Chandigarh Corona Guidelines: ਚੰਡੀਗੜ੍ਹ 'ਚ ਵੀਕਐਂਡ ਲੌਕਡਾਊਨ ਦੇ ਨਾਲ 30 ਅਪਰੈਲ ਤੱਕ ਜਾਰੀ ਇਹ ਨਵੀਆਂ ਗਾਈਡਲਾਇਨਸ
Chandigarh Corona Guidelines: ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਵੀਕਐਂਡ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ।ਚੰਡੀਗੜ੍ਹ ਵਿੱਚ ਅੱਜ ਰਾਤ ਤੋਂ ਸੋਮਵਾਰ ਸਵੇਰ 5 ਵਜੇ ਤੱਕ ਲੌਕਡਾਊਨ ਜਾਰੀ ਰਹੇਗਾ।
ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਵੀਕਐਂਡ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ।ਚੰਡੀਗੜ੍ਹ ਵਿੱਚ ਅੱਜ ਰਾਤ ਤੋਂ ਸੋਮਵਾਰ ਸਵੇਰ 5 ਵਜੇ ਤੱਕ ਲੌਕਡਾਊਨ ਜਾਰੀ ਰਹੇਗਾ।
ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ
ਚੰਡੀਗੜ੍ਹ ਵਿੱਚ ਕਈ ਤਰ੍ਹਾਂ ਦੀਆਂ ਪਾਬੰਧੀਆਂ ਲਾਈਆਂ ਗਈ ਹਨ। ਸਾਰੇ ਸਪਾ ਅਤੇ ਜਿਮ 30 ਅਪਰੈਲ ਤੱਕ ਬੰਦ ਕੀਤੇ ਗਏ ਹਨ।ਇਸ ਦੇ ਨਾਲ ਹੀ ਹਰ ਤਰ੍ਹਾਂ ਦੇ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਪ੍ਰੋਗਰਾਮ ਤੇ ਰੋਕ ਰਹੇਗੀ।ਚੰਡੀਗੜ੍ਹ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹਵਾਈ ਅੱਡੇ ਤੇ ਵਿਜ਼ਿਟਰਸ ਦੀ ਸ੍ਰਕੀਨਿੰਗ ਹੋਏਗੀ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਸੀਨੇਮਾ ਹਾਲ 50 ਫੀਸਦ ਦਰਸ਼ਕਾਂ ਦੇ ਨਾਲ ਹੀ ਚੱਲਣਗੇ।ਇਸ ਦੇ ਨਾਲ ਹੀ ਸਾਰੇ ਸਰਕਾਰੀ ਦਫ਼ਤਰ 30 ਅਪਰੈਲ ਤੱਕ 50 ਫੀਸਦ ਸਮਰੱਥਾ ਨਾਲ ਹੀ ਕੰਮ ਕਰਨਗੇ।ਜਿਨ੍ਹਾਂ ਪ੍ਰੋਗਰਾਮਾਂ ਲਈ ਇਜਾਜ਼ਤ ਮਿਲੇਗੀ ਉਨ੍ਹਾਂ ਦੀ ਇੰਨਡੋਰ ਗਿਣਤੀ 50 ਲੋਕ ਅਤੇ ਆਊਟਡੋਰ ਲਈ 100 ਲੋਕ ਹੋਏਗੀ।
ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ
ਚੰਡੀਗੜ੍ਹ ਵਿੱਚ ਸਾਰੀਆਂ ਬੱਸਾਂ 50 ਫੀਸਦੀ ਸਵਾਰੀਆਂ ਦੇ ਨਾਲ ਚੱਲਣਗੀਆਂ।ਚੰਡੀਗੜ੍ਹ ਵਿੱਚ ਲਾਈਬ੍ਰੇਰੀ, ਮਿਊਜ਼ਿਅਮ ਅਤੇ ਕੋਚਿੰਗ ਸੈਂਟਰ ਬੰਦ ਕੀਤੇ ਗਏ ਹਨ।ਲੌਕਡਾਊਨ ਦੇ ਦੌਰਾਨ ਵੀ ਟੀਕਾਕਰਨ ਜਾਰੀ ਰਹੇਗਾ।ਇਹ ਨਵੇਂ ਆਦੇਸ਼ 30 ਅਪਰੈਲ ਤੱਕ ਜਾਰੀ ਰਹਿਣਗੇ।
ਇਹ ਵੀ ਪੜ੍ਹੋ: ਗੁਰਨਾਮ ਭੁੱਲਰ ਨੇ ਪੰਜਾਬੀ ਫਿਲਮ ਲਈ ਵਧਾਇਆ 30 ਕਿਲੋ ਭਾਰ, ਤਾਜ਼ਾ ਤਸਵੀਰ ਕਰ ਦੇਵੇਗੀ ਹੈਰਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ