(Source: ECI/ABP News)
Punjab News: ਪੰਜਾਬ ਕੈਬਨਿਟ ਦੀ ਮੀਟਿੰਗ 'ਚ ਅਹਿਮ ਫੈਸਲੇ, ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ
ਪੰਜਾਬ ਕੈਬਨਿਟ ਨੇ ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਨ੍ਹਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਲ ਕੀਤੇ ਗਏ ਹਨ।
Punjab News: ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਅਹਿਮ ਫੈਸਲਾ ਲਿਆ ਗਿਆ ਹੈ। ਪੰਜਾਬ ਕੈਬਨਿਟ ਨੇ ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਨ੍ਹਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਲ ਕੀਤੇ ਗਏ ਹਨ। ਇਸ ਦੇ ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤੀ ਹੈ।
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ...ਇਹ ਪਾਲਿਸੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਤੇ ਉਹਨਾਂ ਦੇ ਸੁਝਾਅ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਨੇ...
— Bhagwant Mann (@BhagwantMann) February 3, 2023
ਨਾਲ ਹੀ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਵੀ ਕੈਬਨਿਟ ਨੇ ਮਨਜ਼ੂਰੀ ਦਿੱਤੀ... pic.twitter.com/XMyEnutwn4
ਪੈਟਰੋਲ-ਡੀਜ਼ਲ ਹੋਣਗੇ ਮਹਿੰਗੇ
ਪੰਜਾਬ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਉੱਪਰ 90 ਪੈਸੇ ਪ੍ਰਤੀ ਲੀਟਰ ਸੈੱਸ ਲਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ। ਸੈੱਸ ਲੱਗਣ ਨਾਲ ਪੰਜਾਬ ਵਿੱਚ ਪੈਟਰੋਲ ਤੇ ਡੀਜ਼ਲ 90 ਪੈਸੇ ਮਹਿੰਗਾ ਹੋ ਜਾਏਗਾ। ਇਸ ਮੁੱਦੇ ਉੱਪਰ ਭਗਵੰਤ ਮਾਨ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਆ ਸਕਦੀ ਹੈ ਕਿਉਂਕਿ ਆਮ ਆਦਮੀ ਪਾਰਟੀ ਹੁਣ ਤੱਕ ਮਹਿੰਗੇ ਪੈਟਰੋਲ-ਡੀਜ਼ਲ ਲਈ ਬੀਜੇਪੀ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੂੰ ਘੇਰਦੀ ਆ ਰਹੀ ਹੈ। ਹੁਣ ਭਗਵੰਤ ਮਾਨ ਸਰਕਾਰ ਨੇ ਖੁਦ ਹੀ ਪੰਜਾਬ ਦੇ ਲੋਕਾਂ ਨੂੰ ਝਟਕਾ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)