਵਾਲੇ ਦਿਨ ਮੌਕੇ ਉਤੇ ਅਜਿਹੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਸਬ-ਰਜਿਸਟਰਾਰ/ਤਹਿਸੀਲਦਾਰ ਦਸਤਵੇਜ਼ਾਂ ਉਤੇ ਕੋਈ ਇਤਰਾਜ਼ ਲਾਉਂਦਾ ਹੈ ਤਾਂ ਸਬੰਧਤ ਵਿਅਕਤੀ ਨੂੰ ਉਸੇ ਵੇਲੇ ਮੋਬਾਈਲ ਸੰਦੇਸ਼ ਜ਼ਰੀਏ ਪਤਾ ਲੱਗ ਜਾਵੇਗਾ ਤੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਜਿਹੇ ਸੀਨੀਅਰ ਅਧਿਕਾਰੀ ਇਨ੍ਹਾਂ ਸਾਰੇ ਇਤਰਾਜ਼ਾਂ ਦੀ ਸਚਾਈ ਜਾਣਨ ਲਈ ਘੋਖ ਵੀ ਕਰਨਗੇ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਕਦਮ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਜੇਕਰ ਕੋਈ ਜਾਣਬੁੱਝ ਕੇ ਦੇਰੀ ਕਰਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget