Patiala news: ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵੱਲੋਂ ਨਵੀਂ ਪਹਿਲਕਦਮੀ, ਵਿਦਿਆਰਥੀ ਕੈਂਪਸ ਆਉਣ ਤੋਂ ਪਹਿਲਾਂ ਚੈੱਕ ਕਰ ਸਕਣਗੇ ਨਤੀਜੇ ਦੀ ਸਥਿਤੀ
Punjab news: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਨਤੀਜਾ ਪਤਾ ਕਰਨ ਲਈ ਯੂਨੀਵਰਸਿਟੀ ਆਉਣ ਵਾਲੇ ਵਿਦਿਆਰਥੀਆਂ ਦੀ ਖੱਜਲ਼ ਖੁਆਰੀ ਨੂੰ ਘਟਾਉਣ ਲਈ ਇੱਕ ਨਵੀਂ ਸਹੂਲਤ ਪ੍ਰਦਾਨ ਕੀਤੀ ਗਈ ਹੈ।
Punjab news: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਨਤੀਜਾ ਪਤਾ ਕਰਨ ਲਈ ਯੂਨੀਵਰਸਿਟੀ ਆਉਣ ਵਾਲੇ ਵਿਦਿਆਰਥੀਆਂ ਦੀ ਖੱਜਲ਼ ਖੁਆਰੀ ਨੂੰ ਘਟਾਉਣ ਲਈ ਇੱਕ ਨਵੀਂ ਸਹੂਲਤ ਪ੍ਰਦਾਨ ਕੀਤੀ ਗਈ ਹੈ।
ਪ੍ਰੀਖਿਆ ਸ਼ਾਖਾ ਦੇ ਕੰਟਰੋਲਰ ਪ੍ਰੋਫੈਸਰ ਵਿਸ਼ਾਲ ਗੋਇਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀਖਿਆ ਸ਼ਾਖਾ ਦੀ ਆਈ. ਟੀ. ਟੀਮ ਦੇ ਕੋਆਰਡੀਨੇਟਰ ਦਲਬੀਰ ਸਿੰਘ ਵੱਲੋਂ ਇਸ ਸੰਬੰਧੀ ਇੱਕ ਵਿਸ਼ੇਸ਼ ਸੁਵਿਧਾ ਮੁਹੱਈਆ ਕਰਵਾਈ ਗਈ ਹੈ
ਇਸ ਅਨੁਸਾਰ ਵਿਦਿਆਰਥੀ ਆਪਣੇ ਘਰ ਬੈਠੇ ਹੀ ਯੂਨੀਵਰਸਿਟੀ ਦੀ ਵੈੱਬਸਾਈਟ www.punjabiuniversity.ac.in ਉੱਤੇ ਇਗਜ਼ਾਮੀਨੇਸ਼ਨ ਪੋਰਟਲ ਰਾਹੀਂ ਆਪਣੇ ਨਤੀਜਿਆਂ ਦੀ ਸਥਿਤੀ ਬਾਰੇ ਜਾਣ ਸਕਦੇ ਹਨ।
ਇਹ ਵੀ ਪੜ੍ਹੋ: ਖੁਸ਼ਖ਼ਬਰੀ ! 2600 ਕਰੋੜ ਦੀ ਲਾਗਤ ਨਾਲ ਲੱਗੇਗਾ ਪਲਾਂਟ, 2500 ਵਿਅਕਤੀਆਂ ਨੂੰ ਮਿਲੇਗੀ ਨੌਕਰੀ, ਜਾਣੋ ਕੀ ਹੈ ਪ੍ਰਾਜੈਕਟ
ਰੀ-ਅਪੀਅਰ ਅਤੇ ਰੈਗੂਲਰ ਨਤੀਜਿਆਂ ਦੇ ਕੇਸ ਵਿੱਚ ਉਹ ਘਰ ਬੈਠੇ ਆਪਣਾ ਰੋਲ ਨੰਬਰ ਭਰ ਕੇ ਸਥਿਤੀ ਜਾਣ ਸਕਦੇ ਹਨ ਕਿ ਕੀ ਉਨ੍ਹਾਂ ਦੇ ਸਾਰੇ ਪੇਪਰ ਚੈੱਕ ਹੋ ਕੇ ਨਤੀਜਾ ਤਿਆਰ ਹੋ ਚੁੱਕਾ ਹੈ ਜਾਂ ਨਹੀਂ।ਇਸੇ ਤਰ੍ਹਾਂ ਕਨਫ਼ੀਡੈਂਸ਼ਲ ਨਤੀਜਿਆਂ ਦੇ ਮਾਮਲੇ ਵਿੱਚ ਉਹ ਆਪਣਾ ਰੋਲ ਨੰਬਰ ਭਰ ਕੇ ਜਾਣ ਸਕਦੇ ਹਨ ਕਿ ਉਹ ਨਤੀਜਾ ਲੈਣ ਦੀ ਪਾਤਰਤਾ ਰਖਦੇ ਹਨ ਜਾਂ ਨਹੀਂ।
ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ਼ ਵਿਦਿਆਰਥੀਆਂ ਦੀ ਖੱਜਲ਼ ਖੁਆਰੀ ਘੱਟ ਹੋ ਜਾਵੇਗੀ ਅਤੇ ਉਹ ਉਸ ਸਮੇਂ ਹੀ ਯੂਨੀਵਰਸਿਟੀ ਕੈਂਪਸ ਆਉਣਗੇ ਜਦੋਂ ਉਨ੍ਹਾਂ ਦੇ ਸਾਰੇ ਪੇਪਰ ਚੈੱਕ ਹੋ ਕੇ ਨਤੀਜਾ ਤਿਆਰ ਹੋਵੇ। ਉਨ੍ਹਾਂ ਕਿਹਾ ਕਿ ਇਸ ਛੋਟੀ ਜਿਹੀ ਪਹਿਲਕਦਮੀ ਨਾਲ਼ ਦੂਰ ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਵਾਰ ਵਾਰ ਯੂਨੀਵਰਸਿਟੀ ਦੇ ਚੱਕਰ ਨਹੀਂ ਮਾਰਨੇ ਪੈਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Ludhiana News: ਅੱਜ ਵੀ ਪੱਤਰਕਾਰੀ ਤੇ ਸਾਹਿਤ 'ਤੇ ਹਕੂਮਤਾਂ ਦਾ ਦਬਾਅ: ਸੁਰਜੀਤ ਪਾਤਰ