ਚੰਡੀਗੜ੍ਹ: ਕੇਂਦਰ ਦੇ ਅਨਲੌਕ-2 ਗਾਈਡਲਾਈਨਜ਼ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਦਿਸ਼ਾ-ਨਿਰਦੇਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੱਕ ਜੁਲਾਈ ਤੋਂ 30 ਜੁਲਾਈ ਤੱਕ ਲੌਕਡਾਊਨ ਸਿਰਫ ਕੰਟੇਨਮੈਂਟ ਜ਼ੋਨ ਵਿੱਚ ਰਹੇਗਾ। ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਜਦੋਂਕਿ ਸ਼ਨੀਵਾਰ ਤੇ ਐਤਵਾਰ ਨੂੰ ਪਹਿਲਾਂ ਵਾਂਗ ਹੀ ਲੌਕਡਾਊਨ ਰਹੇਗਾ।


ਜ਼ਿਲ੍ਹਾ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹਿਆਂ ‘ਚ ਕੰਟੇਨਮੈਂਟ ਜ਼ੋਨ ਤੋਂ ਇਲਾਵਾ ਹੋਰ ਥਾਂਵਾਂ ‘ਤੇ ਨਿਯਮਾਂ ਨੂੰ ਲਾਗੂ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਇੱਕ ਸੂਬੇ ਤੋਂ ਦੂਜੇ ਸੂਬੇ ਜਾਂ ਇੱਕ ਸ਼ਹਿਰ ਤੋਂ ਦੂਜੇ ਸੂਬੇ ਵਿੱਚ ਜਾਣ ‘ਤੇ ਪਾਬੰਦੀ ਨਹੀਂ ਹੋਵੇਗੀ। ਇਸ ਲਈ ਕਿਸੇ ਵੀ ਪ੍ਰਵਾਨਗੀ ਦੀ ਲੋੜ ਨਹੀਂ ਪਵੇਗੀ।

ਬਗੈਰ ਮਾਸਕ ਬੱਸਾਂ ‘ਚ ਸਫਰ ਕਰਨ 'ਤੇ ਲੱਗੇਗਾ 500 ਰੁਪਏ ਤੱਕ ਜੁਰਮਾਨਾ:

ਪੰਜਾਬ ਸਰਕਾਰ ਦੇ ਬੱਸਾਂ ਵਿੱਚ ਸਫਰ ਦੀ ਇਜਾਜ਼ਤ ਦੇਣ ਤੋਂ ਬਾਅਦ ਟਰਾਂਸਪੋਰਟਰਾਂ ਦੀ ਜ਼ਿੰਮੇਵਾਰੀ ਵੀ ਤੈਅ ਕਰ ਦਿੱਤੀ ਹੈ। ਬੱਸ ‘ਚ ਡਰਾਈਵਰ ਤੇ ਕੰਡਕਟਰ ਦੇ ਨਾਲ ਹਰ ਯਾਤਰੀ ਲਈ ਮਾਸਕ ਜ਼ਰੂਰੀ ਹੈ। ਇਹ ਟਰਾਂਸਪੋਰਟਰ ਦੀ ਜ਼ਿੰਮੇਵਾਰੀ ਹੋਵੇਗੀ ਕਿ ਜੇ ਕਿਸੇ ਨੇ ਮਾਸਕ ਨਹੀਂ ਲਾਇਆ ਤਾਂ ਉਸ ਨੂੰ ਕਿਸੇ ਬੱਸ ‘ਚ ਨਾ ਬਿਠਾਇਆ ਜਾਵੇ। ਚੈਕਿੰਗ ਲਈ ਖਾਸ ਨਾਕੇ ਲਾਏ ਜਾਣਗੇ। ਮਾਸਕ ਤੋਂ ਬਿਨਾਂ ਯਾਤਰਾ ਕਰਨ ‘ਤੇ 500 ਜ਼ੁਰਮਾਨਾ ਲਗਾਇਆ ਜਾਵੇਗਾ।

ਇਹ ਵੀ ਪੜ੍ਹੋ:

ਪੰਜਾਬ ਸਰਕਾਰ ਨੇ ਖੋਲ੍ਹੀ ਭਰਤੀ, 4245 ਅਸਾਮੀਆਂ ਭਰਨ ਦਾ ਫੈਸਲਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904