Nawanshehr News: ਨਵਾਂਸ਼ਹਿਰ ਵਿੱਚ ਸੰਘਣੀ ਧੁੰਦ ਨੂੰ ਲੈਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਵੱਲੋਂ ਜਾਰੀ ਸੜਕ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਖੇਤਰੀ ਟਰਾਂਸਪੋਰਟ ਅਫ਼ਸਰ ਇੰਦਰਪਾਲ ਨੇ ਵੱਖ-ਵੱਖ ਵਿਭਾਗਾਂ ਅਤੇ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

Continues below advertisement

ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਅਤੇ ਕਾਰਜਕਾਰੀ ਏਜੰਸੀਆਂ ਨੂੰ ਸਖ਼ਤ ਅਤੇ ਸਮੇਂ ਸਿਰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਸੰਭਾਵੀ ਹਾਦਸਿਆਂ ਨੂੰ ਰੋਕਣ ਲਈ ਮਿਹਨਤ ਨਾਲ ਕੰਮ ਕਰਨ ਅਤੇ ਜ਼ਿਆਦਾ ਖਤਰੇ ਵਾਲਿਆਂ ਹਿੱਸਿਆਂ, ਡਿਵਾਈਡਰਾਂ, ਨਹਿਰਾਂ ਦੇ ਨਾਲ ਲੱਗਦੀਆਂ ਸੜਕਾਂ ਅਤੇ ਤਿੱਖੇ ਮੋੜਾਂ 'ਤੇ ਐਮਰਜੈਂਸੀ ਆਧਾਰ 'ਤੇ ਕੈਟਸ ਆਈ, ਰਿਫਲੈਕਟਰ ਅਤੇ ਬਲਿੰਕਰ ਲਗਾਉਣ ਨੂੰ ਯਕੀਨੀ ਬਣਾਉਣ।

Continues below advertisement

ਮੀਟਿੰਗ ਦੌਰਾਨ ਖੇਤਰੀ ਟਰਾਂਸਪੋਰਟ ਅਫ਼ਸਰ ਇੰਦਰਪਾਲ ਨੇ ਸਬੰਧਤ ਅਧਿਕਾਰੀਆਂ ਨੂੰ ਸੜਕਾਂ 'ਤੇ ਚਿੱਟੀਆਂ ਧਾਰੀਆਂ ਲਗਾਉਣ, ਖਰਾਬ ਹੋਏ ਸਾਈਨ ਬੋਰਡਾਂ ਦੀ ਮੁਰੰਮਤ ਕਰਨ ਅਤੇ ਜਿੱਥੇ ਇਹ ਮੌਜੂਦਾ ਸਮੇਂ ਵਿੱਚ ਨਹੀਂ ਹਨ, ਉੱਥੇ ਨਵੇਂ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਟੁੱਟੀਆਂ ਲਾਈਟਾਂ ਦੀ ਜਲਦੀ ਤੋਂ ਜਲਦੀ ਮੁਰੰਮਤ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਪੈਦਲ ਚੱਲਣ ਵਾਲਿਆਂ ਨੂੰ ਕੋਈ ਅਸੁਵਿਧਾ ਨਾ ਹੋਵੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।