ਅੰਮ੍ਰਿਤਸਰ: ਅੰਮ੍ਰਿਤਸਰ ਹਵਾਈ ਅੱਡੇ ਤੋਂ ਕੁਆਲਲੰਪਰ ਲਈ ਸਿੱਧੀ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਇਸ ਲਈ ਏਅਰ ਏਸ਼ੀਆ ਐਕਸ ਵੱਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਏਅਰ ਏਸ਼ੀਆ ਦੇ ਅਧਿਕਾਰੀਆਂ ਵੱਲੋਂ ਹਫ਼ਤੇ ਵਿੱਚ ਚਾਰ ਦਿਨ ਇਹ ਉਡਾਣ ਚਲਾਉਣ ਦੀ ਸਹਿਮਤ ਕੀਤੀ ਗਈ ਹੈ ਜੋ ਦੀਵਾਲੀ ਦੇ ਨੇੜੇ ਸ਼ੁਰੂ ਕੀਤੀ ਜਾਵੇਗੀ।


ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਏਸ਼ੀਆ ਦੇ ਹੋਰ ਦੇਸ਼ਾਂ ਤੇ ਯੂਰਪੀਅਨ ਦੇਸ਼ਾਂ ਨਾਲ ਜੋੜਨ ਲਈ ਇਹ ਉਡਾਣ ਕਾਰਗਰ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਜਾਂਦੇ ਯਾਤਰੀਆਂ ਵਿੱਚ ਤਕਰੀਬਨ 30 ਫੀਸਦੀ ਪੰਜਾਬੀਆਂ ਦੀ ਹੈ ਜਿਨ੍ਹਾਂ ਨੂੰ ਇਸ ਉਡਾਣ ਨਾਲ ਵੱਡਾ ਫਾਇਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸਾਹਿਬ ਜੋ ਕਿ ਇਸ ਵੇਲੇ ਦੁਨੀਆਂ ਦੇ ਵੱਡੇ ਸੈਲਾਨੀ ਕੇਂਦਰਾਂ ਵਜੋਂ ਉੱਭਰ ਚੁੱਕਾ ਹੈ, ਤੋਂ ਇਹ ਉਡਾਨ ਸ਼ੁਰੂ ਹੋਣ ਨਾਲ ਪ੍ਰਵਾਸੀ ਪੰਜਾਬੀਆਂ ਦੇ ਨਾਲ-ਨਾਲ ਵਿਦੇਸ਼ੀ ਸੈਲਾਨੀ ਵੀ ਆਸਾਨੀ ਨਾਲ ਅੰਮ੍ਰਿਤਸਰ ਆ ਸਕਣਗੇ। ਉਨ੍ਹਾਂ ਦੱਸਿਆ ਕਿ ਕੁਆਲਲੰਪਰ ਤੱਕ ਸਿੱਧੀ ਪਹੁੰਚ ਸਾਡੇ ਆਸਟ੍ਰੇਲੀਆ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਨਾਲ-ਨਾਲ ਬਰਮਿੰਘਮ ਤੇ ਪੱਛਮੀ ਅਮਰੀਕਾ ਦਾ ਰਸਤਾ ਆਸਾਨ ਕਰੇਗੀ।